ਤਾਜਾ ਵੱਡੀ ਖਬਰ
ਅੱਜ ਦੇ ਦੌਰ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਜਲਦ ਅਮੀਰ ਹੋਣ ਦੇ ਚੱਕਰ ਵਿੱਚ ਬਹੁਤ ਸਾਰੇ ਅਜਿਹੇ ਹਾਦਸਿਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਉਥੇ ਹੀ ਸਾਹਮਣੇ ਆਉਣ ਵਾਲੀਆਂ ਕਈ ਘਟਨਾਵਾਂ ਲੋਕਾਂ ਨੂੰ ਵੀ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਲੋਕਾਂ ਵੱਲੋਂ ਪੈਸੇ ਦੇ ਚੱਕਰ ਵਿਚ ਧੋਖਾਧੜੀ ਕੀਤੀ ਜਾਂਦੀ ਹੈ ਅਤੇ ਬਹੁਤ ਸਾਰੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾਂਦਾ ਹੈ। ਇੱਕ ਤੋਂ ਬਾਅਦ ਇੱਕ ਸਾਹਮਣੇ ਆਉਣ ਵਾਲੇ ਅਜਿਹੇ ਮਾਮਲੇ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਵੀ ਕਰ ਦਿੰਦੇ ਹਨ। ਅੱਜਕੱਲ ਇਥੇ ਬਹੁਤ ਸਾਰੇ ਲੋਕਾਂ ਵਿੱਚ ਵਿਦੇਸ਼ ਜਾਣ ਦੀ ਹੋੜ ਲੱਗੀ ਹੋਈ ਹੈ, ਇਸ ਲਾਲਚ ਦੇ ਤਹਿਤ ਕੁਝ ਗੈਰ ਸਮਾਜਿਕ ਅਨਸਰਾਂ ਵੱਲੋਂ ਬਹੁਤ ਸਾਰੇ ਭੋਲੇ ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਇਆ ਜਾਂਦਾ ਹੈ, ਹੁਣ ਇਥੇ ਐਨ ਆਰ ਆਈ ਦੱਸ ਕੇ ਕੁੜੀਆਂ ਨਾਲ ਠੱਗੀ ਮਾਰਦੇ ਹੋਏ ਪੁਲਿਸ ਦੇ ਅੜਿੱਕੇ ਚੜ੍ਹੇ ਹਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਵੱਲੋਂ ਕੁਝ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਵਿਦੇਸ਼ ਤੋਂ ਆਏ ਹੋਏ ਦੱਸ ਕੇ ਬਹੁਤ ਸਾਰੀਆਂ ਕੁੜੀਆਂ ਨਾਲ ਠੱਗੀ ਮਾਰੀ ਜਾ ਰਹੀ ਸੀ। ਬੀਤੇ ਦਿਨੀਂ ਜਿੱਥੇ 7 ਸਤੰਬਰ ਨੂੰ 11 ਸੈਕਟਰ ਥਾਣੇ ਵਿੱਚ ਇੱਕ ਲੜਕੀ ਨੂੰ ਅਮਰੀਕਾ ਤੋਂ ਆ ਕੇ ਵਿਆਹ ਕਰਵਾਉਣ ਵਾਲੇ ਇਕ ਨੌਜਵਾਨ ਵੱਲੋਂ ਠੱਗੀ ਮਾਰਨ ਦੇ ਮਾਮਲੇ ਤਹਿਤ ਮਾਮਲਾ ਦਰਜ ਕਰਵਾਇਆ ਗਿਆ ਸੀ। ਉਥੇ ਹੀ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਿਸ ਵੱਲੋਂ ਇੱਕ ਟੀਮ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਗਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਿਨ੍ਹਾਂ ਵੱਲੋਂ ਲੋਕਾਂ ਨਾਲ ਵਿਦੇਸ਼ ਤੋਂ ਆਏ ਹੋਏ ਦੱਸ ਕੇ ਧੋਖਾਧੜੀ ਕੀਤੀ ਜਾ ਰਹੀ ਸੀ। ਜਿੱਥੇ ਚਾਰ ਮੈਂਬਰਾਂ ਨੂੰ ਸੈਕਟਰ-11 ਥਾਣਾ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਵਿਚ ਜਲੰਧਰ ਦੇ ਅਰਬਨ ਅਸਟੇਟ ਦੇ ਰਹਿਣ ਵਾਲੇ ਮੁੱਖ ਦੋਸ਼ੀ ਜਗਜੀਤ ਸਿੰਘ ਉਰਫ ਸੋਨੂੰ , ਤੇ ਦਿੱਲੀ ਦੇ ਰਹਿਣ ਵਾਲੇ ਮੁਹੱਮਦ ਕੈਫ਼, ਜਲੰਧਰ ਬੱਸ ਸਟੈਂਡ ਵਾਸੀ ਪਰਮਦੀਪ, ਅਮਰ ਬਾਗ ਪਟਿਆਲਾ ਦੇ ਮਨਜੀਤ ਸਿੰਘ ਨੂੰ ਹਿਰਾਸਤ ਵਿਚ ਲਿਆ ਗਿਆ ਹੈ
ਅਤੇ ਉਨ੍ਹਾਂ ਦੇ ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਮੁੱਖ ਦੋਸ਼ੀ ਜਗਜੀਤ ਸਿੰਘ ਵੱਲੋਂ ਚਾਰ ਵਿਆਹ ਕਰਵਾ ਕੇ ਠੱਗੀਆਂ ਮਾਰੀਆਂ ਗਈਆਂ ਹਨ।
ਤਾਜਾ ਜਾਣਕਾਰੀ