ਆਈ ਤਾਜਾ ਵੱਡੀ ਖਬਰ

ਫ਼ਿਲਮੀ ਹਸਤੀਆਂ ਵੱਲੋਂ ਜਿੱਥੇ ਲੋਕਾਂ ਦੀ ਮਦਦ ਕਰਨ ਲਈ ਅੱਗੇ ਆ ਕੇ ਲੋਕਾਂ ਦੇ ਨਾਲ ਇਸ ਦੁੱਖ ਦੀ ਘੜੀ ਵਿੱਚ ਸ਼ਾਮਲ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਉੱਥੇ ਹੀ ਕਰੋਨਾ ਦੇ ਦੌਰ ਵਿਚੋਂ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰਨ ਵਾਲੇ ਲੋਕਾਂ ਲਈ ਫ਼ਿਲਮੀ ਹਸਤੀਆਂ ਕਿਸੇ ਵੀ ਮਸੀਹਾ ਤੋਂ ਘੱਟ ਨਹੀਂ ਹਨ। ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਕਈ ਸੰਸਥਾਵਾਂ ਨਾਲ ਮਿਲ ਕੇ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਕਿਸਾਨੀ ਸੰਘਰਸ਼ ਦੇ ਵਿੱਚ ਵੀ ਬਹੁਤ ਸਾਰੇ ਗਾਇਕਾਂ ਅਤੇ ਅਦਾਕਾਰਾਂ ਵੱਲੋਂ ਕਿਸਾਨਾਂ ਦੇ ਨਾਲ ਹੋਣ ਦਾ ਭਰੋਸਾ ਦਿਵਾਇਆ ਗਿਆ ਅਤੇ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਗਈ। ਪਰ ਕੁਝ ਫ਼ਿਲਮਾਂ ਤੇ ਸੰਗੀਤ ਜਗਤ ਦੀਆਂ ਅਜਿਹੀਆਂ ਸਖਸ਼ੀਅਤਾਂ ਵੀ ਹਨ ਜੋ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ।

ਜਿਨ੍ਹਾਂ ਨੇ ਆਪਣੇ ਦਮ ਉੱਪਰ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਉੱਥੇ ਹੀ ਉਹਨਾਂ ਨਾਲ ਵਾਪਰਨ ਵਾਲੇ ਹਾਦਸੇ ਵੀ ਸਾਹਮਣੇ ਆ ਜਾਂਦੇ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਹੁਣ ਇਸ ਮਸ਼ਹੂਰ ਬਾਲੀਵੁੱਡ ਗਾਇਕ ਅਨੂ ਮਾਲਕ ਦੇ ਘਰ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਾਇਕ ਅਨੂਪ ਮਾਲਕ ਦੇ ਘਰ ਉਸ ਸਮੇਂ ਗਮ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਉਨ੍ਹਾਂ ਦੀ ਮਾਤਾ ਦੇ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ।

ਪ੍ਰਾਪਤ ਜਾਣਕਾਰੀ ਅਨੁਸਾਰ ਗਾਇਕ ਅਨੂ ਮਲਿਕ ਡੱਬੂ ਮਲਿਕ ਅਤੇ ਅਬੂ ਮਲਿਕ ਦੀ ਮਾਂ ਦਾ ਜੂਹੂ ਸਥਿਤ ਅਰੋਗਿਆ ਨਿੱਧੀ ਹਸਪਤਾਲ ਵਿਚ ਦਿਹਾਂਤ ਹੋ ਗਿਆ ਜਿੱਥੇ ਉਹ ਜੇਰੇ ਇਲਾਜ ਸਨ। ਇਸ ਬਾਰੇ ਗੱਲਬਾਤ ਕਰਦੇ ਹੋਏ ਉਨ੍ਹਾਂ ਦੇ ਪੋਤੇ ਅਮਾਲ ਮਲਿਕ ਅਤੇ ਅਰਮਾਨ ਮਲਿਕ ਨੇ ਦੱਸਿਆ ਹੈ ਕਿ ਜਿੱਥੇ ਉਹ ਆਪਣੀ ਦਾਦੀ ਤੋਂ ਵਿਛੜਨ ਨੂੰ ਲੈ ਕੇ ਦੁਖੀ ਹਨ, ਉਥੇ ਹੀ ਉਨ੍ਹਾਂ ਇਸ ਗੱਲ ਦੀ ਖੁਸ਼ੀ ਜ਼ਾਹਿਰ ਕੀਤੀ ਗਈ ਕਿ ਉਹ ਆਪਣੀ ਦਾਦੀ ਦੀ ਅੰਤਿਮ ਇੱਛਾ ਪੂਰੀ ਕਰਨ ਵਿੱਚ ਕਾਮਯਾਬ ਰਹੇ ਹਨ।

ਇਹ ਦੋਨੋਂ ਆਪਣੀ ਦਾਦੀ ਦੇ ਦਿਹਾਂਤ ਤੋਂ ਬੇਹੱਦ ਦੁਖੀ ਹਨ ਅਤੇ ਉਨ੍ਹਾਂ ਵੱਲੋਂ ਇਸ ਸਬੰਧੀ ਇੰਸਟਰਗਰਾਮ ਉਪਰ ਇਕ ਪੋਸਟ ਵੀ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਉਨ੍ਹਾਂ ਵੱਲੋਂ ਆਪਣੇ ਹੱਥਾਂ ਨਾਲ ਆਪਣੀ ਦਾਦੀ ਨੂੰ ਦਫਨਾਇਆ ਗਿਆ ਹੈ ਜੋ ਉਨ੍ਹਾਂ ਲਈ ਜ਼ਿੰਦਗੀ ਦਾ ਸਭ ਤੋਂ ਮੁਸ਼ਕਿਲ ਕੰਮ ਸੀ। ਅੱਜ ਸੋਮਵਾਰ ਸਵੇਰੇ ਉਨ੍ਹਾਂ ਦੀ ਦਾਦੀ ਨੂੰ ਸ਼ਾਂਤਾ ਕਰੂਜ਼ ਕਬਰਸਥਾਨ ਵਿੱਚ ਦਫਨਾਇਆ ਗਿਆ ਹੈ। ਉਨ੍ਹਾਂ ਦਾ ਦਿਹਾਂਤ 25 ਜੁਲਾਈ ਨੂੰ ਦੁਪਹਿਰ 3:30 ਵਜੇ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਵੱਖ ਵੱਖ ਸਖ਼ਸੀਅਤਾਂ ਵੱਲੋਂ ਮਲਿਕ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਮਸ਼ਹੂਰ ਬੋਲੀਵੁਡ ਗਾਇਕ ਅਨੂ ਮਲਿਕ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ
ByadminJuly 26, 2021Comments Off on ਹੁਣੇ ਹੁਣੇ ਮਸ਼ਹੂਰ ਬੋਲੀਵੁਡ ਗਾਇਕ ਅਨੂ ਮਲਿਕ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ
Previous Postਹੋ ਜਾਵੋ ਤਿਆਰ 1 ਅਗਸਤ ਤੋਂ ਇਹ ਕੰਮ ਕਰਨ ਤੇ ਹੋਵੇਗੀ ਜੇਬ ਢਿੱਲੀ – ਤਾਜਾ ਵੱਡੀ ਖਬਰ
Next Postਇਹ ਫੋਟੋ ਸ਼ੋਸ਼ਲ ਮੀਡੀਆ ਤੇ ਪਾਉਣ ਦੇ ਤੁਰੰਤ ਬਾਅਦ ਇਸ ਤਰਾਂ ਮੌਤ ਲੈ ਗਈ ਕੁੜੀ ਨੂੰ ਆਪਣੇ ਨਾਲ,ਛਾਈ ਸੋਗ ਦੀ ਲਹਿਰ