ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਕੋਟਕਪੂਰਾ:ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਆਪਣੀ ਜ਼ਿੰਦਗੀ ਤੋਂ ਬਹੁਤ ਸਾਰੀਆਂ ਸ਼ਿਕਾਇਤਾਂ ਹੁੰਦੀਆਂ ਹਨ, ਜਿਸਦੇ ਚਲਦੇ ਲੋਕ ਬਿਨਾ ਕੁਝ ਸੋਚੇ ਸਮਝੇ ਆਪਣੀ ਜ਼ਿੰਦਗੀ ਦੀ ਖੇਡ ਖਤਮ ਕਰ ਲੈਂਦੇ ਹਨ। ਮਨੋਵਿਗਿਆਨੀਆਂ ਦਾ ਕਹਿਣਾ ਹੈ ਕਿ ਜਦੋਂ ਵੀ ਕੋਈ ਖ਼ੁਦਕੁਸ਼ੀ ਵਰਗਾ ਕਦਮ ਚੁੱਕਦਾ ਹੈ, ਤਾਂ ਉਹ ਆਪਣੀ ਮਨੋਦਸ਼ਾ ਦੇ ਬਾਰੇ ਵਿੱਚ ਕੁੱਝ ਨਾ ਕੁੱਝ ਸੰਕੇਤ ਜਰੂਰ ਦਿੰਦਾ ਹੈ। ਅਜਿਹਾ ਹੀ ਇੱਕ ਮਾਮਲਾ ਕੋਟਕਪੂਰਾ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਇੱਕ 34 ਸਾਲਾਂ ਵਿਆਹੀ ਹੋਈ ਤਿੰਨ ਬੱਚਿਆਂ ਦੀ ਮਾਂ ਨੇ ਖ਼ੁਦਕੁਸ਼ੀ ਕਰ ਕੇ ਆਪਣੀ ਜ਼ਿੰਦਗੀ ਖਤਮ ਕਰ ਲਈ।
ਇਸ ਮਾਮਲੇ ਵਿੱਚ ਮ੍ਰਿਤਕ ਦੀ ਪਹਿਚਾਣ ਸੰੰਗੀਤਾ ਪਤਨੀ ਅਜਿਤ ਕੁੁੁਮਾਰ ਜੋ ਯੂ ਪੀ ਦੇ ਰਹਿਣ ਵਾਲੇ ਹਨ ਦੇ ਤੌਰ ਤੇ ਹੋਈ ਹੈ। ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਹ ਲੋਕ ਤਕਰੀਬਨ 20 ਸਾਲਾਂ ਤੋਂ ਇੱਥੇ ਰਹਿ ਰਹੇ ਹਨ। ਇਸ ਮਾਮਲੇ ਵਿੱਚ ਪਤਾ ਲੱਗਿਆ ਹੈ ਕਿ ਉਸਦੇ ਕੁਝ ਸਮਾਂ ਪਹਿਲਾਂ ਗਲੀ ਵਿੱਚ ਰਹਿੰਦੇ ਜਗਤਾਰ ਸਿੰਘ ਨਾਲ ਨਜ਼ਾਇਜ਼ ਸੰਬੰਧ ਸਨ। ਜਿਸ ਕਾਰਨ ਹੁਣ ਉਹ ਵਿਅਕਤੀ ਮ੍ਰਿਤਕਾ ਨੂੰ ਬੁਰੀ ਤਰ੍ਹਾਂ ਤੰਗ ਕਰ ਰਿਹਾ ਸੀ। ਉਹ ਮ੍ਰਿਤਕ ਨੂੰ ਲਗਾਤਾਰ ਉਸਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਦੀਆਂ ਧਮਕੀਆਂ ਵੀ ਦੇ ਰਿਹਾ ਸੀ।
ਜਿਸਦੇ ਚਲਦੇ ਮ੍ਰਿਤਕ ਨੇ ਹੀ ਕਦਮ ਚੁੱਕਿਆ ਹੈ। ਪੁਲਿਸ ਨੇ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਪੁਲਿਸ ਦੇ ਵੱਲੋਂ ਜਗਤਾਰ ਸਿੰਘ ਦੇ ਖ਼ਿਲਾਫ਼ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਜਗਤਾਰ ਸਿੰਘ ਆਪਣੇ ਪਰਿਵਾਰ ਦੇ ਸਮੇਤ ਫ਼ਰਾਰ ਹੈ।
ਇਸ ਮਾਮਲੇ ਵਿੱਚ ਮ੍ਰਿਤਕ ਸੰਗੀਤਾ ਦੇ ਪਤੀ ਅਜਿਤ ਕੁਮਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਦੀ ਗਲੀ ਵਿੱਚ ਰਹਿਣ ਵਾਲਾ ਜਗਤਾਰ ਸਿੰਘ ਉਸਦੀ ਪਤਨੀ ਨੂੰ ਤੰਗ ਕਰ ਰਿਹਾ ਸੀ। ਜਿਸਦੇ ਚਲਦੇ ਉਸਦੀ ਪਤਨੀ ਨੇ ਖ਼ੁਦਕੁਸ਼ੀ ਕਰ ਲਈ ਹੈ। ਉਸਨੇ ਪ੍ਰਸ਼ਾਸ਼ਨ ਨੂੰ ਬੇਨਤੀ ਕੀਤੀ ਹੈ ਕਿ ਮੁਲਜ਼ਮ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਉਸਦੀ ਪਤਨੀ ਨੂੰ ਇਨਸਾਫ਼ ਮਿਲ ਸਕੇ।
ਇਸ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਐੱਸ.ਐਚ.ਓ ਜਸਕਰਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੰਗੀਤਾ ਦੇ ਪਤੀ ਦੇ ਬਿਆਨਾਂ ਦੇ ਅਧਾਰ ਤੇ ਗੁਆਂਢ ਵਿੱਚ ਰਹਿੰਦੇ ਜਗਤਾਰ ਸਿੰਘ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਜੋ ਉਸਦੀ ਪਤਨੀ ਨੂੰ ਲਗਾਤਾਰ ਤੰਗ ਕਰ ਰਿਹਾ ਸੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਤੇ ਧਾਰਾ 306 ਦੇ ਅਨੁਸਾਰ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ