ਆਈ ਤਾਜਾ ਵੱਡੀ ਖਬਰ

ਅਕਸਰ ਇਹ ਕਿਹਾ ਜਾਂਦਾ ਹੈ ਕਿ ਜੂਨ ਦੇ ਮਹੀਨੇ ਦੌਰਾਨ ਸਿਖ਼ਰ ਦੀ ਗਰਮੀ ਹੁੰਦੀ ਹੈ ਜਿਸ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਜੇਕਰ ਅਚਾਨਕ ਇਸ ਮਹੀਨੇ ਦੌਰਾਨ ਬਾਰਿਸ਼ ਹੋਵੇ ਤਾਂ ਗਰਮੀ ਤੋਂ ਜਿੱਥੇ ਰਾਹਤ ਮਿਲੀ ਹੈ ਉਥੇ ਹੀ ਕਿਸਾਨਾਂ ਨੂੰ ਲਾਭ ਹੁੰਦਾ ਹੈ। ਇਸੇ ਤਰ੍ਹਾਂ ਲਗਾਤਾਰ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀ ਗਰਮੀ ਨੇ ਹਰ ਇਕ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਪਰ ਹੁਣ ਜਿਥੇ ਮੌਸਮ ਵਿਭਾਗ ਦੇ ਵੱਲੋਂ ਇਕ ਚੰਗੀ ਖਬਰ ਸਾਂਝੀ ਕੀਤੀ ਗਈ ਔਖੀ ਸੀ ਉਸ ਇਲਾਕੇ ਦੇ ਲੋਕਾਂ ਨੂੰ ਮੌਸਮ ਸੰਬੰਧੀ ਸੁਚੇਤ ਰਹਿਣ ਬਾਰੇ ਵੀ ਕਿਹਾ ਹੈ। ਇਸ ਲਈ ਜੇਕਰ ਤੁਸੀਂ ਨਾਲ ਲਾ ਕੇ ਨਾਲ ਸਬੰਧ ਰੱਖਦੇ ਹੋ ਤਾਂ ਇਸ ਖਬਰ ਨੂੰ ਜ਼ਰੂਰ ਪੜ੍ਹੋ।

ਮੌਸਮ ਵਿਭਾਗ ਦੇ ਵੱਲੋਂ ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਸੂਬਿਆਂ ਨੂੰ ਸੁਚੇਤ ਰਹਿਣ ਲਈ ਕਿਹਾ ਕਿਉਂਕਿ ਇਨ੍ਹਾਂ ਦੇ ਕੁਝ ਇਲਾਕਿਆਂ ਵਿਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਦੇ ਅਨੁਸਾਰ 13 ਜੂਨ ਨੂੰ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਭਾਰੀ ਮੀਂਹ ਹੋ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਭਾਵੇਂ ਮੌਨਸੂਨ ਜੂਨ ਦੇ ਅਖੀਰ ਵਿਚ ਪੰਜਾਬ ਤੇ ਹਰਿਆਣਾ ਪਹੁੰਚੇਗੀ ਪਰ ਇਹ ਮੌਸਮ ਵਿਚ ਤਬਦੀਲੀ ਆ ਰਹੀ ਹੈ।

ਜਾਣਕਾਰੀ ਦੇ ਅਨੁਸਾਰ ਚੰਡੀਗੜ੍ਹ, ਲੁਧਿਆਣਾ, ਜਲੰਧਰ ਅਤੇ ਹਰਿਆਣਾ ਦੇ ਕੁਝ ਇਲਾਕੇ ਜਿਵੇਂ ਪੰਚਕੂਲਾ, ਕੁਰਕਸ਼ੇਤਰ ਕਰਨਾਲ ਅਤੇ ਪਾਣੀਪਤ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿਚ ਮੌਸਮ ਨੇ ਕਰਵਟ ਲੈ ਲਈ ਹੈ। ਦੱਸ ਦਈਏ ਮੌਸਮ ਵਿਚ ਆਈ ਇਸ ਤਬਦੀਲੀ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਧ ਰਹੇ ਤਾਪਮਾਨ ਦੇ ਕਾਰਨ ਗਰਮੀ ਵਧ ਰਹੀ ਸੀ।

ਮੌਸਮ ਵਿਭਾਗ ਦੇ ਵੱਲੋਂ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਪੂਰਬ ਤੋਂ ਆਉਣ ਵਾਲੀਆਂ ਹਵਾਵਾਂ ਦਾ ਅਸਰ ਤਾਪਮਾਨ ਤੇ ਵੇਖਿਆ ਜਾਵੇਗਾ। ਇਸ ਲਈ ਕਿਹਾ ਜਾ ਰਿਹਾ ਹੈ ਕਿ ਤਾਪਮਾਨ ਵਿਚ ਗਿਰਾਵਟ ਹੋਣ ਦੀ ਆਸ ਜਤਾਈ ਜਾ ਰਹੀ ਹੈ। ਇਹ ਮੀਂਹ ਸਬਜ਼ੀਆਂ ਅਤੇ ਫਲਾਂ ਲਈ ਬਹੁਤ ਫ਼ਾਇਦੇਮੰਦ ਸਾਬਤ ਹੋਵੇਗਾ ਇਸ ਲਈ ਕਿਸਾਨਾਂ ਲਈ ਇਹ ਇਕ ਚੰਗੀ ਖ਼ਬਰ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਪੰਜਾਬ ਚ ਭਾਰੀ ਮੀਂਹ ਪੈਣ ਨੂੰ ਲੈ ਕੇ ਆਇਆ ਇਹ ਵੱਡਾ ਅਲਰਟ – ਹੋ ਜਾਵੋ ਤਿਆਰ
ByadminJune 11, 2021Comments Off on ਹੁਣੇ ਹੁਣੇ ਪੰਜਾਬ ਚ ਭਾਰੀ ਮੀਂਹ ਪੈਣ ਨੂੰ ਲੈ ਕੇ ਆਇਆ ਇਹ ਵੱਡਾ ਅਲਰਟ – ਹੋ ਜਾਵੋ ਤਿਆਰ
Previous Postਪੰਜਾਬ ਚ ਮੀਂਹ ਹਨੇਰੀ ਨੇ ਨੇ ਇਥੇ ਇਥੇ ਮਚਾਈ ਭਾਰੀ ਤਬਾਹੀ ਤਸਵੀਰਾਂ ਆਈਆਂ ਸਾਹਮਣੇ
Next Postਹੁਣੇ ਹੁਣੇ ਹਸਪਤਾਲ ਚ ਦਾਖਲ ਰਾਮ ਰਹੀਮ ਬਾਰੇ ਆਈ ਇਹ ਵੱਡੀ ਖਬਰ