BREAKING NEWS
Search

ਹੁਣੇ ਹੁਣੇ ਸਾਬਕਾ ਪ੍ਰਧਾਨ ਮੰਤਰੀ ਦੇ ਘਰੇ ਪਿਆ ਮਾਤਮ ਹੋਈ ਮੌਤ , ਮੋਦੀ ਅਤੇ ਹੋਰਾਂ ਵਲੋਂ ਅਫਸੋਸ ਜਾਹਰ

ਆਈ ਤਾਜਾ ਵੱਡੀ ਖਬਰ

ਦੇਸ਼ ਜਿੱਥੇ ਇਸ ਸਮੇਂ ਕਰੋਨਾ ਦੇ ਪ੍ਰਕੋਪ ਹੇਠ ਆਇਆ ਹੋਇਆ ਹੈ ਉੱਥੇ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਦੇਸ਼ ਦੇ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ , ਮਨੋਰੰਜਨ ਜਗਤ,ਵਿੱਚੋਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਨ੍ਹਾਂ ਵਿਚੋਂ ਕੁਝ ਖਬਰਾਂ ਮਨ ਨੂੰ ਖੁਸ਼ੀ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕੁਝ ਦੇ ਆਉਣ ਨਾਲ ਦੇਸ਼ ਅੰਦਰ ਮਾਹੌਲ ਸੋਗਮਈ ਬਣ ਜਾਂਦਾ ਹੈ। ਕਿਉਂਕਿ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਹਰ ਰੋਜ਼ ਹੀ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਓਥੇ ਹੀ ਕਰੋਨਾ ਦਾ ਕਹਿਰ ਜਿੱਥੇ ਮੁੜ ਤੋਂ ਵਧਦਾ ਜਾ ਰਿਹਾ ਹੈ ਉਸ ਦੀ ਚਪੇਟ ਵਿੱਚ ਵੀ ਬਹੁਤ ਸਾਰੇ ਲੋਕ ਆ ਰਹੇ ਹਨ। ਹੁਣ ਸਾਬਕਾ ਪ੍ਰਧਾਨ ਮੰਤਰੀ ਦੇ ਘਰੇ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਸ਼ਟਰੀ ਦਲ ਦੇ ਮੁਖੀ ਅਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੇ ਪੁੱਤਰ ਸਨ ਅਤੇ ਉੱਤਰ ਪ੍ਰਦੇਸ਼ ਦੇ ਪ੍ਰਮੁੱਖ ਨੇਤਾ ਮੰਨੇ ਜਾਣ ਵਾਲੇ ਚੌਧਰੀ ਅਜੀਤ ਸਿੰਘ ਕਿਸਾਨਾਂ ਦੀ ਆਵਾਜ਼ ਸਨ।

ਅਜੀਤ ਸਿੰਘ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ,ਡਾਕਟਰ ਮਨਮੋਹਨ ਸਿੰਘ ਅਤੇ ਪੀ ਵੀ ਨਰਸਿੰਘ ਰਾਉ ਦੀਆਂ ਸਰਕਾਰਾਂ ਵਿੱਚ ਕੇਂਦਰੀ ਮੰਤਰੀ ਰਹੇ। ਉਹ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਵਿੱਚ ਸਮਰਪਿਤ ਰਹੇ। ਉਨ੍ਹਾਂ ਕੇਂਦਰ ਵਿੱਚ ਕਈ ਮਹਿਕਮਿਆਂ ਦੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਈ। ਉਹਨਾਂ ਦੇ ਹੋਏ ਅਚਾਨਕ ਦੇਹਾਂਤ ਦੀ ਖਬਰ ਸੁਣਦੇ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਉਹ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਹਰਿਆਣੇ ਦੇ ਗੁਰੂਗ੍ਰਾਮ ਦੇ ਇਕ ਪ੍ਰਾਈਵੇਟ ਹਸਪਤਾਲ ਦੇ ਆਈਸੀਯੂ ਵਿਚ ਜੇਰੇ ਇਲਾਜ ਸਨ। ਜਿੱਥੇ ਅੱਜ ਵੀਰਵਾਰ ਨੂੰ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੱਲੋਂ ਵੀ ਅਜੀਤ ਸਿੰਘ ਦੇ ਦਿਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।



error: Content is protected !!