ਹੁਣੇ ਆਈ ਤਾਜਾ ਵੱਡੀ ਖਬਰ

ਜਿੱਥੇ ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਬਹੁਤ ਸਾਰੀ ਦੁਨੀਆਂ ਦੀ ਜਾਨ ਲੈ ਲਈ ਹੈ ਉੱਥੇ ਹੀ ਭਾਰਤ ਵਿੱਚ ਵੀ ਕਰੋਨਾ ਦੇ ਵਧੇ ਕੇਸਾਂ ਕਾਰਨ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਦੀ ਚਪੇਟ ਵਿਚ ਆ ਗਈਆਂ ਸਨ। ਕੁਝ ਲੋਕਾਂ ਵੱਲੋਂ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕੀਤੀ ਗਈ ਅਤੇ ਬਹੁਤ ਸਾਰੇ ਲੋਕ ਜ਼ਿੰਦਗੀ ਦੀ ਬਾਜ਼ੀ ਹਾਰ ਗਏ। ਇਸ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸਿਆਂ ਬਿਮਾਰੀਆਂ ਅਤੇ ਕਈ ਹੋਰ ਭਿਆਨਕ ਹਾਦਸਿਆਂ ਦੇ ਵਿੱਚ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਿਕਾਰ ਹੋ ਰਹੇ ਹਨ।

ਇਸ ਫਾਨੀ ਸੰਸਾਰ ਤੋਂ ਵਿਦਾਈ ਲੈ ਕੇ ਹੁਣ ਵਾਹਿਗੁਰੂ ਦੇ ਚਰਨਾਂ ਵਿਚ ਜਾ ਕੇ ਵਸਣ ਵਾਲੀਆਂ ਇਹਨਾਂ ਸਖਸੀਅਤਾਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਹਰਿਆਣੇ ਦੇ ਮੁੱਖ ਮੰਤਰੀ ਦੇ ਘਰੇ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਛੋਟੇ ਭਰਾ ਗੁਲਸ਼ਨ ਖੱਟਰ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਨੋਹਰ ਲਾਲ ਖੱਟੜ ਪੰਜ ਭਰਾਵਾਂ ਵਿੱਚੋਂ ਸਭ ਤੋਂ ਵੱਡੇ ਹਨ ਅਤੇ ਗੁਲਸ਼ਨ ਪਿੰਡ ਵਿੱਚ ਰਹਿ ਕੇ ਹੀ ਖੇਤੀਬਾੜੀ ਦਾ ਕੰਮ ਕਰ ਰਹੇ ਸਨ।

ਜੋ ਕੁੱਝ ਸਮੇਂ ਤੋਂ ਫੇਫੜਿਆਂ ਦੀ ਬਿਮਾਰੀ ਕਾਰਨ ਪੀੜਤ ਸਨ ਅਤੇ ਉਨ੍ਹਾਂ ਨੂੰ ਇਲਾਜ ਵਾਸਤੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਥੇ ਇਲਾਜ ਅਧੀਨ ਸਨ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਹੀ ਪੀਜੀਆਈ ਤੋਂ ਗੁਰੂਗ੍ਰਾਮ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਸੀ। ਜਿੱਥੇ ਅੱਜ ਸਵੇਰੇ ਉਨ੍ਹਾਂ ਦੀ 57 ਸਾਲ ਦੀ ਉਮਰ ਵਿੱਚ ਦਿਹਾਂਤ ਹੋਣ ਦੀ ਖਬਰ ਸਾਹਮਣੇ ਆ ਗਈ। ਇਹ ਖਬਰ ਮਿਲਦੇ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ। ਦੋ ਹਫਤੇ ਪਹਿਲਾਂ ਉਹਨਾਂ ਨੂੰ ਨਿਮੋਨੀਆ ਦੀ ਸ਼ਕਾਇਤ ਹੋਈ ਸੀ

ਜਿਸ ਕਾਰਨ ਉਨ੍ਹਾਂ ਨੂੰ ਰੋਹਤਕ ਦੇ ਪੀਜੀਆਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉਹ ਆਪਣੇ ਪਿੱਛੇ ਪਰਿਵਾਰ ਵਿੱਚ ਪਤਨੀ ਅਤੇ ਦੋ ਪੁੱਤਰ ਤੇ ਇੱਕ ਧੀ ਨੂੰ ਛੱਡ ਗਏ ਹਨ। ਉਨ੍ਹਾਂ ਦੇ ਬੇਟੇ ਪ੍ਰਾਈਵੇਟ ਸੈਕਟਰ ਵਿੱਚ ਕੰਮ ਕਰਦੇ ਹਨ। ਇਸ ਸਮੇਂ ਉਹ ਆਪਣੇ ਪਰਿਵਾਰ ਨਾਲ ਰੋਹਤਕ ਸਹਿਰ ਦੇ ਭਿਵਾਨੀ ਚੁੰਗੀ ਦੇ ਕੋਲ ਰਜਿੰਦਰ ਕਲੋਨੀ ਵਿੱਚ ਰਹਿ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਰੋਹਤਕ ਦੇ ਸ਼ੀਲਾ ਬਾਈਪਾਸ ਸ਼ਮਸ਼ਾਨਘਾਟ ਵਿਖੇ ਅੱਜ ਬਾਅਦ ਦੁਪਹਿਰ 3 ਵਜੇ ਦੇ ਕਰੀਬ ਕੀਤਾ ਜਾਵੇਗਾ।


ਤਾਜਾ ਜਾਣਕਾਰੀ
ਹੁਣੇ ਹੁਣੇ ਹਰਿਆਣੇ ਦੇ ਮੁਖ ਮੰਤਰੀ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਇਆ ਸੋਗ – ਤਾਜਾ ਵੱਡੀ ਖਬਰ
ByadminAugust 13, 2021Comments Off on ਹੁਣੇ ਹੁਣੇ ਹਰਿਆਣੇ ਦੇ ਮੁਖ ਮੰਤਰੀ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਇਆ ਸੋਗ – ਤਾਜਾ ਵੱਡੀ ਖਬਰ
Previous PostCBSE ਦੇ ਸਕੂਲਾਂ ਲਈ ਆਈ ਇਹ ਵੱਡੀ ਖਬਰ – ਹੁਣ ਹੋ ਗਿਆ ਇਹ ਐਲਾਨ
Next Postਪੰਜਾਬ ਚ ਇਥੇ ਇੱਕੋ ਪ੍ਰੀਵਾਰ ਦੇ ਏਨੇ ਜੀਆਂ ਦੀ ਹੋਈ ਇਸ ਤਰਾਂ ਮੌਤ ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾਹਾਂ