BREAKING NEWS
Search

ਹੁਣੇ ਹੁਣੇ ਪੰਜਾਬ ਦੀ ਸਿਆਸਤ ਚ ਆ ਗਿਆ ਵੱਡਾ ਭੂਚਾਲ – ਹੋ ਗਿਆ ਉਹ ਜੋ ਕਦੇ ਸੋਚਿਆ ਵੀ ਨਹੀਂ ਸੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਬਾਰੇ ਜਿੱਥੇ ਲੋਕਾਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਈ ਤਰਾਂ ਦੀਆਂ ਉਮੀਦਾਂ ਲਾਈਆਂ ਜਾ ਰਹੀਆਂ ਹਨ। ਉਥੇ ਹੀ ਵੱਖ-ਵੱਖ ਪਾਰਟੀਆਂ ਵਿਚ ਹੋਰ ਬਹੁਤ ਸਾਰੀਆਂ ਅਜਿਹੀਆਂ ਗਤੀਵਿਧੀਆਂ ਲੋਕਾਂ ਨੂੰ ਹੈਰਾਨ ਕਰ ਰਹੀਆਂ ਹਨ, ਜਿਸ ਬਾਰੇ ਕੋਈ ਵੀ ਕਲਪਨਾ ਨਹੀਂ ਕੀਤੀ ਗਈ ਸੀ। ਪੰਜਾਬ ਵਿੱਚ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਬੋਲਬਾਲਾ ਸਭ ਪਾਸੇ ਨਜ਼ਰ ਆ ਰਿਹਾ ਹੈ। ਜਿਨ੍ਹਾਂ ਵਲੋ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਹਨਾਂ ਦੀ ਪਾਰਟੀ ਨੂੰ ਜਿੱਤ ਪ੍ਰਾਪਤ ਹੋ ਸਕੇ।

ਪਿਛਲੇ ਦਿਨੀਂ ਜਿਥੇ ਕਾਂਗਰਸ ਪਾਰਟੀ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ। ਉੱਥੇ ਹੀ ਕਾਂਗਰਸ ਪਾਰਟੀ ਤੋਂ ਆਏ ਦਿਨ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਉਹ ਸਾਰੇ ਲੋਕਾਂ ਨੂੰ ਹੈਰਾਨ ਕਰ ਰਹੀਆਂ ਹਨ। ਹੁਣ ਪੰਜਾਬ ਦੀ ਸਿਆਸਤ ਵਿਚ ਇਕ ਹੋਰ ਵੱਡਾ ਭੂਚਾਲ ਆ ਗਿਆ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਨਹੀਂ ਗਿਆ ਸੀ। ਜਿਥੇ ਬੀਤੇ ਦਿਨੀਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਾਈਕਮਾਂਡ ਵੱਲੋਂ ਥਾਪਿਆ ਗਿਆ ਸੀ।

ਉਥੇ ਹੀ ਕਾਂਗਰਸ ਪਾਰਟੀ ਵਿੱਚ ਉਸ ਸਮੇਂ ਵੱਡਾ ਮੋੜ ਆਇਆ ਜਦੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ। ਉੱਥੇ ਹੀ ਹੁਣ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਉਥਲ-ਪੁਥਲ ਵੇਖੀ ਜਾ ਰਹੀ ਹੈ ਜਿੱਥੇ ਨਵਜੋਤ ਸਿੰਘ ਸਿੱਧੂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਜਾ ਰਿਹਾ ਹੈ। ਜਿੱਥੇ ਸਿੱਧੂ ਵੱਲੋਂ ਅੱਜ ਅਸਤੀਫਾ ਦਿੱਤਾ ਗਿਆ ਹੈ ਉਸ ਦੀ ਕਾਪੀ ਵੀ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਅਪਲੋਡ ਕੀਤੀ ਗਈ ਹੈ।

ਉਨ੍ਹਾਂ ਵੱਲੋਂ 18 ਜੁਲਾਈ ਨੂੰ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਿਆ ਗਿਆ ਸੀ। ਨਵਜੋਤ ਸਿੰਘ ਸਿੱਧੂ ਵੱਲੋਂ ਜਿੱਥੇ ਆਪਣੇ ਬੇਬਾਕ ਬੋਲਾਂ ਕਾਰਨ ਜਾਣੇ ਜਾਂਦੇ ਹਨ ਉਥੇ ਹੀ ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਵੱਲੋਂ ਭਵਿੱਖ ਵਿੱਚ ਪੰਜਾਬ ਦੇ ਹਿੱਤਾਂ ਨੂੰ ਦੇਖਦੇ ਹੋਏ ਕੋਈ ਵੀ ਸਮਝੌਤਾ, ਕਿਸੇ ਵੀ ਕੀਮਤ ਤੇ ਕਿਸੇ ਨਾਲ ਨਹੀਂ ਕੀਤਾ ਜਾਵੇਗਾ। ਉਥੇ ਹੀ ਸਿੱਧੂ ਵੱਲੋਂ ਅਚਾਨਕ ਦਿੱਤੇ ਗਏ ਆਪਣੇ ਅਹੁਦੇ ਤੋਂ ਅਸਤੀਫੇ ਬਾਰੇ ਕੋਈ ਵੀ ਕਾਰਨ ਸਪਸ਼ਟ ਨਹੀਂ ਕੀਤਾ ਗਿਆ ਹੈ।



error: Content is protected !!