ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦਾ ਆਉਣਾ ਲਗਾਤਾਰ ਜਾਰੀ ਹੈ। ਜਦੋਂ ਵੀ ਇਨਸਾਨ ਵੱਲੋਂ ਕੁਦਰਤ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਕੁਦਰਤ ਵੱਲੋਂ ਵੀ ਹਰ ਵਾਰ ਆਪਣੇ ਹੋਣ ਦਾ ਅਹਿਸਾਸ ਕਰਵਾ ਦਿੱਤਾ ਜਾਂਦਾ ਹੈ। ਕੁਦਰਤੀ ਆਫਤਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੇ ਨੁ-ਕ-ਸਾ-ਨ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਜਿੱਥੇ ਪਹਿਲਾਂ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਉਸ ਤੋਂ ਬਾਅਦ ਹੋਰ ਬਹੁਤ ਸਾਰੀਆਂ ਕੁਦਰਤੀ ਆਫਤਾਂ ਗੰਭੀਰ ਰੂਪ ਲੈ ਕੇ ਸਾਹਮਣੇ ਆਈਆਂ ਹਨ।

ਹੁਣ ਪੰਜਾਬ ਦੇ ਗੁਆਂਢ ਵਿੱਚ ਬੱਦਲ ਫਟਣ ਕਾਰਨ ਭਾਰੀ ਤਬਾਹੀ ਹੋਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਤੇ ਧਰਮਸ਼ਾਲਾ ਦੇ ਭਾਗਸੂ ਨਾਗ ਵਿੱਚ ਬੱਦਲ ਫਟਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਭਾਗਸੂ ਨਾਗ ਵਿੱਚ ਬੱਦਲ ਫਟਣ ਦੇ ਕਾਰਨ ਹੜ ਵਰਗੀ ਸਥਿਤੀ ਪੈਦਾ ਹੋ ਗਈ ਹੈ ਜਿੱਥੇ ਛੋਟੇ ਨਾਲੇ ਵਿੱਚ ਪਾਣੀ ਦੇ ਵਧੇਰੇ ਵਧਣ ਕਾਰਨ ਖ਼ਤਰਾ ਵੱਧ ਗਿਆ ਹੈ। ਇਸ ਹਾਦਸੇ ਬਾਰੇ ਸੋਸ਼ਲ ਮੀਡੀਆ ਉਪਰ ਕਾਫੀ ਵੀਡੀਓ ਹੋਈ ਵਾਇਰਲ ਹੋ ਰਹੀਆਂ ਹਨ।

ਜਿਸ ਵਿਚ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਨਦੀ ਚ ਉਤਰ ਕੇ ਆਪਣੀ ਜਾਨ ਜੋਖ਼ਮ ਵਿਚ ਨਾ ਪਾਉਣ। ਕਿਉਂਕਿ ਹਿਮਾਚਲ ਦੇ ਚੰਬਾ ਵਿੱਚ ਵੀ ਬਦਲ ਫਟਣ ਕਾਰਨ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਸਾਹਮਣੇ ਆ ਰਹੀਆਂ ਵੀਡੀਓ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਸ ਤਰਾਂ ਪਾਣੀ ਦਾ ਪੱਧਰ ਵਧਣ ਕਾਰਨ ਵਹਾਅ ਤੇਜ਼ ਹੋ ਗਿਆ ਹੈ ਅਤੇ ਉਸ ਵਿੱਚ ਗੱਡੀਆ ਰੁੜ ਰਹੀਆਂ ਹਨ। ਇਸ ਨਦੀ ਦੇ ਕੋਲ ਮੌਜੂਦ ਹੋਟਲਾਂ ਨੂੰ ਵੀ ਹੜ੍ਹ ਕਾਰਨ ਕਾਫ਼ੀ ਨੁਕਸਾਨ ਪਹੁੰਚਿਆ ਹੈ।

ਦੱਸਣਯੋਗ ਹੈ ਕਿ ਧਰਮਸ਼ਾਲਾ ਦੇ ਭਾਗਸੂ ਨਾਗ ਵਿੱਚ ਬੱਦਲ ਫਟਣ ਕਾਰਨ ਇਹ ਹੜ੍ਹ ਆਇਆ ਹੈ। ਪਾਣੀ ਦੇ ਤੇਜ਼ ਬਹਾਅ ਕਾਰਨ ਕਈ ਲਗਜ਼ਰੀ ਕਾਰਾਂ ਵੀ ਇਸ ਪਾਣੀ ਦੇ ਵਿੱਚ ਬਹਿ ਗਈਆਂ ਹਨ। ਹੜ੍ਹ ਦਾ ਪਾਣੀ ਕਈ ਘਰਾਂ ਅੰਦਰ ਦਾਖਲ ਹੋ ਗਿਆ ਹੈ। ਜਿਸ ਕਾਰਨ ਪ੍ਰਸ਼ਾਸਨ ਵੱਲੋਂ ਇਲਾਕੇ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਪੰਜਾਬ ਦੇ ਗਵਾਂਢ ਚ ਇਥੇ ਫਟਿਆ ਬਦਲ ਮਚੀ ਭਾਰੀ ਤਬਾਹੀ – ਇਸ ਵੇਲੇ ਦੀ ਵੱਡੀ ਖਬਰ
ByadminJuly 12, 2021Comments Off on ਹੁਣੇ ਹੁਣੇ ਪੰਜਾਬ ਦੇ ਗਵਾਂਢ ਚ ਇਥੇ ਫਟਿਆ ਬਦਲ ਮਚੀ ਭਾਰੀ ਤਬਾਹੀ – ਇਸ ਵੇਲੇ ਦੀ ਵੱਡੀ ਖਬਰ
Previous Postਪੰਜਾਬ ਚ ਇਥੇ ਵਾਪਰਿਆ ਇਹ ਕਾਂਡ ਟਿੱਪਰ ਨੂੰ ਲਗਾਈ ਅੱਗ ਪੁਲਸ ਤੇ ਵੀ ਚਲੇ ਪੱਥਰ ਹਾਲਤ ਹੋਏ ਖਰਾਬ – ਇਸ ਵੇਲੇ ਦੀ ਵੱਡੀ ਖਬਰ
Next Postਹੋ ਜਾਵੋ ਸਾਵਧਾਨ ਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਜਾਰੀ ਹੋਇਆ ਇਹ ਵੱਡਾ ਅਲਰਟ