BREAKING NEWS
Search

ਹੁਣੇ ਹੁਣੇ ਪੰਜਾਬ ਚ ਇਥੇ ਇਹਨਾਂ ਵਲੋਂ 9 ਜੂਨ ਦੇ ਬਾਰੇ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਜਿੱਥੇ ਕੋਰੋਨਾ ਕਾਰਨ ਲੋਕਾਂ ਦੇ ਕੰਮ ਕਾਜ ਠੱਪ ਹੋ ਜਾਣ ਕਾਰਨ ਲੋਕਾਂ ਨੂੰ ਭਾਰੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਉਥੇ ਵੀ ਲੋਕਾਂ ਨੂੰ ਘਰ ਦਾ ਗੁਜ਼ਾਰਾ ਕਰਨਾ ਵੀ ਮੁ-ਸ਼-ਕਿ-ਲ ਹੋ ਰਿਹਾ ਹੈ । ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਲੋਕਾਂ ਨੂੰ ਸਰਕਾਰ ਵੱਲੋਂ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਮੁਹਇਆ ਕਰਵਾਈਆਂ ਜਾ ਰਹੀਆਂ ਹਨ। ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਕੱਢਿਆ ਜਾ ਸਕੇ।

ਹੁਣ ਪੰਜਾਬ ਵਿਚ ਇਥੇ ਇਨ੍ਹਾਂ ਵੱਲੋਂ 9 ਜੂਨ ਬਾਰੇ ਹੋ ਗਿਆ ਹੈ ਇਹ ਵੱਡਾ ਐਲਾਨ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਦੇ ਦੌਰ ਵਿੱਚ ਜਿੱਥੇ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਉਥੇ ਹੀ ਅਧਿਆਪਕ ਵਰਗ ਵੱਲੋਂ ਵੀ ਕਰੋਨਾ ਦੇ ਚਲਦੇ ਹੋਏ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ ਹੈ। ਹੁਣ ਐੱਨ ਐੱਸ ਕਿਊ ਐੱਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਜੋ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਹੈ, ਉਸ ਨੂੰ ਪੂਰਾ ਨਾ ਕੀਤੇ ਜਾਣ ਦੇ ਰੋਸ ਵਜੋਂ ਐੱਨ ਐੱਸ ਕਿਊ ਐੱਫ ਅਧਿਆਪਕ ਯੂਨੀਅਨ ਵੱਲੋਂ 9 ਜੂਨ ਨੂੰ ਪਟਿਆਲਾ ਦੇ ਵਿੱਚ ਰੋਸ ਧਰਨੇ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਅਧਿਆਪਕਾਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਨਿਰਾਸ਼ ਹੋ ਕੇ ਯੂਨੀਅਨ ਵੱਲੋਂ ਸੰਘਰਸ਼ ਦਾ ਰਾਹ ਅਪਣਾਇਆ ਗਿਆ ਹੈ ਜਿਸ ਲਈ 9 ਜੂਨ 2021 ਨੂੰ ਪਟਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਾਰੇ ਅਧਿਆਪਕਾਂ ਵੱਲੋਂ ਸੜਕਾਂ ਤੇ ਉਤਰਿਆ ਜਾਵੇਗਾ। ਅਧਿਆਪਕਾਂ ਨੇ ਕਿਹਾ ਕਿ ਉਹ ਸਿੱਖਿਆ ਵਿਭਾਗ ਵਿੱਚ ਰੈਗੂਲਰ ਅਧਿਆਪਕਾਂ ਵਾਂਗ ਸਾਰੀਆਂ ਸੇਵਾਵਾਂ ਨਿਭਾ ਰਹੇ ਹਨ।n

ਜਿਸ ਵਿੱਚ ਸਕੂਲ ਵਿੱਚ ਸਾਰੀਆਂ ਸੇਵਾਵਾਂ ਨੂੰ ਨਿਭਾਉਣਾ, ਸਕੂਲ ਦੀ ਭਲਾਈ ਲਈ ਕਮੇਟੀਆਂ ਬਣਾ ਕੇ ਕੰਮ ਕਰਨਾ, ਕਰੋਨਾ ਸਮੇਂ ਡਿਊਟੀਆਂ, ਵੋਟਾਂ ਵਿਚ ਡਿਉਟੀਆਂ ਸਕੂਲਾਂ ਵਿੱਚ ਬੱਚਿਆਂ ਨੂੰ ਹਰ ਪੱਖ ਤੋਂ ਵਿਕਸਤ ਕਰਨਾ ਅਤੇ ਹੋਰ ਬਹੁਤ ਸਾਰੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਸ ਸਭ ਦੇ ਬਾਵਜੂਦ ਵੀ ਅਧਿਆਪਕਾਂ ਨੂੰ ਕੋਈ ਮੈਡੀਕਲ, ਤੇ ਪ੍ਰਸੂਤਾ ਛੁੱਟੀ ਨਹੀਂ ਦਿੱਤੀ ਜਾ ਰਹੀ। ਉੱਥੇ ਹੀ ਸਰਕਾਰ ਵੱਲੋਂ ਨਿਗੂਣੀਆਂ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ।



error: Content is protected !!