ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਗੈਰ ਸਮਾਜਿਕ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਜਲਦ ਅਮੀਰ ਬਣਨ ਦੇ ਚੱਕਰ ਵਿੱਚ ਜਿੱਥੇ ਧੋਖਾਧੜੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿੱਥੇ ਲੋਕਾਂ ਵੱਲੋਂ ਮਾਸੂਮ ਲੋਕਾਂ ਨੂੰ ਆਪਣੇ ਧੋਖਾਧੜੀ ਦੇ ਮਾਮਲੇ ਵਿੱਚ ਫਸਾ ਲਿਆ ਜਾਂਦਾ ਹੈ। ਜਿਨ੍ਹਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਵੱਖ ਵੱਖ ਮਾਮਲਿਆਂ ਵਿੱਚ ਆਪਣੇ ਨਾਲ ਜੋੜਿਆ ਜਾਂਦਾ ਹੈ ਅਤੇ ਉਨ੍ਹਾਂ ਵੱਲੋਂ ਕੋਈ ਵੀ ਜਵਾਬ ਦੇਣ ਤੇ ਉਨ੍ਹਾਂ ਨੂੰ ਇਸ ਤਰ੍ਹਾਂ ਧੋਖੇ ਨਾਲ ਲੁੱਟਿਆ ਜਾਂਦਾ ਹੈ ਕਿ ਜਿਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਮਿਲਦੀ। ਅੱਜਕਲ ਇੰਟਰਨੈੱਟ ਦੇ ਜ਼ਰੀਏ ਜਿਥੇ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀਆਂ ਧੋਖੇਧੜੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉਥੇ ਹੀ ਵੱਖ-ਵੱਖ ਸੰਸਥਾਵਾਂ ਵੱਲੋਂ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ, ਪਰ ਕੁਝ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਅਜਿਹੇ ਮਾਮਲਿਆਂ ਦਾ ਸ਼ਿਕਾਰ ਹੋ ਜਾਂਦੇ ਹਨ।
ਜਿੱਥੇ ਉਨ੍ਹਾਂ ਨਾਲ ਵੱਡੀ ਠੱਗੀ ਵੱਜ ਜਾਂਦੀ ਹੈ। ਹੁਣ ਇੱਕ ਵਿਅਕਤੀ ਦੇ ਫੋਨ ਤੇ ਆਏ ਮੈਸਜ਼ ਕਾਰਨ ਖਾਤੇ ਵਿੱਚੋਂ 13 ਲੱਖ ਰੁਪਏ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਅਕਤੀ ਦੇ ਫੋਨ ਨੰਬਰ ਤੇ ਇਕ ਮੈਸਜ਼ ਆਇਆ ਸੀ ਜਿੱਥੇ ਉਸ ਨੂੰ ਬਿਜਲੀ ਵਿਭਾਗ ਵੱਲੋਂ ਦੱਸਿਆ ਗਿਆ ਸੀ। ਉੱਥੇ ਹੀ ਇਸ ਫਰਜੀ ਸੰਦੇਸ਼ ਭੇਜਣ ਵਾਲਿਆਂ ਵੱਲੋਂ ਜਿਥੇ ਦੱਸਿਆ ਗਿਆ ਕਿ ਅਗਰ ਉਹਨਾਂ ਵੱਲੋਂ ਬਿਜਲੀ ਦਾ ਬਿੱਲ ਨਾ ਦਿੱਤਾ ਗਿਆ ਤਾਂ ਉਨ੍ਹਾਂ ਉਪਰ ਕਾਰਵਾਈ ਕੀਤੀ ਜਾ ਸਕਦੀ ਹੈ ਇਸੇ ਤਰ੍ਹਾਂ ਹੀ ਵਿਅਕਤੀ ਨੂੰ ਡਰਾਉਂਦੇ ਧਮਕਾਉਂਦੇ ਹੋਏ ਬਿਜਲੀ ਦੇ ਬਿਲ ਦਾ ਭੁਗਤਾਨ ਕਰਨ ਵਾਸਤੇ ਆਖਿਆ ਗਿਆ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਅਮਨਪ੍ਰੀਤ ਵਿਅਕਤੀ ਵੱਲੋਂ ਦੱਸਿਆ ਗਿਆ ਕਿ ਜਿਥੇ ਉਸਨੂੰ ਆਖਿਆ ਗਿਆ ਕਿ ਉਸ ਦਾ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ। ਜਿਸ ਵਾਸਤੇ ਇੱਕ ਨੰਬਰ ਤੇ ਫੋਨ ਕਰਨ ਦਾ ਆਖਿਆ ਗਿਆ ਅਤੇ ਉਸ ਤੋਂ ਬਾਅਦ ਇੱਕ ਐਪ ਡਾਊਨਲੋਡ ਕਰਨ ਵਾਸਤੇ ਆਖਿਆ ਗਿਆ
ਜਿਸ ਵਿੱਚ ਖਾਤਾ ਨੰਬਰ ,ਅਧਾਰ ਕਾਰਡ, ਪੈਨ ਕਾਰਡ ਨੰਬਰ ਅਪਡੇਟ ਕਰ ਦਿੱਤਾ ਗਿਆ ਜਿਸ ਕਾਰਨ ਉਸ ਦੇ ਬੈਂਕ ਖਾਤੇ ਵਿੱਚੋਂ ਪਹਿਲਾਂ 30 ਹਜ਼ਾਰ ਰੁਪਏ ਕੱਟੇ ਗਏ ਤੇ ਉਸ ਤੋਂ ਬਾਅਦ 12 ਲੱਖ 70 ਹਜ਼ਾਰ 940 ਰੁਪਏ ਕੱਟੇ ਗਏ ਜਿਸ ਤੋਂ ਬਾਅਦ ਉਸ ਨੂੰ ਧੋਖਾਧੜੀ ਦਾ ਪਤਾ ਲੱਗਣ ਤੇ ਇਸ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਗਈ ਹੈ।
ਤਾਜਾ ਜਾਣਕਾਰੀ