ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਲੁਧਿਆਣਾ : ਰਾਜਸਥਾਨ, ਦਿੱਲੀ ਅਤੇ ਹਰਿਆਣੇ ਦੇ ਬਣੇ ਡੂੰਗੇ ਲੋ ਪ੍ਰੇਸ਼ਰ ਏਰਿਆ ਪੁੱਜਣ ਦੀ ਵਜ੍ਹਾ ਨਾਲ ਸੂਬੇ ‘ਚ ਅਗਲੇ 48 ਘੰਟੇ ਵਿੱਚ ਭਾਰੀ ਮੀਂਹ ਹੋਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ ਸ਼ਹਿਰ ਵਿੱਚ ਜੁਲਾਈ ਤੋਂ ਲੈ ਕੇ 15 ਅਗਸਤ ਤੱਕ ਮਾਨਸੂਨ ਸੀਜਨ ਵਿੱਚ 391 mm ਮੀਂਹ ਰਿਕਾਰਡ ਹੋ ਚੁੱਕਿਆ ਹੈ।
ਮੌਸਮ ਵਿਭਾਗ ਨੇ ਸਤਲੁਜ, ਰਾਵੀ ਅਤੇ ਬਿਆਸ ਦਰਿਆ ਦੇ ਨਾਲ ਲੱਗਦੇ ਜਿਲ੍ਹਿਆਂ ‘ਚ ਪ੍ਰਸ਼ਾਸਨ ਨੂੰ ਅਲਰਟ ਜਾਰੀ ਕੀਤਾ ਹੈ ਗੁਰਦਾਸਪੁਰ, ਪਠਾਨਕੋਟ , ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਲੁਧਿਆਣਾ, ਜਲੰਧਰ ‘ਚ ਭਾਰੀ ਮੀਂਹ ਦਾ ਅਲਰਟ ਦਿੱਤਾ ਹੈ।
ਦੱਸ ਦੇਈਏ ਕਿ ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ ‘ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ ਗਿਆ ਹੈ। ਸਤਲੁਜ ਅੰਦਰ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ।
ਓਧਰ ਹੀ ਦੱਸ ਦੇਈਏ ਕਿ ਹਿਮਾਚਲ ਤੇ ਪੰਜਾਬ ‘ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ‘ਚ ਛੱਡੇ ਪਾਣੀ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਇਸ ਦੇ ਚੱਲਦਿਆਂ ਪ੍ਰਸ਼ਾਸਨ ਨੇ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਦੇ ਲਈ ਹੈਲਪ ਲਾਈਨ ਨੰਬਰ ਜਾਰੀ ਕੀਤਾ ਹਨ।
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਹੜ੍ਹ ਕੰਟਰੋਲ ਰੂਪਾਂ ਦੀ ਸੂਚੀ ਅਤੇ ਸੰਪਰਕ ਨੰਬਰ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਉਨ੍ਹਾਂ ਦੇ ਦਫ਼ਤਰ ਵਿਖੇ ਸਥਾਪਿਤ ਕੀਤਾ ਗਿਆ ਹੈ।
Home ਤਾਜਾ ਜਾਣਕਾਰੀ ਹੋ ਜਾਓ ਸਾਵਧਾਨ: ਅਜੇ ਵੀ ਨਹੀਂ ਟਲਿਆ ਮੀਂਹ ਦਾ ਕਹਿਰ ਤੇ ਹੁਣੇ-ਹੁਣੇ 10 ਜ਼ਿਲ੍ਹਿਆਂ ਚ’ ਹਾਈ ਅਲਰਟ ਹੋਇਆ ਜਾਰੀ,ਦੇਖੋ ਪੂਰੀ ਖ਼ਬਰ
ਤਾਜਾ ਜਾਣਕਾਰੀ