BREAKING NEWS
Search

ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਦੇ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ। ਉੱਥੇ ਹੀ ਬਹੁਤ ਸਾਰੀਆਂ ਘਟਨਾਵਾਂ ਨੂੰ ਲੈ ਕੇ ਵੀ ਖ਼ਬਰਾਂ ਆਏ ਦਿਨ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਸ ਸਮੇਂ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਬਹੁਤ ਸਾਰੇ ਵਿਧਾਇਕ ਅਤੇ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਉਥੇ ਹੀ ਸੂਬੇ ਅੰਦਰ ਅਮਨ ਅਤੇ ਸ਼ਾਂਤੀ ਨੂੰ ਬਣਾ ਕੇ ਰੱਖਣ ਲਈ ਵੀ ਸਰਕਾਰ ਵੱਲੋਂ ਪੂਰੀ ਸੁਰੱਖਿਆ ਵਰਤੀ ਜਾ ਰਹੀ ਹੈ। ਕਿਉਂਕਿ ਪਿਛਲੇ ਕੁਝ ਸਮੇਂ ਤੋਂ ਸਰਹੱਦੀ ਇਲਾਕਿਆਂ ਵਿੱਚ ਮਿਲਣ ਵਾਲੇ ਡਰੋਨ, ਟਿਫਨ ਬੰਬ, 15 ਅਗਸਤ ਦੇ ਮੌਕੇ ਤੇ ਮਿਲਣ ਵਾਲੇ ਗੁਬਾਰਿਆਂ ਦੇ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ।

ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹੇ ਅਨਸਰਾਂ ਉਪਰ ਸੁਰੱਖਿਆ ਏਜੰਸੀਆਂ ਵੱਲੋਂ ਚੌਕਸੀ ਨਜ਼ਰ ਰੱਖੀ ਜਾ ਰਹੀ ਹੈ। ਹੁਣ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਦੀ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਸਾਬਕਾ ਮੁਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ।

ਜਿੱਥੇ ਪਹਿਲਾਂ ਉਨ੍ਹਾਂ ਨੂੰ ਜੈਡ ਸੁ-ਰੱ-ਖਿ-ਆ ਮੁਹਈਆ ਕਰਵਾਈ ਗਈ ਸੀ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਦੀ ਸੁਰੱਖਿਆ ਵਿੱਚ ਪਹਿਲਾਂ 35 ਸੀ ਆਈ ਐਸ ਐਫ ਦੇ ਕਰਮਚਾਰੀ ਮੌਜੂਦ ਰਹਿੰਦੇ ਸਨ। ਉੱਥੇ ਹੀ ਹੁਣ ਇਹ ਗਿਣਤੀ ਵਧਾ ਕੇ 70 ਕਰ ਦਿੱਤੀ ਗਈ ਹੈ।

ਹੁਣ ਰਵਨੀਤ ਸਿੰਘ ਬਿੱਟੂ ਦੀ ਸੁਰੱਖਿਆ ਲਈ ਇਹ 70 ਕਰਮਚਾਰੀ ਤਾਇਨਾਤ ਰਹਿਣਗੇ। ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਸਰਹੱਦੀ ਖੇਤਰਾਂ ਵਿੱਚ ਵਧਣ ਵਾਲੀਆਂ ਘਟਨਾਵਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ। ਕਿਉਂਕਿ ਸਰਹੱਦੀ ਖੇਤਰਾਂ ਵਿੱਚ ਜਿਹੋ ਜਿਹੇ ਹਾਲਾਤ ਸਾਹਮਣੇ ਆ ਰਹੇ ਹਨ, ਅਤੇ ਅੱਤਵਾਦੀ ਗਤੀਵਿਧੀਆਂ ਨੂੰ ਦੇਖਦੇ ਹੋਏ ਸੁਰੱਖਿਆ ਦੇ ਇੰਤਜਾਮ ਕੀਤੇ ਜਾ ਰਹੇ ਹਨ।



error: Content is protected !!