BREAKING NEWS
Search

ਹੁਣ ਇਥੇ ਸਵੇਰੇ 9 ਤੋਂ ਦੁਪਹਿਰ 3 ਵਜੇ ਤੱਕ ਲਈ ਹੋ ਗਿਆ ਦੁਕਾਨਾਂ ਬਾਰੇ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਕਰੋਨਾ ਨੂੰ ਜਲਦ ਤੋਂ ਜਲਦ ਠੱਲ੍ਹ ਪਾਈ ਜਾ ਸਕੇ। ਉਥੇ ਹੀ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਵੱਖ-ਵੱਖ ਜਗ੍ਹਾ ਦੀ ਕਰੋਨਾ ਸਥਿਤੀ ਉਪਰ ਸੂਬੇ ਦੇ ਉਚ ਅਧਿਕਾਰੀਆਂ ਨਾਲ ਸਮੇਂ-ਸਮੇਂ ਤੇ ਮੀਟਿੰਗ ਕਰਕੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਤਾਂ ਜੋ ਕਰੋਨਾ ਦੀ ਸਥਿਤੀ ਦੇ ਅਨੁਸਾਰ ਲੋਕਾਂ ਨੂੰ ਰਾਹਤ ਦਿੱਤੀ ਜਾਵੇ ਤੇ ਕਰੋਨਾ ਦੇ ਵਧ ਕੇਸ ਸਾਹਮਣੇ ਆਉਣ ਵਾਲੇ ਇਲਾਕਿਆਂ ਵਿੱਚ ਸਖਤੀ ਨੂੰ ਵਧਾਇਆ ਜਾ ਸਕੇ।

ਹੁਣ ਇੱਥੇ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲਈ ਹੋ ਗਿਆ ਹੈ ਦੁਕਾਨਾਂ ਬਾਰੇ ਇਹ ਐਲਾਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਚੰਡੀਗੜ੍ਹ ਦੇ ਵਿੱਚ ਵੀ ਦੁਕਾਨਦਾਰਾਂ ਅਤੇ ਵਪਾਰੀਆਂ ਦੀ ਮੰਗ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਦੁਕਾਨਾਂ ਨੂੰ ਖੋਲਣ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਜਿੱਥੇ ਚੰਡੀਗੜ੍ਹ ਦੇ ਵਿਚ ਸਾਰੀਆਂ ਦੁਕਾਨਾਂ ਨੂੰ ਖੋਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤਾ ਗਿਆ ਹੈ ਉਥੇ ਹੀ ਦੁਕਾਨਾਂ ਵਿੱਚ ਦਾਖਲ ਹੋਣ ਵਾਲੇ ਸਾਰੇ ਗਾਹਕਾਂ ਲਈ ਮਾਸ ਪਹਿਨਣਾ ਲਾਜ਼ਮੀ ਕੀਤਾ ਗਿਆ ਹੈ ਸਬੰਧਤ ਮਾਰਕੀਟ ਐਸੋਸੀਏਸ਼ਨ ਨੂੰ ਇਸ ਗੱਲ ਦਾ ਧਿਆਨ ਰੱਖਣਾ ਹੋਵੇਗਾ ਕਿ ਉਨ੍ਹਾਂ ਦੀਆਂ ਦੁਕਾਨਾਂ ਵਿੱਚ ਆਉਣ ਵਾਲੇ ਸਾਰੇ ਗਾਹਕ ਸੋਸ਼ਲ ਡਿਸਟੈਂਸ ਅਤੇ ਸੈਨੇਟਾਈਜ਼ਰ ਤੇ ਮਾਸਕ ਦਾ ਪੂਰਾ ਧਿਆਨ ਰੱਖਣ।

ਬਜ਼ਾਰਾਂ ਅਤੇ ਖੁੱਲ੍ਹੇ ਇਲਾਕਿਆਂ ਵਿੱਚ ਭੀੜ ਇਕੱਠੀ ਨਾ ਹੋਵੇ। ਜੋ ਕਰੋਨਾ ਦੇ ਫੈਲਣ ਦਾ ਕਾਰਨ ਬਣਦੀ ਹੈ। ਹਫਤਾਵਰੀ ਤਾਲਾਬੰਦੀ ਦੌਰਾਨ ਜਿੱਥੇ ਜ਼ਰੂਰੀ ਦੁਕਾਨਾਂ ਨੂੰ ਖੁੱਲੇ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ। ਉਥੇ ਹੀ ਪ੍ਰਾਈਵੇਟ ਸੈਕਟਰ ਦੇ ਸਾਰੇ ਮੁਲਾਜ਼ਮ ਘਰ ਤੋਂ ਕੰਮ ਕਰਨਗੇ ਤੇ ਲੋੜ ਪੈਣ ਤੇ ਹੀ ਦਫਤਰ ਖੋਲ੍ਹੇ ਜਾ ਸਕਦੇ ਹਨ।

ਚੰਡੀਗੜ੍ਹ ਵਿੱਚ ਸਾਰੇ ਸ਼ੋਪਿੰਗ ਮਾਲ, ਸਿਨੇਮਾ ਹਾਲ, ਥੀਏਟਰ ,ਅਜਾਇਬ ਘਰ, ਰਾਕ ਗਾਰਡਨ, ਸੁਖਨਾ ਝੀਲ ਅਤੇ ਸਪਾ ਲਾਇਬ੍ਰੇਰੀਆਂ ਤੇ ਸੈਲੂਨ, ਜਿੰਮ ਆਦਿ ਬੰਦ ਰਹਿਣਗੇ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਅਗਰ ਕੋਈ ਇਨ੍ਹਾਂ ਦੀ ਉਲੰਘਣਾ ਕਰਦਾ ਹੈ ਤਾਂ ਪੁਲਿਸ ਪ੍ਰਸ਼ਾਸਨ ਨੂੰ ਉਸਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।



error: Content is protected !!