ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਪੰਜਾਬ ਦੇ ਸਕੂਲਾਂ ਲਈ ਹੋਇਆ ਐਲਾਨ ਬਚੇ ਖਿੱਚਣ ਤਿਆਰੀਆਂ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਿਦਿਆਰਥੀਆਂ ਦੇ ਕਰਵਾਏ ਜਾਂਦੇ ਸਹਿ-ਵਿੱਦਿਅਕ ਮੁਕਾਬਲਿਆਂ ਤਹਿਤ ਇਸ ਸਾਲ ਦੇ ਮੁਕਾਬਲਿਆਂ ਦੀਆਂ ਤਰੀਕਾਂ ਕਰ ਦਿੱਤੀਆਂ ਗਈਆਂ ਹਨ | ਸਾਲ 2019-20 ਦੇ ਇਹ ਮੁਕਾਬਲੇ ਅਗਸਤ ਮਹੀਨੇ ਵਿਚ ਸ਼ੁਰੂ ਹੋਣ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਦੱਸਿਆ ਕਿ ਇਸ ਸਾਲ ਦੇ ਵਿੱਦਿਅਕ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ |
ਇਨ੍ਹਾਂ ਮੁਕਾਬਲਿਆਂ ‘ਚ ਭੰਗੜਾ, ਗਿੱਧਾ, ਲੋਕ-ਨਾਚ, ਰਿਵਾਇਤੀ ਗੀਤ ਅਤੇ ਸੋਲੋ ਡਾਂਸ ਆਦਿ ਨੂੰ ਛੱਡ ਕੇ ਸ਼ਬਦ, ਵਾਰਾਂ, ਕਵੀਸ਼ਰੀ, ਕਵਿਤਾ, ਗੀਤ, ਸੁੰਦਰ ਲਿਖਾਈ, ਚਿੱਤਰਕਲਾ, ਨਾਟਕ, ਸ਼ਬਦ-ਜੋੜ, ਭਾਸ਼ਣ, ਮੌਲਿਕ ਲਿਖਤ, ਆਮ ਗਿਆਨ ਅਤੇ ਗਤਕਾ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ | ਭਾਸ਼ਣ, ਲਿਖਤਾਂ ਆਦਿ ਦੇ ਮਜ਼ਮੂਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਫ਼ਲਸਫ਼ੇ ਨਾਲ ਸਬੰਧਿਤ ਹੋਣਗੇ |
ਵਾਈਸ ਚੇਅਰਮੈਨ ਵਲੋਂ ਦੱਸਿਆ ਗਿਆ ਕਿ ਇਹ ਵਿੱਦਿਅਕ ਮੁਕਾਬਲੇ ਦੋ ਰੂਟਾਂ ‘ਚ ਕਰਵਾਏ ਜਾ ਰਹੇ ਹਨ | ਪਹਿਲੇ ਰੂਟ ਦੇ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ 20 ਅਗਸਤ ਤੋਂ 22 ਅਗਸਤ ਤੱਕ ਬਠਿੰਡਾ, ਪਟਿਆਲਾ, ਜਲੰਧਰ, ਫ਼ਾਜ਼ਿਲਕਾ, ਸ਼ਹੀਦ ਭਗਤ ਸਿੰਘ ਨਗਰ, ਫ਼ਿਰੋਜ਼ਪੁਰ, ਰੂਪਨਗਰ, ਬਰਨਾਲਾ, ਪਠਾਨਕੋਟ, ਮਾਨਸਾ ਤੇ ਲੁਧਿਆਣਾ ਵਿਖੇ ਅਤੇ ਦੂਜੇ ਰੂਟ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 27 ਅਗਸਤ ਤੋਂ 29 ਅਗਸਤ ਤੱਕ ਅੰਮਿ੍ਤਸਰ, ਤਰਨਤਾਰਨ, ਕਪੂਰਥਲਾ, ਫ਼ਤਿਹਗੜ੍ਹ ਸਾਹਿਬ, ਐੱਸ. ਏ. ਐੱਸ. ਨਗਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸੰਗਰੂਰ ਵਿਖੇ ਕਰਵਾਏ ਜਾਣਗੇ |
ਇਸੇ ਤਰ੍ਹਾਂ ਖੇਤਰੀ ਪੱਧਰ ਦੇ ਵਿੱਦਿਅਕ ਮੁਕਾਬਲਿਆਂ ਦਾ ਪਹਿਲਾ ਰੂਟ ਅੰਮਿ੍ਤਸਰ ਅਤੇ ਜਲੰਧਰ ਖੇਤਰ ਵਿਚ 17 ਸਤੰਬਰ ਤੋਂ 19 ਸਤੰਬਰ ਤੱਕ ਹੋਵੇਗਾ ਤੇ ਦੂਜਾ ਰੂਟ ਬਠਿੰਡਾ ਅਤੇ ਸੰਗਰੂਰ ਖੇਤਰ ਵਿਚ 25 ਸਤੰਬਰ ਤੋਂ 27 ਸਤੰਬਰ ਤੱਕ ਹੋਵੇਗਾ |
ਤਾਜਾ ਜਾਣਕਾਰੀ