ਤਾਜਾ ਵੱਡੀ ਖਬਰ
ਨਵੀਂ ਦਿੱਲੀ: ਸਿਹਤ ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 75 ਨਵੇਂ ਕੇਸ ਸਾਹਮਣੇ ਆਏ ਹਨ ਤੇ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਕੁੱਲ 724 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 17 ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਡਾਕਟਰੀ ਉਪਕਰਣਾਂ ਦੀ ਘਾਟ ਨਾ ਆਵੇ ਇਸ ਲਈ ਇੱਕ ਰਾਸ਼ਟਰੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ‘ਚ ਸਿਵਲ ਐਵੀਏਸ਼ਨ, ਰੇਲਵੇ ਬੋਰਡ ਦੇ ਚੀਫ, ਮਿਲਟਰੀ ਅਫੇਅਰਜ਼ ਸੈਕਟਰੀ ਸਮੇਤ ਸੀਨੀਅਰ ਅਧਿਕਾਰੀ ਹਨ।
30000 ਵੈਂਟੀਲੇਟਰ ਖਰੀਦਣ ਦੇ ਆਦੇਸ਼
ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ ਕਿ ਵੈਂਟੀਲੇਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਇੱਕ ਪਬਲਿਕ ਸੈਕਟਰ ਐਂਟਰਪ੍ਰਾਈਜ ਨੂੰ 10,000 ਵੈਂਟੀਲੇਟਰਾਂ ਦਾ ਆਡਰ ਦਿੱਤਾ ਹੈ। ਇਸੇ ਦੌਰਾਨ ਭਾਰਤ ਇਲੈਕਟ੍ਰਾਨਿਕ ਲਿਮਟਿਡ ਤੋਂ 30 ਹਜ਼ਾਰ ਵੈਂਟੀਲੇਟਰ ਖਰੀਦੇ ਜਾ ਰਹੇ ਹਨ।
ਰਾਜ ਸਰਕਾਰਾਂ ਨੂੰ ਦਿੱਤੇ ਗਏ ਨਿਰਦੇਸ਼
ਕੋਰੋਨਾਵਾਇਰਸ ਨਾਲ ਸੰਕਰਮ ਦੇ ਫੈਲਣ ਨੂੰ ਰੋਕਣ ਲਈ, 1.4 ਲੱਖ ਕੰਪਨੀਆਂ ਨੇ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਦੀ ਆਗਿਆ ਦਿੱਤੀ ਹੈ। ਨਾਲ ਹੀ, ਤਾਲਾਬੰਦੀ ਦੇ ਦੌਰਾਨ, ਸਾਰੀਆਂ ਰਾਜ ਸਰਕਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਰਵਾਸੀ ਮਜ਼ਦੂਰਾਂ ਦੇ ਪਰਵਾਸ ਨੂੰ ਰੋਕਣ ‘ਤੇ ਧਿਆਨ ਕੇਂਦਰਤ ਕਰਨ। ਉਨ੍ਹਾਂ ਦੇ ਠਹਿਰਨ ਅਤੇ ਲੋੜੀਂਦੇ ਖਾਣੇ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ।