ਆਈ ਤਾਜ਼ਾ ਵੱਡੀ ਖਬਰ

ਅਗਲੇ ਸਾਲ ਜਿਥੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਉਥੇ ਹੀ ਦੇਸ਼ ਦੇ ਕਈ ਸੂਬਿਆਂ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਹੋਣਗੀਆਂ। ਇਨ੍ਹਾਂ ਚੋਣਾਂ ਵਿਚ ਉੱਤਰ ਪ੍ਰਦੇਸ਼ ਵੀ ਸ਼ਾਮਲ ਹੈ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜਿੱਤ ਪ੍ਰਾਪਤ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਪੰਜਾਬ ਵਿੱਚ ਜਿੱਥੇ ਬਸਪਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਗਿਆ ਹੈ। ਉਥੇ ਹੀ ਸਿਆਸਤ ਨਾਲ ਜੁੜੀਆਂ ਹੋਈਆਂ ਕਈ ਤਰਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਬਸਪਾ ਵੱਲੋਂ ਉੱਤਰ ਪ੍ਰਦੇਸ਼ ਵਿਚ ਵੀ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਉੱਥੇ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਬਹੁਤ ਸਾਰੀਆਂ ਹਸਤੀਆਂ ਨੂੰ ਝੰਜੋੜ ਕੇ ਰੱਖ ਰਹੀਆਂ ਹਨ। ਉਨ੍ਹਾਂ ਦੇ ਪਰਿਵਾਰ ਵਿੱਚ ਵਾਪਰਨ ਵਾਲੇ ਹਾਦਸਿਆਂ ਦਾ ਅਸਰ ਉਨ੍ਹਾਂ ਦੇ ਰਾਜਨੀਤਿਕ ਸਫ਼ਰ ਉਪਰ ਵੀ ਪੈਂਦਾ ਹੈ। ਹੁਣ ਸਾਬਕਾ ਮੁੱਖ ਮੰਤਰੀ ਦੇ ਘਰੇ ਪਿਆ ਮਾਤਮ, ਜਿੱਥੇ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਸਪਾ ਮੁਖੀ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮਾਇਆਵਤੀ ਦੀ ਮਾਂ ਦੇ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਬਸਪਾ ਮੁਖੀ ਮਾਇਆਵਤੀ ਦੀ ਮਾਂ ਦੇ ਦੇਹਾਂਤ ਦੀ ਜਾਣਕਾਰੀ ਬਸਪਾ ਦੇ ਕੌਮੀ ਜਨਰਲ ਸਕੱਤਰ ਸਤੀਸ਼ ਚੰਦਰ ਮਿਸ਼ਰਾ ਵੱਲੋਂ ਜਾਰੀ ਕੀਤੀ ਗਈ ਹੈ। ਜਿਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸਾਬਕਾ ਮੁਖ ਮੰਤਰੀ ਮਾਇਆਵਤੀ ਦੀ ਮਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਹਨ ਉਥੇ ਹੀ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਉਥੇ ਹੀ ਅੰਤਿਮ ਸੰਸਕਾਰ ਬਾਰੇ ਵੀ ਉਨ੍ਹਾਂ ਵੱਲੋਂ ਜਾਣਕਾਰੀ ਜਾਰੀ ਕੀਤੀ ਗਈ ਹੈ ਕਿ ਮਾਇਆਵਤੀ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ ਦਿੱਲੀ ਵਿੱਚ ਹੀ 14 ਨਵੰਬਰ ਨੂੰ ਕੀਤਾ ਜਾਵੇਗਾ। ਕੁਮਾਰੀ ਮਾਇਆਵਤੀ ਦੀ ਮਾਤਾ ਦੇ ਦੇਹਾਂਤ ਦੀ ਖਬਰ ਸੁਣਦੇ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਥੇ ਹੀ ਵੱਖ-ਵੱਖ ਰਾਜਨੀਤਿਕ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੀ ਮਾਂ ਦੇ ਦਿਹਾਂਤ ਉਪਰ ਉਨ੍ਹਾਂ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਦੇ ਘਰੇ ਪਿਆ ਮਾਤਮ ਹੋਈ ਮੌਤ – ਤਾਜਾ ਵੱਡੀ ਖਬਰ
ByadminNovember 13, 2021Comments Off on ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਦੇ ਘਰੇ ਪਿਆ ਮਾਤਮ ਹੋਈ ਮੌਤ – ਤਾਜਾ ਵੱਡੀ ਖਬਰ
Previous Postਪੰਜਾਬ ਚ ਅੱਗ ਨੇ ਮਚਾਈ ਤਬਾਹੀ ਹੋਇਆ ਮੌਤ ਦਾ ਤਾਂਡਵ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ
Next Postਸੋਮਵਾਰ ਤੋਂ 1 ਹਫਤਾ ਸਕੂਲ ਰਹਿਣਗੇ ਬੰਦ ਹੁਣੇ ਹੁਣੇ ਏਥੇ ਹੋ ਗਿਆ ਐਲਾਨ
