ਆਈ ਤਾਜਾ ਵੱਡੀ ਖਬਰ
ਸਰਕਾਰ ਵੱਲੋਂ ਜਿਥੇ ਸਮੇਂ-ਸਮੇਂ ਤੇ ਲੋਕਾਂ ਦੀਆਂ ਸਹੂਲਤਾਂ ਵਾਸਤੇ ਬਹੁਤ ਸਾਰੀਆਂ ਰਸਮਾਂ ਕੀਤੀਆਂ ਜਾਂਦੀਆਂ ਹਨ ਅਤੇ ਕੁੱਝ ਪਹਿਲਾਂ ਤੋਂ ਹੀ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਵਿੱਚ ਤਬਦੀਲੀਆਂ ਕਰ ਦਿਤੀਆਂ ਜਾਂਦੀਆਂ ਹਨ ਜੋ ਕਿ ਇਸ ਸਮੇਂ ਦੇ ਅਨੁਸਾਰ ਕੀਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਰੋਜ਼ਾਨਾ ਜ਼ਿੰਦਗੀ ਦੇ ਵਿੱਚ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਾਸਤੇ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਪਹਿਚਾਣ ਪੱਤਰ ਵੀ ਬਣਾਏ ਜਾਂਦੇ ਹਨ ਅਤੇ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿਚ ਜ਼ਰੂਰੀ ਵੀ ਕੀਤਾ ਗਿਆ ਹੈ। ਪਰ ਕਈ ਵਾਰ ਕੁਝ ਲੋਕਾਂ ਨੂੰ ਇਸ ਦੇ ਕਾਰਨ ਕਈ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ ਜਿਸ ਕਾਰਨ ਸਰਕਾਰ ਵੱਲੋਂ ਇਨ੍ਹਾਂ ਵਿਚ ਤਬਦੀਲੀ ਕੀਤੀ ਜਾਂਦੀ ਹੈ।
ਜਿਸ ਬਾਰੇ ਜਾਣਕਾਰੀ ਵੀ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਜਾਂਦੀ ਹੈ ਜਿਸਦੇ ਅਨੁਸਾਰ ਲੋਕਾਂ ਵੱਲੋਂ ਆਪਣੇ ਪਹਿਚਾਣ ਪੱਤਰਾਂ ਵਿੱਚ ਤਬਦੀਲੀ ਕਰਵਾਈ ਜਾ ਸਕੇ। ਹੁਣ ਦੱਸ ਸਾਲ ਪੁਰਾਣੇ ਅਧਾਰ ਕਾਰਡ ਵਾਲਿਆਂ ਲਈ ਸਰਕਾਰ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅਧਾਰ ਬਨਾਉਣ ਵਾਲੀ ਏਜੰਸੀ ਵੱਲੋਂ 10 ਸਾਲ ਪੁਰਾਣੇ ਅਧਾਰ ਕਾਰਡਾਂ ਵਾਸਤੇ ਕੁਝ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਗਈ ਹੈ ਕਿ ਜਿਨ੍ਹਾਂ ਲੋਕਾਂ ਦੇ ਆਧਾਰ ਕਾਰਡ ਦਾ ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਪਹਿਲਾਂ ਦੇ ਬਣੇ ਹੋਏ ਹਨ ਉਸ ਵਿਚ ਤਬਦੀਲੀ ਕੀਤੀ ਜਾਵੇਗੀ ਜਿਸ ਨੂੰ ਅਪਡੇਟ ਕਰਨ ਵਾਸਤੇ ਆਨਲਾਈਨ ਅਤੇ ਔਫਲਾਈਨ ਕੀਤਾ ਜਾ ਸਕਦਾ ਹੈ।
ਜਿਸ ਦੀ ਫੀਸ online ਪੱਚੀ ਰੁਪਏ ਅਤੇ ਆਫਲਾਇਨ ਅਪਡੇਟ ਕਰਨ ਦੀ ਫੀਸ 50 ਰੁਪਏ ਹੋਵੇਗੀ। ਇਸ ਦੇ ਨਾਲ ਹੀ ਇਹ ਵੀ ਆਖਿਆ ਗਿਆ ਹੈ ਕਿ ਇਸ ਵਿੱਚ ਤਬਦੀਲੀ ਕਰਵਾਉਣ ਵਾਸਤੇ ਨਜ਼ਦੀਕ ਦੇ ਅਧਾਰ ਸੇਵਾ ਕੇਂਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਧੋਖੇਬਾਜ਼ਾਂ ਤੋਂ ਬਚਣਾ ਚਾਹੀਦਾ ਹੈ। ਕਿਉਂਕਿ ਬਹੁਤ ਸਾਰੇ ਧੋਖੇਬਾਜ਼ ਜਿਥੇ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਦੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਵੀ ਕਰਦੇ ਹਨ।
ਉਥੇ ਹੀ ਆਧਾਰ ਨੂੰ ਪੈਨ ਕਾਰਡ ਨਾਲ ਲਿੰਕ ਕਰਵਾਉਣ ਵੀ ਲਾਜ਼ਮੀ ਕੀਤਾ ਗਿਆ ਹੈ ਜੋ ਕਿ 31 ਮਾਰਚ 2023 ਤੱਕ ਹੋਣਾ ਚਾਹੀਦਾ ਹੈ। ਇਸ ਵਾਸਤੇ ਹੋਰ ਜਾਣਕਾਰੀ ਦੇਖਣ ਅਤੇ ਨਜ਼ਦੀਕ ਦੇ ਸੇਵਾ ਕੇਂਦਰਾਂ ਦੀ ਸੂਚੀ ਵੇਖਣ ਵਾਸਤੇ UMANG ਐਪ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।
ਤਾਜਾ ਜਾਣਕਾਰੀ