ਹੁਣੇ ਆਈ ਤਾਜਾ ਵੱਡੀ ਖਬਰ
ਹੁਣੇ ਹੁਣੇ ਪੰਜਾਬ ਦੇ ਇਸ ਜਿਲ੍ਹੇ ਚ ਹੋਇਆ ਛੁੱਟੀ ਦਾ ਐਲਾਨ – ਦੇਖੋ ਪੂਰੀ ਖਬਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ ‘ਚ 5 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 532 ਵਾਂ ਵਿਆਹ ਪੁਰਬ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੇ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਆਰੰਭ ਹੋਇਆ ਹੈ।
ਇਹ ਨਗਰ ਕੀਰਤਨ ਅੱਜ ਰਾਤ ਬਟਾਲਾ ਵਿਖੇ ਪਹੁੰਚੇਗਾ। ਇਸ ਦੌਰਾਨ ਵੱਖ-ਵੱਖ ਪੜਾਵਾਂ ‘ਤੇ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ ‘ਚ 5 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ‘ਤੇ ਛੁੱਟੀ ਕੀਤੀ ਜਾਂਦੀ ਹੈ।ਇਸ ਦਿਨ ਸਮੂਹ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗ਼ੈਰ-ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ, ਜਦੋਂਕਿ ਕਿ ਬੋਰਡ ਜਾਂ ਯੂਨੀਵਰਸਿਟੀਆਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੀਆਂ।
ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ ‘ਚ ਪੰਜ ਸਤੰਬਰ ਨੂੰ ਬਟਾਲਾ ਵਿਖੇ ਨਗਰ ਕੀਰਤਨ ਕੱਢਿਆ ਜਾਵੇਗਾ ,ਜਿਸ ਨੂੰ ਲੈ ਕੇ ਇਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪਲ ਉਜਵਲ ਨੇ ਜਾਣਕਾਰੀ ਦਿੱਤੀ ਹੈ।ਉੱਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਜੀ ਨੇ ਬਟਾਲਾ ਵਿੱਚ ਪਟਾਕਾ ਫੈਕਟਰੀ ਵਿਚ ਵਾਪਰ ਭਾਣੇ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।
ਇਸ ਭਾਣੇ ਵਿੱਚ ਚਲਾਣਾ ਕਰ ਜਾਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀਆਂ ਰੂਹਾਂ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ। ਕਿ ਇਸ ਅਤਿ ਦੁਖਦਾਈ ਸਮੇਂ ਵਿੱਚ ਸ਼੍ਰੋਮਣੀ ਕਮੇਟੀ ਪੀ ੜਤਾਂ ਦੇ ਨਾਲ ਹੈ ਅਤੇ ਜਖ ਮੀਆਂ ਦੇ ਇਲਾਜ ਲਈ ਮੁਫਤ ਸੇਵਾਵਾਂ ਦਿੱਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਮੁਫਤ ਇਲਾਜ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਕਿ ਉਹ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਇਲਾਜ ਲਈ ਦਾਖਲ ਹੋਣ।
ਤਾਜਾ ਜਾਣਕਾਰੀ