ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਇਕ ਤੋਂ ਬਾਅਦ ਇਕ ਸਖਸ਼ੀਅਤਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਬਹੁਤ ਸਾਰੇ ਫਿਲਮੀ ਅਦਾਕਾਰਾਂ ਵੱਲੋਂ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਏ ਸਨ। ਉਥੇ ਹੀ ਕਿਸਾਨੀ ਸੰਘਰਸ਼ ਨੂੰ ਲੈ ਕੇ ਵੀ ਕਿਸਾਨਾਂ ਦੀ ਹਮਾਇਤ ਵਿੱਚ ਬਹੁਤ ਸਾਰੇ ਫ਼ਿਲਮੀ ਅਦਾਕਾਰਾ ਵੱਲੋਂ ਨਾਲ ਹੋਣ ਦਾ ਭਰੋਸਾ ਦੁਆਇਆ ਗਿਆ ਹੈ। ਉਥੇ ਹੀ ਗੱਲ ਕੀਤੀ ਜਾਵੇ ਮੁੰਬਈ ਵਿਚ ਫਿਲਮੀ ਜਗਤ ਦੀ ਤਾਂ ਬਹੁਤ ਸਾਰੇ ਕਲਾਕਾਰ ਇਸ ਕਰੋਨਾ ਦੀ ਚਪੇਟ ਵਿੱਚ ਆ ਚੁੱਕੇ ਹਨ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਹੋਣ ਵਾਲੇ ਸੜਕ ਹਾਦਸਿਆਂ , ਬਿਮਾਰੀਆਂ ਅਤੇ ਕਈ ਹੋਰ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਫਿਲਮੀ ਅਦਾਕਾਰ ਦਲੀਪ ਕੁਮਾਰ ਨੂੰ ਵੀ ਗੰਭੀਰ ਹਾਲਤ ਹੋਣ ਤੇ ਹਸਪਤਾਲ ਦਾਖਲ ਕਰਾਇਆ ਗਿਆ ਹੈ।

ਹੁਣ ਮਸ਼ਹੂਰ ਅਦਾਕਾਰ ਨਸੀਰੂਦੀਨ ਸ਼ਾਹ ਬਾਰੇ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦੀ ਫ਼ਿਲਮਾਂ ਦੇ ਮੰਨੇ-ਪ੍ਰਮੰਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਨਿਮੋਨੀਆ ਹੋਣ ਕਾਰਨ ਗੰਭੀਰ ਹਾਲਤ ਵਿਚ ਮੁੰਬਈ ਦੇ ਇਕ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਉਨ੍ਹਾਂ ਦੇ ਸੈਕਟਰੀ ਜੈਨ ਰਾਜ ਵੱਲੋਂ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਡਾਕਟਰਾਂ ਵੱਲੋਂ ਸ਼ਾਹ ਦੀ ਜਾਂਚ ਤੇ ਇਲਾਜ ਕੀਤਾ ਜਾ ਰਿਹਾ ਹੈ।

ਡਾਕਟਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ਦੇ ਮੱਦੇਨਜ਼ਰ ਦੋ ਦਿਨ ਤੱਕ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਮਿਲ ਸਕਦੀ ਹੈ। ਪਰ ਹਸਪਤਾਲ ਵਜੋਂ ਅੱਜ ਛੁੱਟੀ ਦੇਣ ਬਾਰੇ ਕੋਈ ਵੀ ਫ਼ੈਸਲਾ ਨਹੀਂ ਦੱਸਿਆ ਗਿਆ ਹੈ। ਨਸੀਰੂਦੀਨ ਸ਼ਾਹ ਨੂੰ ਨਿਮੋਨੀਆ ਹੋਣ ਹਿੰਦੂਜਾ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ ਜਿੱਥੇ ਮੰਗਲਵਾਰ ਨੂੰ ਸਾਹ ਲੈਣ ਵਿੱਚ ਭਾਰੀ ਤਕਲੀਫ਼ ਮਹਿਸੂਸ ਹੋਣ ਕਾਰਨ ਅਦਾਕਾਰ ਦਲੀਪ ਕੁਮਾਰ ਨੂੰ ਵੀ ਦਾਖਲ ਕਰਾਇਆ ਗਿਆ ਹੈ।

ਅਦਾਕਾਰ ਨਸੀਰੂਦੀਨ ਸ਼ਾਹ ਦੀ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੀ ਪਤਨੀ ਰਤਨਾ ਸ਼ਾਹ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਫੇਫੜਿਆਂ ਵਿੱਚ ਨਿਮੋਨੀਆ ਦਾ ਇਕ ਪੈਚ ਪਾਇਆ ਗਿਆ ਹੈ। ਜਿਸ ਦੀ ਜਾਂਚ ਲਈ ਦੋ ਦਿਨ ਪਹਿਲਾਂ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਸੀ। ਉਨ੍ਹਾਂ ਨੂੰ covid ਅਤੇ ਕੋਈ ਹੋਰ ਬਿਮਾਰੀ ਨਹੀਂ ਹੈ। ਇਸ ਲਈ ਚਿੰਤਾ ਦੀ ਕੋਈ ਗੱਲ ਨਹੀਂ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਮਸ਼ਹੂਰ ਧਾਕੜ ਐਕਟਰ ਨਸੀਰੂਦੀਨ ਸ਼ਾਹ ਬਾਰੇ ਆਈ ਮਾੜੀ ਖਬਰ
ByadminJune 30, 2021Comments Off on ਹੁਣੇ ਹੁਣੇ ਮਸ਼ਹੂਰ ਧਾਕੜ ਐਕਟਰ ਨਸੀਰੂਦੀਨ ਸ਼ਾਹ ਬਾਰੇ ਆਈ ਮਾੜੀ ਖਬਰ
Previous Postਸਾਰੇ ਪਿੰਡ ਨੇ ਮਨਾਈ ਖੁਸ਼ੀ 65 ਸਾਲਾਂ ਬਾਅਦ ਹੋਇਆ ਬਚੀ ਦਾ ਜਨਮ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਇੰਡੀਆ ਚ ਅਚਾਨਕ 31 ਜੁਲਾਈ ਤੱਕ ਲਈ ਲਗੀ ਪਾਬੰਦੀ – ਤਾਜਾ ਵੱਡੀ ਖਬਰ