BREAKING NEWS
Search

ਹੁਣੇ ਹੁਣੇ ਪੰਜਾਬ ਦੀ ਇਸ ਮਹਾਨ ਹਸਤੀ ਨੂੰ ਪਿਆ ਅਚਾਨਕ ਦਿੱਲ ਦਾ ਦੌਰਾ – ਹੋ ਰਹੀਆਂ ਅਰਦਾਸਾਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੀਆਂ ਹਨ। ਵੱਖ ਵੱਖ ਖੇਤਰਾਂ ਦੀਆਂ ਇਹ ਪ੍ਰਭਾਵਤ ਹੋਣ ਵਾਲੀਆਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਇਨ੍ਹਾਂ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿਥੇ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੇ ਕਾਰਨ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਉਥੇ ਹੀ ਬਹੁਤ ਸਾਰੀਆਂ ਹਸਤੀਆਂ ਵੱਲੋਂ ਇਸ ਕਰੋਨਾ ਦੇ ਉੱਪਰ ਜਿੱਤ ਪ੍ਰਾਪਤ ਕੀਤੀ ਗਈ ਹੈ ਅਤੇ ਕੁਝ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਏ ਸਨ।

ਇਸ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸੇ ਬਿਮਾਰੀਆਂ ਅਤੇ ਕਈ ਹੋਰ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੀਆਂ ਹਸਤੀਆਂ ਆਏ ਦਿਨ ਹੀ ਚਰਚਾ ਵਿਚ ਬਣ ਜਾਂਦੀਆਂ ਹਨ। ਸਰਕਾਰ ਵੱਲੋਂ ਜਿਥੇ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ ਕਈ ਐਲਾਨ ਕੀਤੇ ਜਾਂਦੇ ਹਨ ਅਤੇ ਨਿਯਮ ਲਾਗੂ ਕੀਤੇ ਜਾਦੇ ਹਨ। ਉਥੇ ਹੀ ਅਚਾਨਕ ਸਾਹਮਣੇ ਆਉਣ ਵਾਲੀਆਂ ਕਈ ਤਰ੍ਹਾਂ ਦੀਆਂ ਬੀਮਾਰੀਆਂ ਲੋਕਾਂ ਲਈ ਗੰਭੀਰ ਸਮੱਸਿਆ ਪੈਦਾ ਕਰ ਦਿੰਦੀਆ ਹਨ। ਹੁਣ ਪੰਜਾਬ ਦੀ ਇਸ ਮਹਾਨ ਹਸਤੀ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਸਾਰੇ ਲੋਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਆਨੰਦਪੁਰ ਸਾਹਿਬ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਸ ਸਮੇਤ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਦਾਖਲ ਕਰਾਇਆ ਗਿਆ ਹੈ ਅਤੇ ਉਹ ਜ਼ੇਰੇ ਇਲਾਜ ਹਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਪਹਿਲਾ ਅਤੇ ਹਲਕਾ ਦਿਲ ਦਾ ਦੌਰਾ ਪਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਆਨੰਦਪੁਰ ਸਾਹਿਬ ਦੇ ਹਸਪਤਾਲ ਤੋਂ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ।

ਉਥੇ ਹੀ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਲਈ ਸੰਗਤ ਵੱਲੋਂ ਅਰਦਾਸ ਕੀਤੀ ਜਾ ਰਹੀ ਹੈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ੍ਹ ਸਵੇਰ ਤੋਂ ਹੀ ਅਚਾਨਕ ਦਰਦ ਮਹਿਸੂਸ ਹੋਈ ਸੀ ਅਤੇ ਆਨੰਦਪੁਰ ਸਾਹਿਬ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਸੀ। ਉਥੇ ਹੀ ਉਹਨਾਂ ਦੀ ਸਥਿਤੀ ਨੂੰ ਦੇਖਦੇ ਹੋਏ ਆਨੰਦਪੁਰ ਸਾਹਿਬ ਤੋਂ ਜਲੰਧਰ ਸ਼ਿਫਟ ਕਰ ਦਿੱਤਾ ਗਿਆ ਸੀ।



error: Content is protected !!