BREAKING NEWS
Search

ਹੁਣੇ ਹੁਣੇ ਪੰਜਾਬ ਚ ਭਾਰੀ ਮੀਂਹ ਬਾਰੇ ਜਾਰੀ ਹੋਇਆ ਅਲਰਟ – ਖਿੱਚੋ ਤਿਆਰੀ

ਪੰਜਾਬ ਚ ਭਾਰੀ ਮੀਂਹ

ਹੁਣੇ ਹੁਣੇ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਜਿਥੇ ਪੰਜਾਬ ਚ ਅੱਜ ਕਈ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਅੱਜ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ। ਇਸ ਕਾਰਨ ਸੋਮਵਾਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਮਾਨਸੂਨ ਦੇ ਕਮਜ਼ੋਰ ਹੋਣ ਕਾਰਨ ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ।

ਪੰਜਾਬ ‘ਚ 2 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੇਗੀ। ਦਰਅਸਲ ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ਦੇ ਵਿਚ ਸੋਮਵਾਰ ਤੋਂ 2 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ ਅਤੇ ਪੰਜਾਬ ਚ ਐਤਵਾਰ ਰਾਤ ਤੋਂ ਮਾਨਸੂਨ ਐਕਟਿਵ ਹੋ ਜਾਵੇਗਾ। ਇਸ ਕਾਰਨ ਪੰਜਾਬ ‘ਚ 2 ਦਿਨਾਂ ਤੱਕ ਤੇਜ਼ ਹਵਾਵਾਂ ਦੇ ਨਾਲ ਮੀਂਹ ਪਵੇਗਾ। ਇਸ ਦੇ ਨਾਲ ਹੀ ਐਤਵਾਰ ਨੂੰ ਬੱਦਲ ਛਾਏ ਰਹਿਣਗੇ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੌਸਮ ਵਿਭਾਗ ਨੇ ਪਿਛਲੇ ਹਫ਼ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ, ਜੋ ਸਹੀ ਸਾਬਿਤ ਨਹੀਂ ਹੋਈ ਸੀ। ਹੁਣ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਮਾਨਸੂਨ ਜੁਲਾਈ ਦੇ ਆਖ਼ਰੀ ਹਫ਼ਤੇ ‘ਚ ਦਾਖ਼ਲ ਤੋਂ ਪਹਿਲਾਂ ਜ਼ੋਰਦਾਰ ਮੀਂਹ ਪਾਉਂਦਾ ਹੈ ਜਾਂ ਨਹੀਂ। ਲੋਕਾਂ ਚ ਇਹ ਖਬਰ ਸੁਣ ਕੇ ਖੁਸ਼ੀ ਦੀ ਲਹਿਰ ਹੈ।



error: Content is protected !!