ਹੁਣੇ ਆਈ ਤਾਜਾ ਵੱਡੀ ਖਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਸਮੁੰਦਰੀ ਜਹਾਜ਼ਾਂ ਰਾਹੀਂ ਖਾੜੀ ਦੇਸ਼ਾਂ ਤੋਂ ਕਾਮਿਆਂ ਦੀ ਵਾਪਸੀ ਦੇ ਸਮੇਂ ਸੂਬੇ ‘ਚ ਕੋਰੋਨਾ ਵਾਇਰਸ ਦੇ ਫੈਲਣ ਦਾ ਖ ਤ ਰਾ ਬਹੁਤ ਜ਼ਿਆਦਾ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਪਰਵਾਸੀ ਪੰਜਾਬੀਆਂ ਖਾਸ ਕਰਕੇ ਕਾਮਿਆਂ ਦੇ ਸਮੁੰਦਰੀ ਜਹਾਜ਼ ਕੁਝ ਦਿਨਾਂ ‘ਚ ਪਹੁੰਚਣ ਦੀ ਉਮੀਦ ਹੈ, ਜਦੋਂ ਕਿ ਐੱਨ. ਆਰ. ਆਈਜ਼. ਨੂੰ ਲੈ ਕੇ ਪਹਿਲਾ ਜਹਾਜ਼ ਵੀਰਵਾਰ ਨੂੰ ਪਹੁੰਚਣ ਦੀ ਉਮੀਦ ਹੈ।
ਕਰੀਬ 20,000 ਅੰਤਰ ਰਾਸ਼ਟਰੀ ਮੁਸਾਫਰਾਂ ਦੇ ਅਗਲੇ 2-3 ਹਫਤਿਆਂ ‘ਚ ਪੰਜਾਬ ਪੁੱਜਣ ਦੀ ਉਮੀਦ ਹੈ ਅਤੇ ਬਾਕੀ ਸੂਬਿਆਂ ਤੋਂ ਵੀ ਆਉਣ ਵਾਲੇ ਦਿਨਾਂ ‘ਚ 12,000 ਪੰਜਾਬੀ ਆ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਨੂੰ ਅਪ੍ਰੈਲ ‘ਚ ਕਰੀਬ 88 ਫੀਸਦੀ ਤੱਕ ਮਾਲੀਆ ਘਾਟਾ ਝੱ ਲ ਣਾ ਪਿਆ ਹੈ।
ਸੂਬੇ ਨੂੰ ਵੱਖ-ਵੱਖ ਟੈਕਸ ਮਾਲੀਆ ਤੋਂ ਕੋਈ ਆਮਦਨ ਨਹੀਂ ਆਈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ‘ਚ ਕੁੱਲ ਉਦਯੋਗਿਕ ਇਕਾਈਆਂ ਦਾ ਲਗਭਗ 1.5 ਹਿੱਸਾ ਹੀ ਕੰਮ ਕਰ ਰਿਹਾ ਹੈ। ਕੈਪਟਨ ਨੇ ਕਿਹਾ ਕਿ ਕੇਂਦਰ ਤੋਂ ਸਹਾਇਤਾ ਨਾ ਮਿਲਣ ਕਾਰਨ ਪੰਜਾਬ ਮੁਸ਼ਕਲ ਵਿੱਤੀ ਹਾਲਾਤ ਦਾ ਸਾਹਮਣਾ ਕਰ ਰਿਹਾ ਹੈ। ਇਹ ਗੱਲ ਕੈਪਟਨ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਅਤੇ ਰਾਹੁਲ ਗਾਂਧੀ ਸਮੇਤ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਕੀਤੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ