BREAKING NEWS
Search

ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਬਾਰੇ ਆਈ ਮਾੜੀ ਖਬਰ, ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ

ਭਾਵੇਂ ਕਰੋਨਾ ਵਾਇਰਸ ਦੀ ਦੂਜੀ ਲਹਿਰ ਦੌਰਾਨ ਰੋਜ਼ਾਨਾ ਨਵੇਂ ਮਾਮਲਿਆਂ ਵਿਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਪਰ ਇਸ ਵਾਇਰਸ ਦੇ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ ਬਰਕਰਾਰ ਹੈ। ਜਿਸ ਦੇ ਕਾਰਨ ਹੀ ਕਾਫ਼ੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਓਥੇ ਹੀ ਜੇਕਰ ਇਸ ਵਾਇਰਸ ਦੇ ਕਾਰਨ ਹੋਏ ਨੁਕਸਾਨ ਦੀ ਗੱਲ ਕੀਤੀ ਜਾਵੇ ਤਾਂ ਆਰਥਿਕ ਪੱਖੋਂ ਬਹੁਤ ਸਾਰੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ ਕਿਉਂਕਿ ਕਰੋਨਾ ਵਾਇਰਸ ਦੇ ਕਾਰਨ ਕਈ ਸੂਬਿਆਂ ਵਿੱਚ ਪੂਰਨ ਤੌਰ ਤੇ ਲੌਕਡਾਊਨ ਜਾਂ ਕਰਫਿਊ ਲਗਾਇਆ ਗਿਆ ਸੀ ਜਿਸ ਕਾਰਨ ਬਹੁਤ ਸਾਰੇ ਲੋਕ ਰੁਜ਼ਗਾਰ ਤੋਂ ਵਾਂਝੇ ਹੋ ਗਏ।

ਇਸੇ ਤਰ੍ਹਾਂ ਹੁਣ ਕਰੋਨਾ ਵਾਇਰਸ ਨਾਲ ਸਬੰਧਿਤ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।ਦਰਅਸਲ ਇਹ ਖ਼ਬਰ ਹਿਮਾਚਲ ਪ੍ਰਦੇਸ਼ ਕਾਂਗਰਸ ਨਾਲ ਸਬੰਧਿਤ ਹੈ ਜਿਥੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੁਖ ਮੰਤਰੀ ਵੀਰਭੱਦਰ ਸਿੰਘ ਕਰੋਨਾ ਸਕਰਾਤਮਕ ਪਾਏ ਗਏ ਹਨ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਆਈ. ਐਮ. ਏ. ਸੀ. ਦੇ ਕੋਵਿਡ ਵਾਰਡ ਵਿਚ ਭੇਜਿਆ ਗਿਆ ਹੈ। ਦੱਸ ਦਈਏ ਕਿ ਉਹ ਪਹਿਲਾਂ ਵੀ ਕਰੋਨਾ ਸੰਕਰਮਿਤ ਪਾਏ ਗਏ ਸੀ। ਦਰਅਸਲ ਵੀਰਭੱਦਰ ਸਿੰਘ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਜਿਸ ਦੇ ਚਲਦਿਆਂ ਉਨ੍ਹਾਂ ਨੂੰ ਆਈ. ਐਮ. ਏ. ਸੀ. ਵਿਚ ਜ਼ੇਰੇ ਇਲਾਜ ਲਈ ਦਾਖਿਲ ਕਰਵਾਇਆ ਹੋਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਠੀਕ ਹੋ ਗਈ ਸੀ ਅਤੇ ਜਦੋਂ ਉਨ੍ਹਾਂ ਦਾ ਦੁਬਾਰਾ ਕਰੋਨਾ ਟੈਸਟ ਕੀਤਾ ਗਿਆ ਤਾਂ ਉਹ ਕਰੋਨਾ ਸੰਕਰਮਿਤ ਪਾਏ ਗਏ।

ਇਸ ਸਬੰਧੀ ਹਸਪਤਾਲ ਦੇ ਮੁੱਖ ਮੈਡੀਕਲ ਸੁਪਰਡੈਂਟ ਨੇ ਜਾਣਕਾਰੀ ਦਿੰਦਿਆਂ ਹੋਏ ਕਿਹਾ ਕਿ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਫਿਲਹਾਲ ਸਿਹਤ ਸਥਿਰ ਹੈ ਪਰ ਉਨ੍ਹਾਂ ਨੂੰ ਦੂਜੀ ਵਾਰੀ ਕਰੋਨਾ ਸਕਰਾਤਮਕ ਪਾਏ ਜਾਣ ਕਾਰਨ ਕੋਵਿਡ ਵਾਰਡ ਵਿਚ ਭੇਜਿਆ ਗਿਆ ਹੈ। ਉਨ੍ਹਾਂ ਜਾਣਕਾਰੀ ਸਾਂਝੀ ਕੀਤੀ ਕਿ ਇਸ ਤੋਂ ਪਹਿਲਾਂ ਉਹ 13 ਅਪ੍ਰੈਲ ਨੂੰ ਕਰੋਨਾ ਸਕਰਾਤਮਕ ਪਾਏ ਗਏ ਸੀ ਪਰ ਉਹ ਠੀਕ ਹੋ ਗਏ ਸੀ।

ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਕਰੋਨਾ ਵੈਕਸੀਨ ਦਾ ਟੀਕਾ ਵੀ ਲਗਵਾਇਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਚੰਡੀਗੜ੍ਹ ਤੋਂ ਵਾਪਸ ਸ਼ਿਮਲਾ ਪਹੁੰਚੇ ਤਾਂ ਉਨ੍ਹਾਂ ਦੀ ਸਿਹਤ ਖਰਾਬ ਜਿਸ ਕਾਰਨ ਉਨ੍ਹਾਂ ਨੂੰ ਜੇਰੇ ਇਲਾਜ਼ ਲਈ ਆਈ. ਜੀ. ਐਮ. ਸੀ. ਵਿਚ ਦਾਖਲ ਕਰਵਾਇਆ ਗਿਆ ਸੀ। ਪਰ ਹੁਣ ਉਨ੍ਹਾਂ ਦੀ ਕਰੋਨਾ ਰਿਪੋਰਟ ਪੋਸਟਿਵ ਆਈ ਹੈ।



error: Content is protected !!