BREAKING NEWS
Search

ਹੁਣੇ ਹੁਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰੋਂ ਆਈ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਖਤ ਹਦਾਇਤਾਂ ਲਾਗੂ ਕੀਤੀਆਂ ਹਨ ਅਤੇ ਕ-ਰ-ਫਿ-ਊ ਲਗਾਇਆ ਗਿਆ ਹੈ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ। ਉਥੇ ਹੀ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦਾ ਟੈਸਟ ਕੀਤਾ ਜਾ ਰਿਹਾ ਹੈ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਵੀ ਆਦੇਸ਼ ਦੇ ਦਿੱਤਾ ਗਿਆ ਹੈ ਕਿ 11 ਜਨਵਰੀ ਤੋਂ ਆਉਣ ਵਾਲੇ ਸਾਰੇ ਵਿਦੇਸ਼ੀ ਯਾਤਰੀਆਂ ਨੂੰ ਘਰ ਵਿੱਚ ਸੱਤ ਦਿਨਾਂ ਲਈ ਇਕਾਂਤ-ਵਾਸ ਰਹਿਣਾ ਲਾਜ਼ਮੀ ਕੀਤਾ ਜਾ ਰਿਹਾ ਹੈ। ਉੱਥੇ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਹਨ ਜਿਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਤੋਂ ਇਹ ਮਾੜੀ ਖਬਰ ਆਈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਦਿਨੀਂ ਜਰਨਲ ਸਕੱਤਰ ਅਤੇ ਪੀਏ ਦੇ ਕਰੋਨਾ ਦੀ ਚਪੇਟ ਵਿਚ ਆਉਣ ਦੀ ਜਾਣਕਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੀ ਗਈ ਸੀ। ਇਸ ਨੂੰ ਲੈ ਕੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਖਿਆ ਗਿਆ ਸੀ ਕਿ ਇਸ ਲਈ ਉਹ ਦੂਰੀ ਬਣਾ ਕੇ ਰੱਖ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਿੱਚ ਸ਼ਾਮਲ ਨਹੀਂ ਹੋ ਰਹੇ। ਪਰ ਹੁਣ ਮੁੱਖ ਮੰਤਰੀ ਚੰਨੀ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਕੋਰੋਨਾ ਹੋਣ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਗਿਆ ਹੈ ਕਿ ਹੁਣ ਮੁੱਖ ਮੰਤਰੀ ਦੇ ਸੰਪਰਕ ਵਿੱਚ ਆਉਣ ਵਾਲੇ ਜਰਨਲ ਸਕੱਤਰ ਅਤੇ ਪੀ ਏ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਤੇ ਤਿੰਨ ਮੈਂਬਰ ਕੋਰੋਨਾ ਪਾਜ਼ੇਟਿਵ ਆਏ ਹਨ। ਜਿੱਥੇ ਸਿਵਲ ਸਰਜਨ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ ਅਤੇ ਪੁੱਤਰ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਦੀ ਸੰਪਰਕ ਵਿੱਚ ਆਉਣ ਵਾਲੇ ਬਾਕੀ ਪਰਿਵਾਰਕ ਮੈਂਬਰਾਂ ਅਤੇ ਲੋਕਾਂ ਦਾ ਟੈਸਟ ਕਰਵਾਇਆ ਜਾ ਰਿਹਾ। ਉੱਥੇ ਹੀ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੀ ਕੋਰਨਾ ਟੈਸਟ ਕੀਤਾ ਗਿਆ ਹੈ ਜਿਸ ਦੀ ਅਜੇ ਤੱਕ ਰਿਪੋਰਟ ਨਹੀਂ ਆਈ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਸਾਰੇ ਪ੍ਰੋਗਰਾਮਾਂ ਨੂੰ ਵੀ ਅਜੇ ਕੁਝ ਸਮੇਂ ਲਈ ਰੱਦ ਕੀਤਾ ਗਿਆ ਹੈ। ਉਨ੍ਹਾਂ ਬਾਰੇ ਜਾਣਕਾਰੀ ਰਿਪੋਰਟ ਤੋਂ ਬਾਅਦ ਹੀ ਦਿੱਤੀ ਜਾਵੇਗੀ ਪਰ ਅਜੇ ਤੱਕ ਮੁੱਖ ਮੰਤਰੀ ਵੱਲੋਂ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਇਸ ਪਰਿਵਾਰ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਵੀ ਆਪਣਾ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਗਈ ਹੈ।



error: Content is protected !!