BREAKING NEWS
Search

1 ਸਾਲ ਪਹਿਲਾਂ ਵਿਆਹੇ ਮੁੰਡੇ ਨੇ 8 ਲੱਖ ਕਰਜੇ ਦਾ ਕਰਕੇ ਕੀਤੀ ਆਤਮਹੱਤਿਆ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਹਰ ਇੱਕ ਮਨੁੱਖ ਦੀ ਜ਼ਿੰਦਗੀ ਵਿੱਚ ਕਦੇ ਨਾ ਕਦੇ ਕੁਝ ਅਜਿਹੇ ਪੜਾਅ ਆਉਂਦੇ ਹਨ ਜੋ ਮਨੁੱਖ ਨੂੰ ਕਈ ਤਰ੍ਹਾਂ ਦੀ ਪ੍ਰੇਸ਼ਾਨੀ ਦੇ ਕੇ ਜਾਂਦੇ ਹਨ । ਪਰ ਬਹੁਤ ਸਾਰੇ ਲੋਕ ਜ਼ਿੰਦਗੀ ਵਿੱਚ ਆਈਆਂ ਇਨ੍ਹਾਂ ਔਕੜਾਂ ਕਾਰਨ ਇੰਨੇ ਪ੍ਰੇਸ਼ਾਨ ਹੋਣਾ ਸ਼ੁਰੂ ਹੋ ਜਾਦੇ ਹਨ ਕਿ ਉਨ੍ਹਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ । ਅਜਿਹਾ ਹੀ ਇਕ ਮਾਮਲਾ ਚੌਗਾਵਾਂ ਤੋਂ ਸਾਹਮਣੇ ਆਇਆ ਜਿੱਥੇ ਇੱਕ ਨੌਜਵਾਨ ਕਿਸਾਨ ਵੱਲੋਂ ਕਰਜ਼ੇ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਸਿਰ ਤੇ ਅੱਠ ਲੱਖ ਰੁਪਏ ਦਾ ਕਰਜ਼ਾ ਸੀ ।

ਜਿਸ ਕਾਰਨ ਉਹ ਅਕਸਰ ਹੀ ਪ੍ਰੇਸ਼ਾਨ ਰਹਿੰਦਾ ਸੀ ਤੇ ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਅੱਜ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਅੱਗਿਓਂ ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਛੇ ਮਹੀਨੇ ਪਹਿਲਾਂ ਇਸੇ ਕਰਜ਼ੇ ਨੇ ਉਨ੍ਹਾਂ ਦੇ ਭਰਾ ਤਲਵਿੰਦਰ ਸਿੰਘ ਦੀ ਜਾਨ ਲੈ ਲਈ ਸੀ। ਹੁਣ ਇਸੇ ਕਰਜ਼ੇ ਤੋਂ ਦੁਖੀ ਹੋ ਕੇ ਨਵਪ੍ਰੀਤ ਸਿੰਘ ਨੇ ਬੀਤੇ ਦਿਨੀਂ ਜ਼ਹਿਰੀਲੀ ਦਵਾਈ ਪੀ ਲਈ। ਹਾਲਤ ਖ਼ਰਾਬ ਹੋਣ ’ਤੇ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦਿਆਂ ਉਸ ਨੇ ਉਥੇ ਅੱਜ ਦਮ ਤੋੜ ਗਿਆ।

ਉੱਥੇ ਹੀ ਜਦੋਂ ਇਸ ਬਾਬਤ ਪੁਲੀਸ ਨੂੰ ਜਾਣਕਾਰੀ ਮਿਲੀ ਤਾਂ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ । ਮ੍ਰਿਤਕ ਵਿਅਕਤੀ ਦੇ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ। ਜਿਸ ਵਿੱਚ ਉਸ ਨੇ ਲਿਖਿਆ ਕਿ ਉਸ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਕਰਜ਼ੇ ਨੂੰ ਠਹਿਰਾਇਆ । ਇਸ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਆਗੂ ਦਿਲਬਰ ਸਿੰਘ ਸਮੇਤ ਪਿੰਡ ਵਾਸੀਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਪੀਡ਼ਤ ਪਰਿਵਾਰ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤਾਂ ਜੋ ਪਰਿਵਾਰ ਦੀ ਆਰਥਿਕ ਹਾਲਤ ਸੁਧਰ ਸਕੇ ।

ਜ਼ਿਕਰਯੋਗ ਹੈ ਕਿ ਅਜਿਹੇ ਮਾਮਲਿਆਂ ਵਿੱਚ ਹੁਣ ਹਰ ਰੋਜ਼ ਹੀ ਇਜ਼ਾਫਾ ਹੁੰਦਾ ਜਾ ਰਿਹਾ ਹੈ , ਜਿਥੇ ਕਿ ਕਿਸਾਨਾਂ ਵੱਲੋਂ ਕਰਜ਼ੇ ਕਾਰਨ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ । ਜਿਸ ਦੇ ਚੱਲਦੇ ਸਰਕਾਰ ਵੀ ਚਿੰਤਾ ਵਿੱਚ ਹੈ ਕਿ ਪਿਛਲੇ ਦੋ ਤੋਂ ਤਿੰਨ ਮਹੀਨਿਆਂ ਦੇ ਵਿਚ ਕਈ ਕਿਸਾਨ ਹੁਣ ਤਕ ਖ਼ੁਦਕੁਸ਼ੀ ਕਰ ਚੁੱਕੇ ਹਨ ।



error: Content is protected !!