ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ਕਾਫੀ ਬਦਲਾਅ ਦੇਖਿਆ ਜਾ ਰਿਹਾ ਹੈ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ। ਉਥੇ ਹੀ ਪਾਰਟੀ ਵੱਲੋਂ ਉਨ੍ਹਾਂ ਵਾਅਦਿਆਂ ਨੂੰ ਇਕ ਤੋਂ ਬਾਅਦ ਇਕ ਪੂਰੇ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਿਥੇ ਦੂਜੀਆਂ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਉਪਰ ਕਈ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ ਅਤੇ ਕਈ ਤੰਜ ਕੱਸੇ ਜਾ ਰਹੇ ਹਨ ਇਸ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਵੱਲੋਂ ਆਪਣੀ ਡਿਊਟੀ ਪੂਰੀ ਤਰ੍ਹਾਂ ਇਮਾਨਦਾਰੀ ਨਾਲ ਨਿਭਾਈ ਜਾ ਰਹੀ ਹੈ ਅਤੇ ਕਈ ਮਾਮਲਿਆਂ ਉੱਪਰ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ ਜਿਸ ਨਾਲ ਪੰਜਾਬ ਵਿੱਚ ਸਥਿਤੀ ਨੂੰ ਕਾਬੂ ਹੇਠ ਕੀਤਾ ਜਾ ਰਿਹਾ ਹੈ। ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਬਾਰਡਰ ਸੀਲ ਕਰਨ ਦੇ ਹੁਕਮ ਦਿੱਤੇ ਗਏ ਹਨ।
ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਦੀਆਂ ਸਾਰੀਆਂ ਸਰਹੱਦਾਂ ਉਪਰ ਸਖਤੀ ਦੇ ਆਦੇਸ਼ ਜਾਰੀ ਕੀਤੇ ਹਨ। ਜਿਸ ਨਾਲ ਪੰਜਾਬ ਦੇ ਬਾਹਰ ਤੋਂ ਆਉਣ ਵਾਲੀ ਕਣਕ ਨੂੰ ਬਾਰਡਰ ਉੱਪਰ ਹੀ ਰੋਕਿਆ ਜਾ ਸਕੇ ਇਸ ਲਈ ਬਾਰਡਰ ਨੂੰ ਸੀਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿਥੇ ਡਿਪਟੀ ਕਮਿਸ਼ਨਰਾਂ ਦੇ ਨਾਲ ਅੱਜ ਮੁਲਾਕਾਤ ਕੀਤੀ ਗਈ ਹੈ ਉਥੇ ਉਨ੍ਹਾਂ ਨੂੰ ਪੰਜਾਬ ਦੇ ਪਿੰਡਾਂ ਦੇ ਲੋਕਾਂ ਨਾਲ ਜਨਤਕ ਮਿਲਣੀ ਕਰਨ ਵਾਸਤੇ ਖਾਸ ਹੁਕਮ ਦਿੱਤੇ ਗਏ ਹਨ।
ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਵੀ ਹੱਲ ਕਰਨ ਵਾਸਤੇ ਆਖਿਆ ਗਿਆ ਹੈ। ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਇਸ ਮੀਟਿੰਗ ਵਿੱਚ ਸ਼ਾਮਲ ਸਨ। ਜਿਨ੍ਹਾਂ ਵੱਲੋਂ ਆਖਿਆ ਗਿਆ ਹੈ ਕੇ ਸਫ਼ਾਈ ਨਾਲ ਕਣਕ ਦੀ ਖਰੀਦ ਕਰਨ ਵਾਸਤੇ ਖ਼ੁਦ ਅਫਸਰਾਂ ਵੱਲੋਂ ਨਜ਼ਰ ਰੱਖੀ ਜਾਵੇਗੀ।
ਪੰਜਾਬ ਦੀਆਂ ਮੰਡੀਆਂ ਵਿੱਚ ਪੂਰੇ ਇੰਤਜਾਮ ਕੀਤੇ ਗਏ ਹਨ। ਜਿਸ ਨਾਲ ਕਿਸਾਨਾਂ ਦੀ ਕਣਕ ਨੂੰ ਸਮੇਂ ਸਿਰ ਖਰੀਦਿਆ ਜਾ ਸਕੇ। ਉਹਨਾਂ ਦੱਸਿਆ ਕਿ ਬਾਰਡਰ ਕਰਨ ਦੇ ਹੁਕਮ ਅਫਸਰਾਂ ਨੂੰ ਕੀਤੇ ਗਏ ਹਨ ਅਤੇ ਇੱਕ ਅਪ੍ਰੈਲ ਤੋਂ ਪੰਜਾਬ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਕਣਕ ਦੀ ਕੀਮਤ 24 ਘੰਟੇ ਦੇ ਅੰਦਰ ਅਦਾ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ।

ਤਾਜਾ ਜਾਣਕਾਰੀ