ਆਈ ਤਾਜ਼ਾ ਵੱਡੀ ਖਬਰ

ਦੇਸ ਅੰਦਰ ਜਿੱਥੇ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ ਤਾਂ ਜੋ ਵਿਦਿਆਰਥੀਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਯੋਜਨਾਵਾਂ ਵੀ ਉਲੀਕੀਆਂ ਜਾ ਰਹੀਆਂ ਹਨ। ਜਿਨ੍ਹਾਂ ਦਾ ਫਾਇਦਾ ਦੇਸ਼ ਦੇ ਵਿਦਿਆਰਥੀਆਂ ਨੂੰ ਹੋ ਸਕੇ। ਸਰਕਾਰ ਵੱਲੋਂ ਜਿਥੇ ਕਰੋਨਾ ਦੇ ਦੌਰ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ। ਉੱਥੇ ਹੀ ਇਕ ਕਰੋਨਾ ਦੇ ਚਲਦੇ ਹੋਏ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕੀਤਾ ਗਿਆ ਸੀ।

ਦੇਸ਼ ਦੇ ਵੱਖ-ਵੱਖ ਸੂਬਿਆਂ ਵੱਲੋਂ ਬੱਚਿਆਂ ਦੀ ਪੜ੍ਹਾਈ ਅਤੇ ਵਿਕਾਸ ਲਈ ਜਿੱਥੇ ਉਨ੍ਹਾਂ ਨੂੰ ਰਾਸ਼ਨ ਅਤੇ ਸਕੂਲਾਂ ਵਿਚ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਥੇ ਹੀ ਬੱਚਿਆਂ ਦੇ ਖਾਤਿਆਂ ਵਿੱਚ ਪੈਸੇ ਵੀ ਜਮ੍ਹਾਂ ਕਰਵਾਏ ਜਾ ਰਹੇ ਹਨ। ਹੁਣ ਇਥੇ ਵਿਦਿਆਰਥੀਆਂ ਦੇ ਖਾਤਿਆਂ ਵਿੱਚ ਕਰੋੜਾਂ ਰੁਪਏ ਆ ਗਏ ਹਨ ਜਿਸ ਕਾਰਨ ਬੈਂਕਾਂ ਵਿੱਚ ਖਾਤੇ ਚੈਕ ਕਰਨ ਵਾਲੇ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਿਹਾਰ ਦੇ ਕਟਿਹਾਰ ਤੋਂ ਸਾਹਮਣੇ ਆਇਆ ਹੈ।

ਜਿੱਥੇ ਦੋ ਵਿਦਿਆਰਥੀਆਂ ਦੇ ਖਾਤਿਆਂ ਵਿੱਚ ਕ-ਰੋ-ੜਾਂ ਦੀ ਰਕਮ ਜਮਾਂ ਹੋ ਗਈ ਹੈ। ਉਥੇ ਹੀ ਸਾਰੇ ਲੋਕ ਹੈਰਾਨ ਹਨ ਅਤੇ ਆਪਣੇ ਖਾਤਿਆਂ ਦੀ ਜਾਂਚ ਕਰ ਰਹੇ ਹਨ। ਇਸ ਮਾਮਲੇ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਦੋ ਵਿਦਿਆਰਥੀ ਆਪਣੇ ਖਾਤੇ ਵਿੱਚ ਸਰਕਾਰ ਵੱਲੋਂ ਭੇਜੇ ਗਏ ਡਰੈਸ ਦੇ ਪੈਸਿਆਂ ਦੀ ਜਾਣਕਾਰੀ ਲੈਣ ਲਈ ਪੰਜਾਬ ਸਟੇਟ ਬੈਂਕ ਵਿੱਚ ਗਏ ਸਨ। ਓਥੇ ਉਨ੍ਹਾਂ ਦੇ ਉਸ ਸਮੇਂ ਹੋਸ਼ ਉੱਡ ਗਏ ਜਦੋਂ ਪਤਾ ਲੱਗਿਆ ਕਿ ਇੱਕ ਗੁਰੂ ਚੰਦਰ ਵਿਦਿਆਰਥੀ ਦੇ ਖਾਤੇ 60 ਕਰੋੜ ਅਤੇ ਦੂਜੇ ਵਿਦਿਆਰਥੀ ਅਸਿਤ ਕੁਮਾਰ ਦੇ ਖਾਤੇ ਵਿੱਚ 900 ਕਰੋੜ ਤੋਂ ਵਧੇਰੇ ਦੀ ਰਾਸ਼ੀ ਜਮ੍ਹਾਂ ਹੋਈ ਹੈ।

ਜਿਸ ਬਾਰੇ ਪਤਾ ਲੱਗਦੇ ਹੀ ਬੈਂਕ ਦੇ ਕਰਮਚਾਰੀ ਅਤੇ ਬੈਂਕ ਵਿੱਚ ਮੌਕੇ ਤੇ ਮੌਜੂਦ ਲੋਕ ਹੈਰਾਨ ਰਹਿ ਗਏ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਬੈਂਕ ਦੇ ਮੈਨੇਜਰ ਵੱਲੋਂ ਦੋਹਾਂ ਖ਼ਾਤਿਆਂ ਦੇ ਲੈਣ ਦੇਣ ਉਪਰ ਪੂਰਨ ਰੋਕ ਲਗਾ ਦਿੱਤੀ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਸੀਨੀਅਰ ਬੈਂਕ ਅਧਿਕਾਰੀਆਂ ਨੂੰ ਵੀ ਦੇ ਦਿੱਤੀ ਗਈ ਹੈ। ਜਿਸ ਸਦਕਾ ਇਸ ਮਾਮਲੇ ਦੀ ਜਾਂਚ ਕੀਤੀ ਜਾ ਸਕੇ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਹੋਰ ਲੋਕਾਂ ਵੱਲੋਂ ਵੀ ਆਪਣੇ ਖਾਤੇ ਚੈਕ ਕੀਤੇ ਜਾ ਰਹੇ ਹਨ।

Home ਤਾਜਾ ਜਾਣਕਾਰੀ 2 ਵਿਦਿਆਰਥੀਆਂ ਦੇ ਖਾਤਿਆਂ ਆਏ ਕਰੋੜਾਂ ਰੁਪਏ – ਬੈਂਕ ਚ ਖਾਤੇ ਚੈਕ ਕਰਨ ਵਾਲਿਆਂ ਦੀਆਂ ਲੱਗ ਗਈਆਂ ਲਾਈਨਾਂ

ਤਾਜਾ ਜਾਣਕਾਰੀ
2 ਵਿਦਿਆਰਥੀਆਂ ਦੇ ਖਾਤਿਆਂ ਆਏ ਕਰੋੜਾਂ ਰੁਪਏ – ਬੈਂਕ ਚ ਖਾਤੇ ਚੈਕ ਕਰਨ ਵਾਲਿਆਂ ਦੀਆਂ ਲੱਗ ਗਈਆਂ ਲਾਈਨਾਂ
ByadminSeptember 16, 2021Comments Off on 2 ਵਿਦਿਆਰਥੀਆਂ ਦੇ ਖਾਤਿਆਂ ਆਏ ਕਰੋੜਾਂ ਰੁਪਏ – ਬੈਂਕ ਚ ਖਾਤੇ ਚੈਕ ਕਰਨ ਵਾਲਿਆਂ ਦੀਆਂ ਲੱਗ ਗਈਆਂ ਲਾਈਨਾਂ
Previous Postਹੁਣੇ ਹੁਣੇ ਅਚਾਨਕ ਵਿਰਾਟ ਕੋਹਲੀ ਨੇ ਕਰਤਾ ਇਹ ਵੱਡਾ ਐਲਾਨ , ਪ੍ਰਸੰਸਕਾਂ ਦੇ ਟੁੱਟੇ ਦਿੱਲ
Next Postਪੰਜਾਬ ਦੇ ਇਸ ਸਕੂਲ ਦਾ ਵਿਦਿਆਰਥੀ ਆਇਆ ਪੌਜੇਟਿਵ – ਤਾਜਾ ਵੱਡੀ ਖਬਰ