BREAKING NEWS
Search

ਹੁਣ ਮੈਡਮ ਸਿੱਧੂ ਵਲੋਂ ਆ ਗਈ ਇਹ ਵੱਡੀ ਖਬਰ – ਦਿੱਤਾ ਇਹ ਵੱਡਾ ਬਿਆਨ , ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਪੂਰੀ ਤਰਾ ਗਰਮਾਈ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਵੱਖ-ਵੱਖ ਪਾਰਟੀਆਂ ਨਾਲ ਜੁੜਿਆ ਹੋਇਆ ਬਹੁਤ ਸਾਰੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ ਜੋ ਵਿਵਾਦ ਦਾ ਕਾਰਨ ਬਣ ਜਾਂਦੀਆਂ ਹਨ। ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਚੋਣ ਹਲਕਿਆਂ ਵਾਲੀ ਜਗਾ ਤੇ ਆਪਣੇ ਵਿਧਾਇਕਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉੱਥੇ ਹੀ ਕਾਂਗਰਸ ਪਾਰਟੀ ਵਿੱਚ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਖਿੱਚੋਤਾਣ ਅਜੇ ਤੱਕ ਜਾਰੀ ਹੈ ਅੱਜ ਵੀ ਇੱਥੇ ਕਾਂਗਰਸੀ ਵਿਧਾਇਕ ਇਕ-ਦੂਜੇ ਉਤੇ ਹੀ ਆਏ ਦਿਨ ਤੰਜ ਕੱਸਦੇ ਹੋਏ ਨਜ਼ਰ ਆ ਰਹੇ ਹਨ।

ਜਿੱਥੇ ਨਵਜੋਤ ਸਿੱਧੂ ਵੱਲੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਲੰਮੇ ਹੱਥੀਂ ਲਿਆ ਗਿਆ ਹੈ, ਉੱਥੇ ਹੀ ਹੁਣ ਮੈਡਮ ਸਿੱਧੂ ਵੱਲੋਂ ਵੀ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਇਹ ਵੱਡਾ ਬਿਆਨ ਦਿੱਤਾ ਗਿਆ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਵੀ ਆਪਣੀ ਸਰਕਾਰ ਨੂੰ ਲੰਮੇ ਹੱਥੀਂ ਲਿਆ ਗਿਆ ਹੈ। ਉਨ੍ਹਾਂ ਆਖਿਆ ਹੈ ਕਿ ਸਾਡਾ ਕਿਸੇ ਨਾਲ ਕੋਈ ਵੈਰ ਨਹੀਂ ਹੈ ਅਤੇ ਨਾ ਹੀ ਸਾਡਾ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਨਿੱਜੀ ਵਿਵਾਦ ਹੈ।

ਉਥੇ ਹੀ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਆਖਿਆ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਵਾਸਤੇ ਨਵਜੋਤ ਸਿੰਘ ਸਿੱਧੂ ਅਜੇ ਵੀ ਆਪਣੇ ਮੁੱਦਿਆਂ ਉੱਪਰ ਕਾਇਮ ਹਨ। ਉਨ੍ਹਾਂ ਆਖਿਆ ਕਿ ਕਰਤਾਰਪੁਰ ਦਾ ਲਾਂਘਾ ਖੋਲਣ ਦਾ ਮਕਸਦ ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਨਾਲ ਜੋੜਨਾ ਸੀ। ਜੋ ਕੇ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਖੁੱਲ੍ਹਿਆ ਹੈ ਅਤੇ ਬਹੁਤ ਸਾਰੇ ਲੋਕਾਂ ਦੀਆਂ ਅਰਦਾਸਾਂ ਕਬੂਲ ਹੋਈਆਂ ਹਨ।

ਉਥੇ ਹੀ ਉਨ੍ਹਾਂ ਆਖਿਆ ਹੈ ਕਿ ਉਨ੍ਹਾਂ ਦਾ ਮੁੱਖ ਮੰਤਰੀ ਚੰਨੀ ਨਾਲ ਵੀ ਕੋਈ ਵਿਵਾਦ ਨਹੀਂ ਹੈ। ਅਤੇ ਮੈਡਮ ਸਿੱਧੂ ਨੇ ਏ ਜੀ ਨੂੰ ਲੈ ਕੇ ਵੀ ਆਖਿਆ ਹੈ ਕਿ ਉਨ੍ਹਾਂ ਨਾਲ ਵੀ ਕੋਈ ਸਾਡਾ ਨਿਜੀ ਵਿਵਾਦ ਨਹੀਂ ਹੈ। ਉਥੇ ਹੀ ਉਨ੍ਹਾਂ ਆਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਬਦਲੇ ਜਾਣ ਨਾਲ ਪੰਜਾਬ ਦੇ ਮੁੱਦੇ ਅਜੇ ਤਕ ਹੱਲ ਨਹੀਂ ਹੋਏ ਹਨ। ਜੋ ਵਿਧਾਇਕਾਂ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧ ਵਿੱਚ ਬੋਲ ਰਹੇ ਸਨ ਉਹ ਹੁਣ ਕਿਉਂ ਅਵਾਜ਼ ਨਹੀਂ ਚੁੱਕ ਰਹੇ।



error: Content is protected !!