BREAKING NEWS
Search

ਹੁਣ ਸੁਖਬੀਰ ਬਾਦਲ ਨੇ 3 ਵਾਰ MLA ਰਹੇ ਇਸ ਵੱਡੇ ਲੀਡਰ ਨੂੰ ਕੀਤਾ ਪਾਰਟੀ ਚ ਸ਼ਾਮਿਲ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਅੰਦਰ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਚੁੱਕੇ ਹਨ ਅਤੇ ਨਾਮਜ਼ਦਗੀਆਂ ਭਰੀਆਂ ਗਈਆਂ ਹਨ। ਉਥੇ ਹੀ ਕੁਝ ਪਾਰਟੀਆਂ ਵਿੱਚ ਅਜੇ ਵੀ ਹਲਚਲ ਵੇਖੀ ਜਾ ਰਹੀ ਹੈ ਜਿੱਥੇ ਕਈ ਪਾਰਟੀਆਂ ਅੰਦਰ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨੂੰ ਉਹਨਾਂ ਦੇ ਅਨੁਸਾਰ ਸੀਟ ਨਾ ਦਿੱਤੇ ਜਾਣ ਕਾਰਨ ਵੀ ਉਨ੍ਹਾਂ ਵਿਚ ਰੋਸ ਵਿਖਾਈ ਦੇ ਰਿਹਾ ਹੈ ਜਿਸਦੇ ਚਲਦੇ ਹੋਏ ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰ ਆਪਣੀ ਪਾਰਟੀ ਨਾਲੋਂ ਤੋੜ ਵਿਛੋੜਾ ਕਰਕੇ ਦੂਜੀਆਂ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ। ਜਿੱਥੇ ਕੁਝ ਪਾਰਟੀਆਂ ਨੂੰ ਝਟਕੇ ਲੱਗ ਰਹੇ ਹਨ ਉਥੇ ਹੀ ਕੁਝ ਹੋਰ ਪਾਰਟੀਆਂ ਨੂੰ ਮਜਬੂਤੀ ਮਿਲਦੀ ਹੈ। ਹੁਣ ਸੁਖਬੀਰ ਬਾਦਲ ਨੇ ਤਿੰਨ ਵਾਰ ਐਮ ਐਲ ਏ ਰਹੇ ਇਸ ਵੱਡੇ ਲੀਡਰ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ

ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਬੱਲੂਆਣਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ ਗੁਰਤੇਜ ਸਿੰਘ ਘੁੜਿਆਣਾ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰ ਲਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਜਿੱਥੇ ਉਨ੍ਹਾਂ ਦੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਆਉਣ ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਉਨ੍ਹਾਂ ਨੂੰ ਪਾਰਟੀ ਵਿਚ ਜੀ ਆਇਆ ਆਖਣ ਵਾਸਤੇ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦੇ ਗ੍ਰਹਿ ਸਥਾਨ ਵਿਖੇ ਜਾ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਹੈ। ਜਿੱਥੇ ਪਹਿਲਾਂ ਤਿੰਨ ਵਾਰ ਵਿਧਾਇਕ ਰਹੇ ਗੁਰਤੇਜ ਸਿੰਘ ਘੁੜਿਆਣਾ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਭਾਜਪਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਟਿਕਟ ਨਹੀਂ ਦਿਤੀ ਗਈ।

ਜਿਸ ਕਾਰਨ ਉਹ ਟਿਕਟ ਨਾ ਮਿਲਣ ਦੀ ਨਰਾਜ਼ਗੀ ਦੇ ਚਲਦੇ ਹੋਏ ਆਪਣੇ ਘਰ ਵਿਚ ਹੀ ਸਨ। ਜਿਥੇ ਹੁਣ ਸ਼੍ਰੋਮਣੀ ਅਕਾਲੀ ਦਲ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀ ਹੈ ਅਤੇ ਆਉਣ ਵਾਲੀ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਥੇ ਹੀ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਵਾਸਤੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰ ਲਿਆ ਗਿਆ ਹੈ।



error: Content is protected !!