ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਜਿਥੇ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਅਤੇ ਸਾਥੀ ਵੀ ਅਜਿਹੇ ਸੜਕ ਹਾਦਸਿਆਂ ਦੇ ਸ਼ਿ-ਕਾ-ਰ ਹੋ ਰਹੇ ਹਨ। ਵਾਪਰਨ ਵਾਲੇ ਇਨ੍ਹਾਂ ਹਾਦਸਿਆਂ ਵਿੱਚ ਜਿੱਥੇ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਰਿਹਾ ਹੈ। ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਉਸ ਦਾ ਖਮਿਆਜਾ ਕਈ ਪੀੜਤ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ। ਕਿਉਂਕਿ ਜਿਨ੍ਹਾਂ ਪਰਿਵਾਰਾਂ ਵਿੱਚ ਕਮਾਈ ਦਾ ਸਾਧਨ ਇੱਕੋ ਇੱਕ ਪਰਿਵਾਰਿਕ ਮੈਂਬਰ ਇਸ ਦੁਨੀਆਂ ਤੋਂ ਚਲਿਆ ਜਾਂਦਾ ਹੈ ਉਸ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।
ਹੁਣ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਲਈ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਹਨਾਂ ਦੇ ਇੱਕ ਖਾਸ ਵਿਅਕਤੀ ਦੀ ਮੌਤ ਹੋ ਗਈ ਹੈ। ਦੇਸ਼-ਵਿਦੇਸ਼ ਦੇ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਪੰਜਾਬੀ ਗਾਇਕ ਅਤੇ ਅਦਾਕਾਰ ਬੱਬੂ ਮਾਨ ਬਾਰੇ ਅੱਜ ਦੁਖਦਾਈ ਖਬਰ ਪ੍ਰਾਪਤ ਹੋਈ, ਜਿੱਥੇ ਉਨ੍ਹਾਂ ਦੇ ਇੱਕ ਖਾਸ ਸਾਥੀ ਦੀ ਇੱਕ ਸੜਕ ਹਾਦਸੇ ਦੌਰਾਨ ਮੌਤ ਹੋਣ ਕਾਰਨ ਉਨ੍ਹਾਂ ਨੂੰ ਗਹਿਰਾ ਸਦਮਾ ਪੁੱਜਾ ਹੈ। ਕਿਉਂਕਿ ਅੱਜ ਵਾਪਰੇ ਇੱਕ ਸੜਕ ਹਾਦਸੇ ਵਿੱਚ ਉਨ੍ਹਾਂ ਦੇ ਸਾਥੀ ਜਿੰਦਰ ਖੰਟ ਵਾਸੀ ਪਿੰਡ ਖੰਟ ਦੀ ਅੱਜ ਉਸ ਸਮੇਂ ਮੌਤ ਹੋ ਗਈ ਜਦੋਂ ਉਹ ਇਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੇ ਪਿੰਡ ਖੰਟ ਤੋਂ ਆਪਣੇ ਸਕੂਟਰ ਉਪਰ ਸਵਾਰ ਹੋ ਕੇ ਇਕ ਸਾਥੀ ਦੇ ਨਾਲ ਮੋਰਿੰਡੇ ਨੂੰ ਜਾ ਰਿਹਾ ਸੀ। ਜਦੋਂ ਉਹ ਦੋਨੋਂ ਹੀ ਪਿੰਡ ਕਜੌਲੀ ਦੇ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਟੱਕਰ ਇਕ ਕਾਰ ਨਾਲ ਹੋ ਗਈ।
ਕਾਰ ਦੀ ਚਪੇਟ ਵਿਚ ਉਹ ਨਾਲ ਜਿੱਥੇ ਸੰਸਾਰ ਪ੍ਰਸਿੱਧ ਲੋਕ ਗਾਇਕ ਤੇ ਅਦਾਕਾਰ ਬੱਬੂ ਮਾਨ ਦੇ ਸਾਥੀ ਜਿੰਦਰ ਖੰਟ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਦੇ ਨਾਲ ਦਾ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਜਸਵੰਤ ਸਿੰਘ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਨਜ਼ਦੀਕ ਤੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਹ ਜੇਰੇ ਇਲਾਜ ਹੈ। ਬੱਬੂ ਮਾਨ ਦੇ ਸਾਥੀ ਦੀ ਮੌਤ ਤੇ ਵੱਖ ਵੱਖ ਸਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
ਤਾਜਾ ਜਾਣਕਾਰੀ