BREAKING NEWS
Search

ਹੁਣੇ ਹੁਣੇ ਬਿਕਰਮ ਸਿੰਘ ਮਜੀਠੀਆ ਲਈ ਸੁਪ੍ਰੀਮ ਕੋਰਟ ਤੋਂ ਆ ਗਈ ਵੱਡੀ ਖਬਰ – ਅਕਾਲੀ ਦਲ ਹੋ ਗਿਆ ਬਾਗੋ ਬਾਗ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਬਹੁਤ ਸਾਰੇ ਵਿਧਾਇਕ ਆਹਮੋ-ਸਾਹਮਣੇ ਹੋ ਰਹੇ ਹਨ ਜਿੱਥੇ ਲੋਕਾਂ ਦੀ ਨਜ਼ਰ ਟਿਕੀ ਹੋਈ ਹੈ। ਕਿਉਂਕਿ ਜਿੱਥੇ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਚੋਣ ਹਲਕਿਆਂ ਦੇ ਨਾਮ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਨਾਮਜ਼ਦਗੀ ਪੱਤਰ ਭਰੇ ਜਾ ਰਹੇ ਹਨ। ਬਹੁਤ ਸਾਰੇ ਮੌਜੂਦਾ ਵਿਧਾਇਕ ਵੀ ਕਈ ਵਿਵਾਦਾਂ ਨੂੰ ਲੈ ਕੇ ਚਰਚਾ ਵਿੱਚ ਬਣੇ ਹੋਏ ਹਨ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੂੰ ਡਰੱਗਜ਼ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਜਿੱਥੇ ਪਹਿਲਾਂ ਉਨ੍ਹਾਂ ਨੂੰ ਰਾਹਤ ਦਿੱਤੀ ਗਈ ਸੀ ਉੱਥੇ ਹੀ ਫਿਰ ਤੋਂ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ।

ਹੁਣ ਬਿਕਰਮ ਸਿੰਘ ਮਜੀਠੀਆ ਲਈ ਸੁਪ੍ਰੀਮ ਕੋਰਟ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਅਕਾਲੀ ਦਲ ਬਾਗੋ-ਬਾਗ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਕਰਮ ਸਿੰਘ ਮਜੀਠੀਆ ਨੂੰ ਹੁਣ ਇਕ ਵੱਡੀ ਰਾਹਤ ਮਿਲ ਗਈ ਹੈ ਜਿਥੇ ਉਨ੍ਹਾਂ ਨੂੰ 23 ਫਰਵਰੀ ਤੱਕ ਜ਼ਮਾਨਤ ਦੇ ਕੇ ਰਾਹਤ ਦੇ ਦਿਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਆਖਿਆ ਹੈ ਕਿ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਉਪਰ ਵੋਟਾਂ ਤੋਂ ਬਾਅਦ ਸੁਣਵਾਈ ਹੋਵੇਗੀ ਉਥੇ ਹੀ ਉਨ੍ਹਾਂ ਦੀ ਗ੍ਰਿਫਤਾਰੀ ਉਪਰ ਵੀ 23 ਫਰਵਰੀ ਤੱਕ ਰੋਕ ਲਗਾ ਦਿੱਤੀ ਗਈ ਹੈ।

ਜਿੱਥੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ 23 ਫਰਵਰੀ ਤੱਕ ਜ਼ਮਾਨਤ ਦੇ ਦਿੱਤੀ ਗਈ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਖੁਸ਼ੀ ਦਾ ਮਹੌਲ ਵੇਖਿਆ ਜਾ ਰਿਹਾ ਹੈ। ਬਿਕਰਮ ਸਿੰਘ ਮਜੀਠੀਆ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਥੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵਿਰੁੱਧ ਅੰਮ੍ਰਿਤਸਰ ਪੂਰਬੀ ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਉਥੇ ਹੀ ਅੰਮ੍ਰਿਤਸਰ ਵਿਚ ਅੰਮ੍ਰਿਤਸਰ ਪੂਰਬੀ ਦੀ ਇਹ ਸੀਟ ਸਭ ਲਈ ਖਿੱਚ ਦਾ ਕੇਂਦਰ ਬਣ ਗਈ ਹੈ।

ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਜਿਥੇ ਸ਼੍ਰੋਮਣੀ ਅਕਾਲੀ ਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵੱਡੀ ਰਾਹਤ ਮਿਲੀ ਹੈ ਉਥੇ ਹੀ ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਪੰਜਾਬ ਕਾਂਗਰਸ ਸਰਕਾਰ ਨੂੰ ਭਾਰੀ ਝਟਕਾ ਲਗਾ ਹੈ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਆਖਿਆ ਗਿਆ ਹੈ ਕਿ ਚੋਣਾਂ ਦੇ ਨਜ਼ਦੀਕ ਅਜਿਹੇ ਮਾਮਲੇ ਨੂੰ ਲੈ ਕੇ ਕੇਸ ਦਰਜ ਕੀਤੇ ਜਾਣ ਉਪਰ ਵੀ ਚਿੰਤਾ ਪ੍ਰਗਟਾਈ।



error: Content is protected !!