BREAKING NEWS
Search

ਹੋਲੇ ਮਹੱਲੇ ਨੂੰ ਦੇਖਦੇ ਹੋਏ ਪੰਜਾਬ ਚ ਇਥੇ ਇਹਨਾਂ ਪਾਬੰਦੀਆਂ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਪਹਿਲਾ ਹੀ ਬਹੁਤ ਸਾਰੀਆਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਇਸ ਪਿਛੋਂ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਸਰਕਾਰ ਵੱਲੋਂ ਬਹੁਤ ਸਾਰੇ ਪੁਖ਼ਤਾ ਕਦਮ ਚੁੱਕੇ ਗਏ ਸਨ। ਜਿੱਥੇ ਸਰਹੱਦੀ ਖੇਤਰਾਂ ਦੇ ਵਿੱਚ ਵੀ ਬਹੁਤ ਸਾਰੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਆਦੇਸ਼ ਵੀ ਸਮੇਂ-ਸਮੇਂ ਤੇ ਲਾਗੂ ਕੀਤੇ ਜਾਂਦੇ ਹਨ। ਸੂਬਾ ਸਰਕਾਰ ਵੱਲੋਂ ਜਿਥੇ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਸਥਾਪਤ ਰੱਖਣ ਵਾਸਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਉਥੇ ਹੀ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਜਾਰੀ ਕੀਤੇ ਗਏ ਹਨ।

ਹੁਣ ਹੋਲੇ ਮਹੱਲੇ ਨੂੰ ਵੇਖਦਿਆਂ ਹੋਇਆਂ ਪੰਜਾਬ ਵਿਚ ਇਥੇ ਇਹ ਪਾਬੰਦੀ ਲਾਗੂ ਕੀਤੇ ਜਾਣ ਦਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਰੂਪਨਗਰ ਦੇ ਜਿਲਾ ਮਜਿਸਟ੍ਰੇਟ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲੇ ਦੀ ਹੱਦ ਅੰਦਰ ਹੋਲੇ ਮਹੱਲੇ ਦੇ ਹੋ ਰਹੇ ਸਮਾਗਮਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਹਨ। ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਸੋਨਾਲੀ ਗਿਰੀ ਵੱਲੋਂ ਦੱਸਿਆ ਗਿਆ ਹੈ ਕੇ ਲਾਗੂ ਕੀਤੀਆਂ ਗਈਆਂ ਇਹ ਪਬੰਦੀਆਂ 14 ਮਾਰਚ ਤੋਂ ਲੈ ਕੇ 19 ਮਾਰਚ ਤੱਕ ਲਾਗੂ ਰਹਿਣਗੀਆ।

ਜਿੱਥੇ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਹੋਣ ਵਾਲੇ ਹੋਲਾ ਮਹੱਲਾ ਸਮਾਗਮਾਂ ਵਿਚ ਲੱਖਾਂ ਦੀ ਤਾਦਾਦ ਵਿਚ ਸ਼ਰਧਾਲੂ ਨਤਮਸਤਕ ਹੁੰਦੇ ਹਨ। ਉੱਥੇ ਹੀ ਉਹਨਾਂ ਸਾਰੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ 19 ਮਾਰਚ ਤਕ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਅਸਲਾ ਲਿਆਉਣ ਤੇ ਪੂਰਨ ਰੂਪ ਨਾਲ ਪਾਬੰਦੀ ਲਗਾ ਦਿਤੀ ਗਈ ਹੈ। ਸੁਰੱਖਿਆ ਕਰਮਚਾਰੀਆਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਗਰ ਕਿਸੇ ਨੂੰ ਇਸ ਦੀ ਜ਼ਰੂਰਤ ਹੋਵੇਗੀ ਤਾਂ ਉਹ ਪ੍ਰਵਾਨਗੀ ਲੈ ਕੇ ਹੀ ਰੱਖ ਸਕਣਗੇ।

ਇਸ ਤੋਂ ਇਲਾਵਾ ਨਿਹੰਗ ਸਿੰਘਾਂ ਨੂੰ ਹੀ 19 ਮਾਰਚ ਨੂੰ ਨਗਰ ਕੀਰਤਨ ਦੇ ਗੁਲਾਲ ਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਜਾ ਰਹੀ ਹੈ ਜਦ ਕੇ ਕਿਸੇ ਹੋਰ ਵਿਅਕਤੀ ਵੱਲੋਂ ਅਜਿਹਾ ਨਹੀਂ ਕੀਤਾ ਜਾਵੇਗਾ। ਆਤਿਸ਼ਬਾਜੀ ਵੀ ਐਸ ਜੀ ਪੀ ਸੀ ਜਾਂ ਹੋਰ ਧਾਰਮਿਕ ਅਦਾਰਿਆਂ ਵੱਲੋਂ ਹੀ ਕੀਤੀ ਜਾਵੇਗੀ। ਇਨ੍ਹਾਂ ਦਿਨਾਂ ਦੇ ਵਿੱਚ ਜਿਲੇ ਦੀ ਹੱਦ ਅੰਦਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਅਤੇ ਵਿਕਰੀ ਉਪਰ ਵੀ ਪਾਬੰਦੀ ਲਾਗੂ ਕਰ ਦਿੱਤੀ ਗਈ ਹੈ। ਉਚੀ ਅਵਾਜ਼ ਵਾਲੇ ਪ੍ਰੈਸ਼ਰ ਹੋਰਨ ਉਪਰ ਵੀ ਪਾਬੰਦੀ ਜਾਰੀ ਰੱਖੀ ਗਈ ਹੈ। ਅਗਰ ਕੋਈ ਵੀ ਇਨ੍ਹਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।



error: Content is protected !!