BREAKING NEWS
Search

ਹੁਣ 2 ਅਗਸਤ ਬਾਰੇ ਹੋ ਗਿਆ ਇਹਨਾਂ ਵਲੋਂ ਐਲਾਨ – ਸੋਚਾਂ ਚ ਪਈ ਕੈਪਟਨ ਸਰਕਾਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਇਆ ਜਾ ਸਕੇ। ਕਿਉਂਕਿ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਕਈ ਮੌਕੇ ਮੁਹਈਆ ਕਰਵਾਏ ਜਾ ਰਹੇ ਹਨ। ਉੱਥੇ ਕਿ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੀ ਕਈ ਤਰ੍ਹਾਂ ਦੀਆਂ ਰਣਨੀਤੀਆਂ ਉਲੀਕਿਆ ਜਾ ਰਹੀਆਂ ਹਨ।

ਹੁਣ 2 ਅਗਸਤ ਬਾਰੇ ਇਹ ਐਲਾਨ ਹੋ ਗਿਆ ਹੈ, ਜਿਸ ਨੂੰ ਲੈ ਕੇ ਕੈਪਟਨ ਸਰਕਾਰ ਸੋਚਾਂ ਵਿੱਚ ਪੈ ਗਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹਨੀਂ ਦਿਨੀਂ ਸਭ ਪਾਸਿਓ ਮੁਸ਼ਕਿਲ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਪੰਜਾਬ ਤੇ ਨੰਬਰਦਾਰਾਂ ਵੱਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਹੋਇਆ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਜਗਰਾਉਂ ਵਿਖੇ ਅੱਜ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਕੀਤੀ ਗਈ ਜਿਸ ਵਿੱਚ ਕਈ ਅਹਿਮ ਫੈਸਲੇ ਲੈਂਦੇ ਹੋਏ ਪ੍ਰਧਾਨ ਗਾਲਿਬ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਮਾਂ ਬੀਤ ਜਾਣ ਤੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਕਾਂਗਰਸ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਨੰਬਰਦਾਰਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਪੰਜਾਬ ਦੇ 35 ਹਜ਼ਾਰ ਨੰਬਰਦਾਰ ਸਰਕਾਰ ਤੋਂ ਸਖ਼ਤ ਨਾਰਾਜ਼ ਹਨ।

ਏਸ ਲਈ ਸੂਬਾ ਪੱਧਰੀ ਕੀਤੀ ਗਈ ਮੀਟਿੰਗ ਵਿਚ 2 ਅਗਸਤ ਨੂੰ ਪਟਿਆਲਾ ਵਿਖੇ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਫੈਸਲਾ ਲਿਆ ਗਿਆ ਹੈ। ਅਗਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਹੀਂ ਮੰਨਿਆ ਜਾਂਦਾ ਤਾਂ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਧਰਨੇ ਸਬੰਧੀ ਲਾਮਬੰਦ ਕਰਨ ਦਾ ਫੈਸਲਾ ਕਰ ਲਿਆ ਗਿਆ ਹੈ।



error: Content is protected !!