BREAKING NEWS
Search

ਹੁਣ ਇੰਡੀਆ ਵਾਲਿਆਂ ਤੇ ਪੰਜਾਬੀਆਂ ਦੇ ਗੜ ਮੰਨੇ ਜਾਂਦੇ ਇਸ ਦੇਸ਼ ਨੇ ਲਗਾਤੀ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿੱਚ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਉਥੇ ਹੀ ਕੋਈ ਵੀ ਦੇਸ਼ ਇਸ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚ ਨਹੀਂ ਸਕਿਆ। ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋ ਤਾਲਾਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਦੇਸ਼ਾਂ ਨੇ ਅਪਣੀ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾਉਂਦੇ ਹੋਏ ਕਈ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਕਰੋਨਾ ਦਾ ਵਧੇਰੇ ਅਸਰ ਹਵਾਈ ਆਵਾਜਾਈ ਉਪਰ ਪਿਆ ਹੈ। ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਵੱਲੋਂ ਮੁੜ ਪੈਰਾਂ-ਸਿਰ ਹੋਣ ਦੀ ਕੋਸ਼ਿਸ਼ ਕੀਤੀਆਂ ਜਾ ਰਹੀਆਂ ਸਨ।

ਪਰ ਕਰੋਨਾ ਦੇ ਨਵੇਂ ਕੇਸਾਂ ਨੇ ਫਿਰ ਤੋਂ ਸਾਰੀ ਦੁਨੀਆ ਦੇ ਦਿਲ ਅੰਦਰ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਹਵਾਈ ਆਵਾਜਾਈ ਬੰਦ ਹੋਣ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਹੁਣ ਇੰਡੀਆ ਵਾਲਿਆ ਤੇ ਪੰਜਾਬੀਆਂ ਦੇ ਗੜ੍ਹ ਮੰਨੇ ਜਾਂਦੇ ਇਸ ਦੇਸ਼ ਨੇ ਪਾਬੰਦੀ ਲਗਾ ਦਿੱਤੀ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਭਾਰਤ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਵਿੱਚ ਆਉਣ ਜਾਣ ਵਾਲੀਆਂ ਉਡਾਣਾਂ ਨੂੰ ਬੰਦ ਕੀਤਾ ਜਾ ਰਿਹਾ ਹੈ।

ਕਈ ਦੇਸ਼ਾਂ ਵੱਲੋਂ ਲਗਾਈ ਗਈ ਪਾਬੰਦੀ ਤੋਂ ਬਾਅਦ ਹੁਣ ਇਟਲੀ ਵੱਲੋਂ ਵੀ ਭਾਰਤ ਵਿੱਚ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਇਟਲੀ ਤੇ ਸਿਹਤ ਮੰਤਰੀ ਵੱਲੋਂ ਟਵੀਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿਚ ਸਥਿਤੀ ਬੇਹਦ ਖ਼ਰਾਬ ਹੋਣ ਕਾਰਨ ਭਾਰਤੀਆਂ ਦੇ ਇਟਲੀ ਆਉਣ ,ਜਾਣ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਉੱਥੇ ਹੀ ਉਹਨਾਂ ਕਿਹਾ ਕਿ ਜੋ ਨਾਗਰਿਕ ਇਸ ਵਕਤ ਭਾਰਤ ਵਿੱਚ ਫਸੇ ਹੋਏ ਹਨ ਉਨ੍ਹਾਂ ਨੂੰ ਵਾਪਸ ਇਟਲੀ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ ਉਨ੍ਹਾਂ ਕੋਲ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਹੋਣੀ ਚਾਹੀਦੀ ਹੈ।

ਇਟਲੀ ਆਉਣ ਉਪਰੰਤ ਵੀ ਉਹਨਾਂ ਯਾਤਰੀਆਂ ਨੂੰ 14 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣਾ ਪਵੇਗਾ। ਉਥੇ ਹੀ ਉਨ੍ਹਾਂ ਸਾਰੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਜੋ ਭਾਰਤ ਦੀ ਯਾਤਰਾ ਕਰਕੇ ਵਾਪਸ ਆਏ ਹਨ ਉਨ੍ਹਾਂ ਨੂੰ ਵੀ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਭਾਰਤ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਯਾਤਰੀਆਂ ਦੇ ਆਉਣ ਜਾਣ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ।



error: Content is protected !!