BREAKING NEWS
Search

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਦੀ ਜਿਆਦਾ ਚਿੱਟਾ ਲੈਣ ਨਾਲ ਹੋਈ ਮੌਤ , ਰੋਜ ਪੀਂਦਾ ਸੀ 5 ਹਜਾਰ ਦਾ ਚਿੱਟਾ

ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਮੌਤ

ਪੰਜਾਬ ਚ ਜਿਥੇ ਕਰੋਨਾ ਨੇ ਕਹਿਰ ਵਰਤਾਇਆ ਹੋਇਆ ਹੈ ਓਥੇ ਚਿੱਟੇ ਨੇ ਹਜੇ ਵੀ ਪੰਜਾਬ ਦੀ ਜਾਨ ਨਹੀਂ ਛੱਡੀ ਜਿਸ ਨਾਲ ਪੰਜਾਬੀ ਨੌਜਵਾਨਾਂ ਦੀਆਂ ਕੀਮਤੀ ਜਾਨਾ ਜਾ ਰਹੀਆਂ ਹਨ। ਅਜਿਹੀਆਂ ਖਬਰ ਰੋਜਾਨਾ ਹੀ ਦੇਖਣ ਨੂੰ ਮਿਲ ਰਹੀਆਂ ਹਨ। ਹੁਣ ਇਕ ਹੋਰ ਮਾੜੀ ਖਬਰ ਆ ਰਹੀ ਹੈ ਕੇ ਮਸ਼ਹੂਰ ਪੰਜਾਬੀ ਗਾਇਕ ਦੀ ਮੌਤ ਚਿੱਟੇ ਦੇ ਕਾਰਨ ਹੋ ਗਈ ਹੈ। ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਬਰਨਾਲਾ: ਮਹਿਲ ਕਲਾਂ ਦੇ ਇੱਕ ਨੌਜਵਾਨ ਗਾਇਕ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਗਗਨਦੀਪ ਸਿੰਘ (26) ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਉਹ ਬੀਤੀ ਸ਼ਾਮ ਘਰ ਆਇਆ ਸੀ।

ਗਾਇਕ ਦੇ ਪਿਤਾ ਦਾ ਕਹਿਣਾ ਹੈ ਕਿ ਕੁਝ ਸਮੇਂ ਬਾਅਦ ਉਹ ਬੇਹੋਸ਼ ਹੋ ਕੇ ਡਿੱ ਗ ਪਿਆ। 6 ਵਜੇ ਦੇ ਕਰੀਬ ਜਦੋਂ ਪਰਿਵਾਰਕ ਮੈਂਬਰਾਂ ਨੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੀ ਬਾਂਹ ‘ਚ ਲੱਗੀ ਸਿਰਿੰਜ ਵੀ ਖ਼ੁਦ ਕੱਢੀ। ਉਨ੍ਹਾਂ ਅੱਗੇ ਦੱਸਿਆ ਕਿ ਉਹ ਹੁਣ ਤੱਕ ਇੱਕ ਕਰੋੜ ਰੁਪਏ ਦਾ ਚਿੱਟਾ ਕਰ ਚੁੱਕਿਆ ਸੀ। ਹਰ ਰੋਜ਼ ਪੰਜ ਹਜ਼ਾਰ ਰੁਪਏ ਦਾ ਚਿੱਟਾ ਖਾਂਦਾ ਸੀ।

ਗਾਇਕ ਦੇ ਪਿਤਾ ਨੇ ਦੋ ਸ਼ ਲਾਇਆ ਕਿ ਮਹਿਲ ਕਲਾਂ ਵਿੱਚ ਸ਼ਰੇਆਮ ਚਿੱਟਾ ਵਿਕਦਾ ਹੈ, ਪੁਲਿਸ ਕੁਝ ਨਹੀਂ ਕਰ ਰਹੀ ਤੇ ਨਾ ਹੀ ਓਹਨਾ ਲੋਕਾਂ ਖਿਲਾਫ਼ ਕੋਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਸਮੇਂ ਵਿੱਚ ਹੀ ਮਹਿਲ ਕਲਾਂ ਦੇ ਕਈ ਨੌਜਵਾਨ ਚਿੱਟੇ ਦੀ ਭੇਟ ਚੜ੍ਹ ਚੁੱਕੇ ਹਨ।

ਨੌਜਵਾਨ ਗਾਇਕੀ ਦਾ ਸ਼ੌਕ ਰੱਖਦਾ ਸੀ। ਉਸ ਵੱਲੋਂ ਨਾਮਵਰ ਗਾਇਕਾ ਗੁਰਲੇਜ਼ ਅਖ਼ਤਰ ਨਾਲ ਗਾਇਆ ਗੀਤ ‘ਜੀਜਾ ਜੀ’ ਤੇ ‘ਚਿੱਟੇ ਵਾਲੀ ਲਾਈਨ’, ‘ਚੱਕਵੀਂ ਮੰਡੀਰ’ ਗੀਤ ਯੂ-ਟਿਊਬ ‘ਤੇ ਕਾਫ਼ੀ ਹਿੱਟ ਹੋਏ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!