ਹੁਣੇ ਆਈ ਤਾਜਾ ਵੱਡੀ ਖਬਰ
ਹੁਣੇ ਹੁਣੇ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਕੇ ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਦੇ ਘਰੇ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ
ਗਾਇਕ ਗੈਰੀ ਸੰਧੂ ਨੂੰ ਵੱਡਾ ਸਦਮਾ ਉਦੋਂ ਲੱਗਿਆ ਜਦੋਂ ਉਨ੍ਹਾਂ ਦੀ ਮਾਂ ਦਾ ਦਿਹਾਂਤ ਹੋ ਗਿਆ ।ਉਨ੍ਹਾਂ ਦੀ ਮਾਤਾ ਦਾ ਨਾਂਅ ਅਵਤਾਰ ਕੌਰ ਸੀ ਅਤੇ ਉਨ੍ਹਾਂ ਦਾ ਦਿਹਾਂਤ ਉਨ੍ਹਾਂ ਦੇ ਜੱਦੀ ਪਿੰਡ ਰੁੜਕਾ ਕਲਾਂ ‘ਚ ਹੋਇਆ । ਉਹ ਪਿਛਲੇ ਕਈ ਦਿਨਾਂ ਤੋਂ ਸਿਹਤ ਸਬੰਧੀ ਪ੍ਰੇਸ਼ਾਨੀਆਂ ਨਾਲ ਜੂਝ ਰਹੇ ਸਨ ।
ਗਾਇਕ ਗੈਰੀ ਸੰਧੂ ਆਪਣੀ ਮਾਂ ਨਾਲ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਸਨ । ਦੱਸ ਦਈਏ ਕਿ ਹਾਲ ‘ਚ ਹੀ ਗਾਇਕ ਗੈਰੀ ਸੰਧੂ ਕਈ ਸਾਲਾਂ ਬਾਅਦ ਇੰਗਲੈਂਡ ਪਰਤੇ ਸਨ ।
ਗੈਰੀ ਦੇ ਗੀਤਾਂ ਦੀ ਗੱਲ ਕਰੀਏ ਤਾਂ ਇਸ ਸਾਲ ਬਾਲੀਵੁੱਡ ‘ਚ ਆਪਣੇ ਗੀਤ ਹੌਲੀ ਹੌਲੀ ਨਾਲ ਡੈਬਿਊ ਕਰ ਚੁੱਕੇ ਹਨ। ਗਾਇਕੀ ਦੇ ਨਾਲ ਨਾਲ ਗੈਰੀ ਸੰਧੂ ਅਦਾਕਾਰੀ ‘ਚ ਵੀ ਹੱਥ ਅਜ਼ਮਾ ਚੁੱਕੇ ਹਨ। ਜੈਜ਼ੀ ਬੀ ਨਾਲ ਆਈ ਉਹਨਾਂ ਦੀ ਫ਼ਿਲਮ ਰੋਮੀਓ ਰਾਂਝਾ ‘ਚ ਉਹਨਾਂ ਦੇ ਕੰਮ ਦੀ ਕਾਫੀ ਪ੍ਰਸ਼ੰਸ਼ਾ ਹੋਈ ਸੀ।
ਤਾਜਾ ਜਾਣਕਾਰੀ