BREAKING NEWS
Search

10 ਦਿਨ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਹੋਈ ਇਸ ਤਰਾਂ ਅਚਾਨਕ ਮੌਤ , ਇਲਾਕੇ ਚ ਪਿਆ ਸੋਗ

ਆਈ ਤਾਜਾ ਵੱਡੀ ਖਬਰ 

ਹਰ ਸਾਲ ਵੱਡੀ ਗਿਣਤੀ ‘ਚ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਜਾਂਦੇ ਹਨ, ਤਾਂ ਜੋ ਉਹ ਆਪਣੇ ਪਰਿਵਾਰ ਨੂੰ ਇੱਕ ਚੰਗਾ ਭਵਿੱਖ ਦੇ ਸਕਣ l ਇਨਾ ਹੀ ਨਹੀਂ ਸਗੋਂ, ਕਈ ਨੌਜਵਾਨ ਪੰਜਾਬ ਵਿੱਚ ਬੇਰੋਜ਼ਗਾਰੀ ਤੇ ਘਰ ਦੇ ਮਾੜੇ ਹਾਲਾਤਾਂ ਕਾਰਨ ਵਿਦੇਸ਼ਾਂ ਵਿੱਚ ਜਾਂਦੇ ਹਨ, ਜਿੱਥੇ ਜਾ ਕੇ ਉਨਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ l ਕਈ ਵਾਰ ਇਨਾਂ ਨੌਜਵਾਨਾਂ ਦੇ ਨਾਲ ਵਿਦੇਸ਼ਾਂ ਵਿੱਚ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਸ ਕਾਰਨ ਪਿੱਛੇ ਰਹਿੰਦੇ ਪਰਿਵਾਰ ਨੂੰ ਕਾਫੀ ਵੱਡਾ ਘਾਟਾ ਹੁੰਦਾ ਹੈ l ਅਜਿਹਾ ਹੀ ਇੱਕ ਮਾਮਲਾ ਸਾਂਝਾ ਕਰਾਂਗੇ, ਜਿੱਥੇ ਇੱਕ ਪਰਿਵਾਰ ਦੇ ਵੱਲੋਂ ਆਪਣੇ ਪੁੱਤ ਨੂੰ ਬੜੀਆਂ ਮੁਸ਼ਕਿਲਾਂ ਦੇ ਨਾਲ ਵਿਦੇਸ਼ੀ ਧਰਤੀ ਤੇ ਭੇਜਿਆ ਗਿਆ ਸੀ, ਪਰ ਵਿਦੇਸ਼ ਪੁੱਜਦੇ ਸਾਰ ਹੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ l

ਜਿਸ ਕਾਰਨ ਇਲਾਕੇ ਭਰ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਹ ਨੌਜਵਾਨ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹੈ l ਇਹ ਨੌਜਵਾਨ 10 ਦਿਨ ਪਹਿਲਾਂ ਹੀ ਆਪਣੀ ਪਤਨੀ ਨਾਲ ਸਾਈਪ੍ਰਸ ਗਿਆ ਸੀ, ਜਿੱਥੇ ਪਰਿਵਾਰ ਨੂੰ ਆਸਾਂ ਤੇ ਉਮੀਦਾਂ ਸੀ, ਕਿ ਉਨਾਂ ਦਾ ਪੁੱਤ ਵਿਦੇਸ਼ ਗਿਆ ਹੈ ਤਾਂ ਪਰਿਵਾਰ ਦੀ ਆਰਥਿਕ ਹਾਲਤ ਸੁਧਰ ਜਾਵੇਗੀ l ਪਰ ਉੱਥੇ ਜਾ ਕੇ ਜੋ ਵਾਪਰਿਆ ਉਹ ਕਿਸੇ ਨੇ ਸੋਚਿਆ ਵੀ ਨਹੀਂ ਹੋਣਾ l

ਵਿਦੇਸ਼ ਜਾ ਕੇ ਇਸ ਨੌਜਵਾਨ ਨੂੰ ਦਿਲ ਦਾ ਦੌਰਾ ਪਿਆ ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਲਵਜੀਤ ਸਿੰਘ ਪੁੱਤਰ ਅਜੈਬ ਸਿੰਘ ਵਜੋਂ ਹੋਈ । ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਲਾਕੇ ਭਰ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਤੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।

ਉਥੇ ਹੀ ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਲਵਜੀਤ ਦੀ ਪਤਨੀ ਸੁਖਜਿੰਦਰ ਕੌਰ ਕਰੀਬ 4 ਸਾਲ ਪਹਿਲਾਂ ਸਾਈਪ੍ਰਸ ਗਈ ਸੀ ਤੇ ਲਵਜੀਤ ਸਿੰਘ 19 ਨਵੰਬਰ ਨੂੰ ਆਪਣੀ ਪਤਨੀ ਨਾਲ ਸਾਈਪ੍ਰਸ ਗਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਇੱਕ ਪੰਜ ਸਾਲ ਦੀ ਬੇਟੀ ਵੀ ਹੈ। ਜਿਸ ਕਾਰਨ ਹੁਣ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਤੇ ਪਰਿਵਾਰਿਕ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਜਾ ਰਹੀ ਹੈ ਕਿ ਮ੍ਰਿਤਕ ਨੌਜਵਾਨ ਦੀ ਦੇਹ ਨੂੰ ਭਾਰਤ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ।error: Content is protected !!