ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਵਿਚ ਜਿਥੇ ਲੋਕਾਂ ਦੀ ਭਲਾਈ ਲਈ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅਨੇਕਾਂ ਕਾਰਜ ਕੀਤੇ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਦੀ ਹਰ ਪਾਸੇ ਚਰਚਾ ਹੁੰਦੀ ਹੈ। ਉਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਲੋਕਾਂ ਨੂੰ ਭੋਜਨ ਅਤੇ ਰਾਸ਼ਨ ਅਤੇ ਹੋਰ ਜ਼ਰੂਰਤ ਦੀਆਂ ਚੀਜ਼ਾਂ ਤੱਕ ਵੀ ਮੁਹਈਆ ਕਰਵਾਈਆਂ ਗਈਆਂ ਹਨ। ਇਸ ਤਰ੍ਹਾਂ ਕਿਸਾਨੀ ਸੰਘਰਸ਼ ਦੇ ਦੌਰਾਨ ਵੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਆ ਕੇ ਕਿਸਾਨਾਂ ਨੂੰ ਭਰਪੂਰ ਸਮਰਥਨ ਦਿਤਾ ਗਿਆ ਅਤੇ ਦਿੱਲੀ ਦੀਆਂ ਸਰਹੱਦਾਂ ਤੇ ਵੀ ਸੇਵਾਵਾਂ ਜਾਰੀ ਹਨ। ਪਰ ਦੇਸ਼ ਅੰਦਰ ਕੁਝ ਅਜਿਹੀਆਂ ਸੰਸਥਾਵਾਂ ਵੀ ਹਨ ਜਿਨ੍ਹਾਂ ਦੇ ਮੁਖੀ ਉਨ੍ਹਾਂ ਵੱਲੋਂ ਕੀਤੇ ਗਏ ਅਪਰਾਧਿਕ ਮਾਮਲਿਆਂ ਦੇ ਕਾਰਨ ਚਰਚਾ ਵਿੱਚ ਬਣੀਆਂ ਹੋਈਆਂ ਹਨ।
ਜਿੱਥੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਉਥੇ ਹੀ ਉਨ੍ਹਾਂ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਜਾਂਦੀ ਹੈ। ਹੁਣ ਰਾਮ ਰਹੀਮ ਨੂੰ ਅਦਾਲਤ ਵੱਲੋਂ ਸਖਤ ਸਜ਼ਾ ਸੁਣਾਈ ਗਈ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਰਾਮ ਰਹੀਮ ਜਿਥੇ ਪਹਿਲਾਂ ਹੀ ਆਪਣੀ ਸਜ਼ਾ ਭੁਗਤ ਰਹੇ ਹਨ ਉੱਥੇ ਹੀ ਉਹਨਾਂ ਨੂੰ ਉਹਨਾਂ ਦੇ ਮੈਨੇਜਰ ਰਣਜੀਤ ਸਿੰਘ ਦੇ ਕਤਲ ਕਾਂਡ ਦੇ ਵਿੱਚ ਦੋਸ਼ੀ ਘੋਸ਼ਿਤ ਕਰ ਦਿੱਤਾ ਗਿਆ ਸੀ। ਜਿਸ ਬਾਰੇ ਅੱਜ ਉਨ੍ਹਾਂ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਸਜ਼ਾ ਸੁਣਾ ਦਿੱਤੀ ਗਈ ਹੈ।
ਜਿਸ ਵਿੱਚ ਸਾਰੇ ਅਪਰਾਧੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਿਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਸਮੇਤ ਪੰਜ ਦੋਸ਼ੀਆਂ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਦੋਸ਼ੀ ਕਰਾਰ ਕਰਦੇ ਹੋਏ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਹੈ। ਜਿੱਥੇ ਰਾਮ ਰਹੀਮ ਨੂੰ ਵੀਡੀਓ ਕਾਨਫ਼੍ਰੇਂਸਿੰਗ ਦੇ ਜ਼ਰੀਏ ਸੁਣਵਾਈ ਵਿੱਚ ਸ਼ਾਮਲ ਕੀਤਾ ਗਿਆ ਸੀ। ਕਿਉਂਕਿ ਉਹ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹਨ। ਉੱਥੇ ਹੀ ਉਹਨਾਂ ਨੂੰ ਸਜ਼ਾ ਦੇ ਨਾਲ 31 ਲੱਖ ਰੁਪਏ ਦਾ ਜੁਰਮਾਨਾ ਵੀ ਅਦਾਲਤ ਵੱਲੋਂ ਕੀਤਾ ਗਿਆ ਹੈ।
ਉਨ੍ਹਾਂ ਤੋਂ ਇਲਾਵਾ ਬਾਕੀ ਦੋਸ਼ੀਆਂ ਨੂੰ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਜਿੱਥੇ ਸਾਰੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਉਥੇ ਹੀ ਮ੍ਰਿਤਕ ਰਣਜੀਤ ਸਿੰਘ ਨੂੰ 19 ਸਾਲ ਬਾਅਦ ਇਨਸਾਫ ਮਿਲਿਆ ਹੈ ਜਿਸ ਨੂੰ 2002 ਵਿੱਚ ਗੋਲੀਆਂ ਮਾਰ ਕੇ ਖ਼ਤਮ ਕਰ ਦਿੱਤਾ ਗਿਆ ਸੀ।
ਤਾਜਾ ਜਾਣਕਾਰੀ