BREAKING NEWS
Search

ਹੁਣੇ ਹੁਣੇ ਪੰਜਾਬ ਚ ਦੁਕਾਨਦਾਰਾਂ ਲਈ ਇਥੇ ਹੋ ਗਿਆ ਹੁਕਮ ਲੱਗ ਗਈ ਇਹ ਸਖਤ ਪਾਬੰਦੀ

ਆਈ ਤਾਜ਼ਾ ਵੱਡੀ ਖਬਰ 

ਸੂਬਾ ਸਰਕਾਰ ਵੱਲੋਂ ਜਿਥੇ ਕਰੋਨਾ ਵਾਲੇ ਹਲਾਤਾਂ ਨੂੰ ਦੇਖਦੇ ਹੋਏ ਸੂਬੇ ਵਿੱਚ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ 31 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ। ਉਥੇ ਹੀ ਪੰਜਾਬ ਵਿੱਚ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ। ਜਿੱਥੇ ਸੂਬੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਜਿਸ ਸਦਕਾ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦੇ ਮਾਹੌਲ ਨੂੰ ਸਥਾਪਤ ਕੀਤਾ ਜਾ ਸਕੇ। ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਠੱਲ੍ਹ ਪਾਈ ਜਾ ਸਕੇ। ਉੱਥੇ ਹੀ ਸੂਬਾ ਸਰਕਾਰ ਵੱਲੋਂ ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਵੀ ਕਈ ਤਰਾਂ ਦੇ ਅਧਿਕਾਰ ਦਿੱਤੇ ਗਏ ਹਨ ਜਿਨ੍ਹਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪਾ-ਬੰ-ਦੀ-ਆਂ ਲਾਗੂ ਕਰ ਸਕਦੇ ਹਨ।

ਜਿਸ ਨਾਲ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ। ਹੁਣ ਪੰਜਾਬ ਵਿੱਚ ਇਥੇ ਦੁਕਾਨਦਾਰਾਂ ਲਈ ਇਹ ਹੁਕਮ ਲਾਗੂ ਕਰ ਦਿੱਤਾ ਗਿਆ ਹੈ ਜਿਥੇ ਇਹ ਸਖ਼ਤ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਮਾਨਸਾ ਦੇ ਵਿੱਚ ਤਿਉਹਾਰਾਂ ਦੇ ਸੀਜਨ ਨੂੰ ਦੇਖਦੇ ਹੋਏ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਨਸਾ ਦੇ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮਹਿੰਦਰ ਪਾਲ ਵੱਲੋਂ ਪ੍ਰਾਪਤ ਧਾਰਾ 144 ਦੇ ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਜ਼ਿਲ੍ਹੇ ਦੀ ਹੱਦ ਅੰਦਰ 6 ਨਵੰਬਰ 2021 ਤੱਕ ਕੁਝ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ।

ਇਨ੍ਹਾਂ ਪਾਬੰਦੀਆਂ ਵਿੱਚ ਉਨ੍ਹਾਂ ਆਖਿਆ ਹੈ ਕਿ ਤਿਉਹਾਰਾ ਦੇ ਸੀਜ਼ਨ ਵਿੱਚ ਲੋਕਾਂ ਵੱਲੋਂ ਮਠਿਆਈ ਦੀ ਵੱਧ ਖਰੀਦ ਕੀਤੀ ਜਾਦੀ ਹੈ। ਉੱਥੇ ਹੀ ਦੁਕਾਨਦਾਰਾਂ ਵੱਲੋਂ ਤਿਉਹਾਰਾਂ ਦੇ ਸੀਜ਼ਨ ਵਿਚ ਗਾਹਕਾਂ ਦਾ ਬਹੁਤ ਜ਼ਿਆਦਾ ਸ਼ੋਸ਼ਣ ਕੀਤਾ ਜਾਂਦਾ ਹੈ। ਜਿੱਥੇ ਦੁਕਾਨਦਾਰਾਂ ਵੱਲੋਂ ਗਾਹਕਾਂ ਨੂੰ ਮਠਿਆਈ ਦੇ ਡੱਬੇ ਸਮੇਤ ਤੋਲ ਕੇ ਦਿੱਤੀ ਜਾਂਦੀ ਹੈ। ਉੱਥੇ ਹੀ ਸਖ਼ਤ ਪਾਬੰਦੀਆਂ ਲਾਗੂ ਕਰਦੇ ਹੋਏ ਸਾਰੇ ਦੁਕਾਨਦਾਰਾਂ ਨੂੰ ਡੱਬੇ ਸਮੇਤ ਮਠਿਆਈ ਤੋਲ ਕੇ ਵੇਚੇ ਜਾਣ ਉੱਪਰ ਪੂਰਨ ਰੂਪ ਵਿੱਚ ਪਬੰਦੀ ਲਗਾ ਦਿੱਤੀ ਹੈ। ਉਥੇ ਹੀ ਜ਼ਿਲ੍ਹਾ ਅਫ਼ਸਰ ਵੱਲੋਂ ਵੱਖ-ਵੱਖ ਟੀਮਾਂ ਨੂੰ ਭੇਜ ਕੇ ਕਈ ਜਗ੍ਹਾ ਤੇ ਸੈਂਪਲ ਲਏ ਗਏ ਹਨ।

ਜਿੱਥੇ ਵੀ ਖਰਾਬ ਮਿਠਾਈ ਪ੍ਰਾਪਤ ਹੋਈ ਹੈ ਉਸ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ ਹੈ। ਜਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਖਾਣ-ਪੀਣ ਵਾਲੀਆਂ ਸ਼ੁਧ ਚੀਜ਼ਾਂ ਨੂੰ ਭੇਜੇ ਜਾਣ ਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ। ਇਸ ਲਈ ਬਹੁਤ ਸਾਰੀਆਂ ਦੁਕਾਨਾਂ ਉੱਪਰ ਮਿਲਾਵਟ ਅਤੇ ਖ਼ਰਾਬ ਚੀਜ਼ਾਂ ਦੇ ਸੈਂਪਲ ਲਏ ਗਏ ਹਨ।



error: Content is protected !!