BREAKING NEWS
Search

ਹੁਣ ਮੈਡਮ ਸਿੱਧੂ ਵਲੋਂ ਕੈਪਟਨ ਬਾਰੇ ਆ ਗਈ ਇਹ ਵੱਡੀ ਖਬਰ – ਕਰਤਾ ਅਜਿਹਾ ਚੈਲਿੰਜ ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਕਾਂਗਰਸ ਪਾਰਟੀ ਵਿੱਚ ਆਏ ਦਿਨ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਦੀ ਹੈ ਲੋਕਾਂ ਨੂੰ ਹੈਰਾਨ ਕਰ ਦਿੰਦੀ ਹੈ। ਜਿੱਥੇ ਕਾਂਗਰਸ ਪਾਰਟੀ ਵੱਲੋਂ ਆਪਣੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਅਨੁਸਾਰ 18 ਸੂਤਰੀ ਏਜੰਡਾ ਪੂਰਾ ਕਰਨ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਥੇ ਬੀਤੇ ਦਿਨੀਂ ਨਵਜੋਤ ਸਿੱਧੂ ਵੱਲੋਂ ਹਾਈਕਮਾਂਡ ਨੂੰ ਇਸ ਬਾਰੇ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿਚ ਉਨ੍ਹਾਂ ਵੱਲੋਂ ਲਿਖਿਆ ਗਿਆ ਸੀ ਕੇ ਥੋੜ੍ਹਾ ਸਮਾਂ ਰਹਿ ਗਿਆ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਕੀਤੇ ਹੋਏ ਵਾਅਦੇ ਨੂੰ ਪੂਰਾ ਕਰਨਾ ਚਾਹੀਦਾ ਹੈ। ਉਥੇ ਹੀ ਚੰਨੀ ਸਰਕਾਰ ਵੱਲੋਂ ਵੀ ਇਸ ਬਾਰੇ ਗੱਲ ਕਰਦੇ ਹੋਏ ਆਖਿਆ ਗਿਆ ਹੈ ਕਿ ਕਾਂਗਰਸ ਪਾਰਟੀ ਵੱਲੋਂ ਪੂਰੀ ਇਮਾਨਦਾਰੀ ਨਾਲ ਆਪਣਾ ਕੰਮ ਕੀਤਾ ਜਾ ਰਿਹਾ ਹੈ।

ਹੁਣ ਮੈਡਮ ਸਿੱਧੂ ਵੱਲੋਂ ਵੀ ਕੈਪਟਨ ਅਮਰਿੰਦਰ ਸਿੰਘ ਲਈ ਇਕ ਵੱਡਾ ਚੈਲੰਜ ਕੀਤਾ ਗਿਆ ਹੈ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਕਾਂਗਰਸ ਦਾ ਸਾਥ ਛੱਡਿਆ ਜਾ ਰਿਹਾ ਹੈ ਉਥੇ ਹੀ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕੀਤਾ ਗਿਆ ਹੈ। ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਦੀਆਂ ਵੀ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ। ਉਥੇ ਹੀ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਅੰਮ੍ਰਿਤਸਰ ਈਸਟ ਹਲਕੇ ਤੋਂ ਨਵਜੋਤ ਸਿੱਧੂ ਖ਼ਿਲਾਫ਼ ਚੋਣ ਲੜਨ ਦਾ ਸੱਦਾ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਹਨਾਂ ਦੀ ਟੀਮ ਵਾਸਤੇ ਵੀ ਸਾਰੇ ਇੰਤਜਾਮ ਕੀਤੇ ਜਾਣਗੇ। ਅਗਰ ਉਹ ਇਥੇ ਆ ਕੇ ਚੋਣ ਲੜਨਾ ਚਾਹੁੰਦੇ ਹਨ ਤਾਂ ਉਹ ਉਨ੍ਹਾਂ ਦਾ ਸਵਾਗਤ ਕਰਦੇ ਹਨ। ਪਰ ਇੱਕ ਵਾਰ ਉਹ ਲੋਕਾਂ ਵਿਚ ਜਾ ਕੇ ਵੇਖ ਲੈਣ ਕੇ ਨਵਜੋਤ ਸਿੰਘ ਸਿੱਧੂ ਨੂੰ ਅੰਮ੍ਰਿਤਸਰ ਵਿੱਚ ਲੋਕ ਕਿੰਨਾ ਪਿਆਰ ਕਰਦੇ ਹਨ।

ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਸਾਰਾ ਪਤਾ ਲੱਗ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਸਮੇਂ ਕੁਝ ਊਣਤਾਈਆਂ ਕਾਂਗਰਸ ਸਰਕਾਰ ਵਿੱਚ ਦਰਪੇਸ਼ ਆ ਰਹੀਆਂ ਸਨ। ਪਰ ਹੁਣ ਸਭ ਕੁਝ ਠੀਕ ਹੋ ਗਿਆ ਹੈ ਅਤੇ ਕਾਂਗਰਸ ਸਰਕਾਰ ਵੱਲੋਂ ਇੱਕ ਜੁੱਟ ਹੋ ਕੇ ਕੀਤਾ ਜਾ ਰਿਹਾ ਹੈ, ਆਪਸ ਵਿੱਚ ਕੋਈ ਵੀ ਕਲੇਸ਼ ਨਹੀਂ ਚੱਲ ਰਿਹਾ।



error: Content is protected !!