ਪੰਜਾਬ ਚ ਹੋਇਆ ਛੁੱਟੀ ਦਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵੋਟ ਦੇ ਅਧਿਕਾਰੀ ਦੇ ਵਰਤੋਂ ਫ਼ਗਵਾੜਾ, ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ ਹਲਕੇ ਦੇ ਵੋਟਰ ਵਿਸ਼ੇਸ਼ ਛੁੱਟੀ ਲੈ ਸਕਣਗੇ। ਇਸ ਸਬੰਧੀ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ। ਇਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਫ਼ਗਵਾੜਾ, ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ ਵਿਖੇ 21 ਅਕਤੂਬਰ (ਦਿਨ ਸੋਮਵਾਰ) ਨੂੰ ਵੋਟਾਂ ਪੈਣੀਆਂ ਹਨ।
ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਵੋਟਾਂ ਪੈਣ ਵਾਲੇ ਕਿਸੇ ਹਲਕੇ ਦਾ ਵੋਟਰ ਹੈ ਅਤੇ ਉਹ ਆਪਣੇ ਹਲਕੇ ਤੋਂ ਬਾਹਰ ਡਿਊਟੀ ਕਰਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ 21 ਅਕਤੂਬਰ ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਬੁਲਾਰੇ ਅਨੁਸਾਰ ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਖਾਤੇ ਵਿਚੋਂ ਨਹੀਂ ਕੱਟੀ ਜਾਵੇਗੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ