BREAKING NEWS
Search

ਹੁਣੇ ਹੁਣੇ ਸੁਸ਼ਾਂਤ ਰਾਜਪੂਤ ਵਾਂਗ ਇਸ ਫ਼ਿਲਮੀ ਹਸਤੀ ਨੇ ਦਿੱਤੀ ਆਪਣੀ ਜਾਨ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਦੇਸ਼ ਅੰਦਰ ਆਈ ਕਰੋਨਾ ਨੇ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ,ਉਥੇ ਹੀ ਇਸ ਤਰ੍ਹਾਂ ਦੇ ਵਾਧੇ ਨੂੰ ਰੋਕਣ ਲਈ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ। ਇਸ ਤਾਲਾਬੰਦੀ ਦੇ ਦੌਰ ਵਿੱਚ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ ਕਿਉਂਕਿ ਬਹੁਤ ਸਾਰੇ ਰੁਜ਼ਗਾਰ ਬੰਦ ਹੋ ਜਾਣ ਕਾਰਨ ਲੋਕਾਂ ਨੂੰ ਬੇਰੋਜ਼ਗਾਰ ਹੋਣਾ ਪਿਆ। ਜਿੱਥੇ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰੇ, ਉਥੇ ਹੀ ਉਨ੍ਹਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ। ਲੋਕਾਂ ਵੱਲੋਂ ਬੈਂਕਾਂ ਵਿੱਚ ਜਮ੍ਹਾਂ ਕੀਤੀ ਗਈ ਰਾਸ਼ੀ ਨੂੰ ਵੀ ਇਸ ਮੁਸ਼ਕਲ ਦੀ ਘੜੀ ਵਿਚ ਵਰਤ ਲਿਆ ਗਿਆ।

ਉਥੇ ਹੀ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰਨ ਕਾਰਨ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਵੀ ਹੋ ਗਏ। ਇਸ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਕਈ ਤਰ੍ਹਾਂ ਦੇ ਗਲਤ ਕਦਮ ਵੀ ਚੁੱਕੇ ਗਏ। ਹੁਣ ਸੁਸ਼ਾਂਤ ਰਾਜਪੂਤ ਵਾਂਗ ਇਸ ਫਿਲਮੀ ਹਸਤੀ ਵੱਲੋਂ ਆਪਣੀ ਜਾਨ ਦੇ ਦਿੱਤੀ ਗਈ ਹੈ ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਇਸ ਕਰੋਨਾ ਕਾਰਨ ਜਿੱਥੇ ਮੁੰਬਈ ਵਿੱਚ ਬਹੁਤ ਸਾਰੇ ਫ਼ਿਲਮੀ ਅਦਾਕਾਰ ਇਸ ਦੀ ਚਪੇਟ ਵਿੱਚ ਆਏ ਹਨ।

ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ। ਉੱਥੇ ਹੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਫਿਲਮ ਅਤੇ ਟੀਵੀ ਸ਼ੋਅ ਦੇ ਆਰਟ ਡਾਇਰੈਕਟਰ ਰਾਜੂ ਸਾਪਤੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਡਾਇਰੈਕਟਰ ਰਾਜੂ ਸਾਪਤੇ ਵੱਲੋਂ ਆਪਣੇ ਘਰ ਵਿਚ ਹੀ ਫਾਂਸੀ ਲਗਾ ਕੇ ਆਤਮਹੱਤਿਆ ਕਰ ਲਏ ਜਾਣ ਦੀ ਖਬਰ ਪ੍ਰਾਪਤ ਹੋਈ ਹੈ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਫ਼ਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਮਹਾਂਰਾਸ਼ਟਰ ਦੇ ਪਿੰਪਰੀ ਚਿਚਵਾੜ ਕਸਬੇ ਵਿੱਚ ਉਨ੍ਹਾਂ ਨੂੰ ਆਪਣੇ ਘਰ ਵਿੱਚ ਹੀ ਮ੍ਰਿਤਕ ਅਵਸਥਾ ਵਿੱਚ ਦੇਖਿਆ ਗਿਆ ਹੈ। ਅਜੇ ਤੱਕ ਉਨ੍ਹਾਂ ਦੀ ਮੌਤ ਦੇ ਕਾਰਨਾਂ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।



error: Content is protected !!