ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਚ ਜਿੱਥੇ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ। ਉੱਥੇ ਹੀ ਪੰਜਾਬ ਵਿਚ ਹੋ ਰਹੀ ਝੋਨੇ ਦੀ ਕਟਾਈ ਕਾਰਨ ਵੀ ਮੌਸਮ ਕਾਫੀ ਮਿੱਟੀ ਘੱਟੇ ਵਾਲਾ ਬਣਿਆ ਹੋਇਆ ਹੈ, ਇਸ ਤੋਂ ਇਲਾਵਾ ਮੌਸਮ ਦੀ ਤਬਦੀਲੀ ਕਾਰਨ ਵੀ ਬਹੁਤ ਸਾਰੇ ਲੋਕ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੀ ਚਪੇਟ ਵਿਚ ਆ ਰਹੇ ਹਨ। ਬੀਤੇ ਦਿਨ ਮਨਾਇਆ ਗਿਆ ਦੁਸਹਿਰਾ,ਜਿਸ ਦੇ ਕਾਰਨ ਹੀ ਫੈਲੇ ਹੋਏ ਪ੍ਰਦੂਸ਼ਣ ਅਤੇ ਮਿੱਟੀ ਕਾਰਨ ਸਾਹ ਦੀ ਬਿਮਾਰੀ ਨਾਲ ਪੀੜਤ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਪੇਸ਼ ਆ ਰਹੀਆਂ ਹਨ। ਉੱਥੇ ਹੀ ਇਸ ਖੁਸ਼ਕ ਮੌਸਮ ਵਿੱਚ ਹੋਣ ਵਾਲੀ ਬਰਸਾਤ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾ ਸਕਦੀ ਹੈ।
ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਵੀ ਕਈ ਖਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਜਲਦੀ ਹੀ ਆਪਣੀ ਝੋਨੇ ਦੀ ਫਸਲ ਨੂੰ ਕਟਾਈ ਪਿੱਛੋਂ ਸੰਭਾਲ ਲੈਣ, ਤਾਂ ਜੋ ਹੁਣ ਪੰਜਾਬ ਵਿਚ ਹੋਣ ਵਾਲੀ ਬਰਸਾਤ ਕਾਰਨ ਝੋਨੇ ਦੀ ਫਸਲ ਨੂੰ ਨੁਕਸਾਨ ਨਾ ਹੋ ਸਕੇ। ਹੁਣ ਪੰਜਾਬ ਵਿੱਚ ਮੀਂਹ ਪੈਣ ਬਾਰੇ ਵੱਡਾ ਅਲਰਟ ਜਾਰੀ ਹੋਇਆ ਹੈ। ਮੌਸਮ ਵਿਭਾਗ ਵੱਲੋਂ ਜਿੱਥੇ ਆਉਣ ਵਾਲੇ ਮੌਸਮ ਦੀ ਜਾਣਕਾਰੀ ਸਮੇਂ ਸਮੇਂ ਤੇ ਮੁਹਈਆ ਕਰਵਾਈ ਜਾਂਦੀ ਹੈ। ਉੱਥੇ ਹੀ ਹੁਣ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਵਿਚ ਐਤਵਾਰ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ , ਰਾਜਸਥਾਨ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕਈ ਖੇਤਰਾਂ ਵਿਚ ਬਰਸਾਤ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ।
ਅੱਜ ਇਥੇ ਪੰਜਾਬ ਦੇ ਕਈ ਖੇਤਰਾਂ ਵਿੱਚ ਬੱਦਲਵਾਈ ਬਣੀ ਹੋਈ ਹੈ। ਮੌਸਮ ਵਿਭਾਗ ਵੱਲੋਂ ਐਤਵਾਰ ਅਤੇ ਸੋਮਵਾਰ ਨੂੰ ਬਰਸਾਤ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਐਤਵਾਰ ਨੂੰ ਜਿਥੇ ਪੰਜਾਬ ਅਤੇ ਬਾਕੀ ਸੂਬਿਆਂ ਦੇ ਕਈ ਹਲਕਿਆਂ ਵਿੱਚ ਦਰਮਿਆਨੀ ਅਤੇ ਹਲਕੀ ਬਰਸਾਤ ਹੋ ਸਕਦੀ ਹੈ। ਉੱਥੇ ਹੀ ਪੰਜਾਬ ਹਰਿਆਣਾ ਦੇ ਨਾਲ ਚੰਡੀਗੜ੍ਹ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 40 ਤੋਂ 50 ਕਿਲੋਮੀਟਰ ਦੀ ਰਫਤਾਰ ਨਾਲ ਹਵਾ ਵੀ ਚੱਲੇਗੀ।
ਮੌਸਮ ਵਿਭਾਗ ਵੱਲੋਂ ਜਿਥੇ ਪੰਜਾਬ-ਹਰਿਆਣਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਦਿੱਲੀ ਦੇ ਵਿਚ ਬਰਸਾਤ ਨੂੰ ਲੈ ਕੇ ਔਰੇਜ਼ ਅਲਰਟ ਜਾਰੀ ਕੀਤਾ ਹੈ। ਜਿੱਥੇ ਦਿੱਲੀ ਵਿੱਚ ਕਈ ਖੇਤਰਾਂ ਵਿੱਚ ਦਰਮਿਆਨੀ ਅਤੇ ਹਲਕੀ ਬਰਸਾਤ ਹੋਵੇਗੀ। ਐਤਵਾਰ ਅਤੇ ਸੋਮਵਾਰ ਨੂੰ ਹੋਣ ਵਾਲੀ ਇਸ ਬਰਸਾਤ ਦੇ ਕਾਰਨ ਲੋਕਾਂ ਨੂੰ ਇਸ ਧੂੰਏਂ ਅਤੇ ਮਿੱਟੀ ਘੱਟੇ ਵਾਲੇ ਮੌਸਮ ਤੋਂ ਰਾਹਤ ਮਿਲ ਜਾਏਗੀ।
ਤਾਜਾ ਜਾਣਕਾਰੀ