ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਚੋਣਾਂ ਸਮੇਂ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਸਰਹੱਦੀ ਖੇਤਰਾਂ ਦੇ ਵਿੱਚ ਵੀ ਕੁਝ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜੋ ਪੰਜਾਬ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪਾ ਰਹੀਆਂ ਹਨ। ਪੰਜਾਬ ਵਿੱਚ ਸਾਹਮਣੇ ਆਉਣ ਵਾਲੀਆ ਕਈ ਘਟਨਾਵਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਕਈ ਜਗ੍ਹਾ ਉਪਰ ਹਾਈ ਅਲਰਟ ਜਾਰੀ ਕੀਤਾ ਹੈ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਤੇ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਵਿੱਚ ਪੁਲੀਸ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਕਾਬੂ ਕਰਨ ਵਾਸਤੇ ਕਈ ਜਗ੍ਹਾ ਤੇ ਪੁਲਿਸ ਨਾਕੇ ਵੀ ਲਗਾਏ ਗਏ ਹਨ। ਪੰਜਾਬ ਵਿਚ ਪਿਛਲੇ ਕੁੱਝ ਮਹੀਨਿਆਂ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਜਿਸ ਨਾਲ ਲੋਕਾਂ ਨੂੰ ਠੇਸ ਪਹੁੰਚਾਈ ਗਈ ਹੈ।
ਪੰਜਾਬ ਵਿੱਚ ਇੱਥੇ ਬੰਦ ਨੂੰ ਲੈ ਕੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕੱਲ ਪਟਿਆਲਾ ਦੇ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਇਕ ਵਿਅਕਤੀ ਵੱਲੋਂ ਕੱਲ੍ਹ ਬੇਅਦਬੀ ਕੀਤੇ ਜਾਣ ਤੋਂ ਬਾਅਦ ਉਸ ਨੂੰ ਮੰਦਰ ਵਿੱਚ ਮੌਜੂਦ ਪੁਜਾਰੀਆਂ ਵੱਲੋਂ ਕਾਬੂ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਪੁਲਿਸ ਦੇ ਹਵਾਲੇ ਕੀਤਾ ਗਿਆ ਸੀ। ਇਸ ਬੇਅਦਬੀ ਦੀ ਘਟਨਾ ਨੂੰ ਲੈ ਕੇ ਕੱਲ ਪਟਿਆਲਾ ਦੇ ਵਿੱਚ ਹਿੰਦੂ ਸੰਗਠਨਾਂ ਵੱਲੋਂ ਬੰਦ ਦੀ ਕਾਲ ਦਾ ਐਲਾਨ ਕਰ ਦਿੱਤਾ ਗਿਆ ਸੀ।
ਜਿਸਦੇ ਤਹਿਤ ਅੱਜ ਪਟਿਆਲਾ ਵਿਚ ਦੁਕਾਨਾਂ ਬੰਦ ਰੱਖੀਆਂ ਗਈਆਂ ਅਤੇ ਇਸ ਘਟਨਾ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕੁਝ ਲੋਕਾਂ ਵੱਲੋਂ ਦੁਕਾਨਾਂ ਨੂੰ ਬੰਦ ਨਹੀਂ ਕੀਤਾ ਗਿਆ ਸੀ ਉਥੇ ਹੀ ਪੁਲਸ ਵੱਲੋਂ ਉਨ੍ਹਾਂ ਨੂੰ ਜਬਰੀ ਬੰਦ ਕਰਵਾ ਦਿੱਤਾ ਗਿਆ ਤਾਂ ਜੋ ਕਿਸੇ ਵੀ ਕਿਸਮ ਦਾ ਮਾਹੌਲ ਖ਼ਰਾਬ ਨਾ ਹੋ ਸਕੇ।
ਹਿੰਦੂ ਸੰਗਠਨਾਂ ਵੱਲੋਂ ਜਿੱਥੇ ਰੋਡ ਜਾਮ ਕਰਕੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ, ਹਿੰਦੂ ਸੰਗਠਨਾਂ ਦੇ ਆਗੂਆਂ ਵੱਲੋਂ ਕਾਲੀ ਮਾਤਾ ਮੰਦਰ ਵਿੱਚ ਵੀ ਪਹੁੰਚ ਕੀਤੀ ਗਈ ਸੀ। ਸਾਰੀ ਸਥਿਤੀ ਦੀ ਜਾਣਕਾਰੀ ਲਈ ਅਤੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਇਸ ਬੰਦ ਨੂੰ ਦੇਖਦੇ ਹੋਏ ਪੁਲਿਸ ਦੀ ਤੈਨਾਤੀ ਨੂੰ ਵੀ ਵਧਾ ਦਿੱਤਾ ਗਿਆ ਸੀ ਤਾਂ ਜੋ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ।
ਤਾਜਾ ਜਾਣਕਾਰੀ