ਪੰਜਾਬ ਚ ਇਸ ਜਗ੍ਹਾ ਮਿਲਿਆ ਇਕ ਹੋਰ ਪੌਜੇਟਿਵ
ਪੰਜਾਬ ਵਿਚ ਤੇਜ਼ੀ ਨਾਲ ਪੈਰ ਪਸਾਰ ਰਹੇ ਕੋਰੋਨਾ ਵਾਇਰਸ ਨੇ ਹੁਣ ਬਰਨਾਲਾ ਵਿਚ ਵੀ ਦਸਤਕ ਦੇ ਦਿੱਤੀ ਹੈ। ਇਥੋਂ ਦੇ ਸੇਖਾ ਰੋਡ ਦੀ ਰਹਿਣ ਵਾਲੀ ਇਕ 42 ਸਾਲਾ ਔਰਤ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਬਰਨਾਲਾ ਵਿਚ ਇਹ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਹੈ, ਇਸ ਨਾਲ ਸ਼ਹਿਰ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜੋਤੀ ਕੌਸ਼ਲ ਨੇ ਇਸ ਰਿਪੋਰਟ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 68 ਹੋ ਗਈ ਹੈ।
ਗੱਲਬਾਤ ਕਰਦਿਆਂ ਡਾ. ਜੋਤੀ ਕੌਸ਼ਲ ਨੇ ਕਿਹਾ ਕਿ ਉਕਤ ਮਹਿਲਾ ਨੂੰ ਦੋ ਦਿਨ ਪਹਿਲਾਂ ਹੀ ਕੋਰੋਨਾ ਵਾਇਰਸ ਦੇ ਲੱਛਣ ਕਾਰਨ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿਸ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਉਨ੍ਹਾਂ ਕਿਹਾ ਕਿ ਹੁਣ ਅਸੀਂ ਉਕਤ ਮਹਿਲਾ ਦੇ ਸੰਪਰਕ ਵਿਚ ਆਉਣ ਵਾਲੇ ਸਾਰੇ ਵਿਅਕਤੀਆਂ ਦੀ ਸੂਚੀ ਬਣਾਉਣ ਜਾ ਰਹੇ ਹਾਂ ਤਾਂ ਜੋ ਉਨ੍ਹਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਵੀ ਆਈਸੋਲੇਟ ਕੀਤਾ ਜਾ ਸਕੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ