ਆਈ ਤਾਜ਼ਾ ਵੱਡੀ ਖਬਰ
ਵਾਤਾਵਰਨ ਨੂੰ ਸੁਰੱਖਿਅਤ ਰੱਖਣ ਵਾਸਤੇ ਜਿੱਥੇ ਸਰਕਾਰ ਵੱਲੋਂ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਉਥੇ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਜਿੱਥੇ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਜਾਂਦੀਆਂ ਹਨ। ਦੇਸ਼ ਵਿੱਚ ਹੋ ਰਹੇ ਗੰਧਲੇ ਵਾਤਾਵਰਣ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਉਥੇ ਹੀ ਵਾਹਨ ਚਾਲਕਾਂ ਵਾਸਤੇ ਵੀ ਕੁਝ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਵੀ ਵਾਹਨ ਚਾਲਕਾਂ ਨੂੰ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ।
ਪ੍ਰਦੂਸ਼ਣ ਕੰਟਰੋਲ ਕਰਨ ਵਾਸਤੇ ਜਿੱਥੇ ਸਰਕਾਰ ਵੱਲੋਂ ਪੁਰਾਣੇ ਵਾਹਨਾਂ ਨੂੰ ਵੀ ਬੰਦ ਕੀਤਾ ਜਾ ਰਿਹਾ ਹੈ। ਉਥੇ ਹੀ ਕਈ ਨਵੇਂ ਸਖਤ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ। ਹੁਣ 25 ਅਕਤੂਬਰ ਤੋਂ ਬਾਅਦ ਨਹੀਂ ਮਿਲੇਗਾ ਪੈਟਰੋਲ, ਡੀਜ਼ਲ, ਜੇ ਆਹ ਕੰਮ ਨਾ ਕੀਤਾ ਗਿਆ। ਜਿੱਥੇ ਇਹ ਵੱਡਾ ਫੈਸਲਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦਿੱਲੀ ਰਾਸ਼ਟਰੀ ਰਾਜਧਾਨੀ ਵਿਚ ਉਹਨਾਂ ਪੈਟਰੋਲ ਪੰਪਾਂ ਤੇ ਪੈਟਰੋਲ ਅਤੇ ਡੀਜ਼ਲ ਉਪਲਬਧ ਨਹੀਂ ਕਰਵਾਇਆ ਜਾਵੇਗਾ ਜਿਨ੍ਹਾਂ ਦੇ ਕੋਲ ਪ੍ਰਦੂਸ਼ਣ ਅੰਡਰ ਕੰਟਰੋਲ ਸਰਟੀਫਿਕੇਟ ਨਹੀਂ ਹੋਵੇਗਾ। ਜਿੱਥੇ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਉਥੇ ਹੀ ਬਿਨਾਂ ਸਰਟੀਫਿਕੇਟ ਵਾਲੇ ਪੈਟਰੋਲ ਪੰਪਾਂ ਉਪਰ ਪੈਟਰੋਲ ਅਤੇ ਡੀਜ਼ਲ ਉਪਲਬਧ ਕਰਵਾਉਣ ਉਪਰ 25 ਅਕਤੂਬਰ ਤੋਂ ਇਹ ਪਾਬੰਦੀ ਲਗਾ ਦਿੱਤੀ ਜਾਵੇਗੀ।
ਜਿੱਥੇ ਇਹ ਯੋਜਨਾ ਹੁਣ 25 ਅਕਤੂਬਰ ਤੋਂ ਲਾਗੂ ਹੋਵੇਗੀ ਉਥੇ ਹੀ ਇਹ ਫੈਸਲਾ ਟਰਾਂਸਪੋਰਟ, ਆਵਾਜਾਈ ਅਤੇ ਵਾਤਾਵਰਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਬੈਠਕ ਵਿੱਚ 29 ਸਤੰਬਰ ਨੂੰ ਲਿਆ ਗਿਆ ਹੈ। ਜਿਸ ਬਾਬਤ ਜਲਦੀ ਹੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾਵੇਗਾ ਜਿਸ ਦੀ ਜਾਣਕਾਰੀ ਦਿੰਦੇ ਹੋਏ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਵੱਲੋਂ ਦੱਸਿਆ ਗਿਆ ਹੈ।
ਜਿਨ੍ਹਾਂ ਵੱਲੋਂ ਪੱਤਰਕਾਰਾਂ ਦੇ ਸੰਮੇਲਨ ਨੂੰ ਸੰਬੋਧਨ ਕੀਤਾ ਗਿਆ ਉਥੇ ਹੀ ਦੱਸਿਆ ਗਿਆ ਹੈ ਕਿ ਦਿੱਲੀ ਵਿੱਚ ਧੂੰਏ ਨੂੰ ਘੱਟ ਕਰਨ ਵਾਸਤੇ ਇਹ ਸਭ ਕੁਝ ਕੀਤਾ ਜਾ ਰਿਹਾ ਹੈ। ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵਾਸਤੇ ਹੀ ਇਹ ਕਦਮ ਚੁੱਕੇ ਜਾ ਰਹੇ ਹਨ ਕਿਉਂਕਿ ਪ੍ਰਦੂਸ਼ਣ ਵਿਚ ਲਗਾਤਾਰ ਵਾਧਾ ਹੋਇਆ ਹੈ।
Home ਤਾਜਾ ਜਾਣਕਾਰੀ 25 ਅਕਤੂਬਰ ਤੋਂ ਬਾਅਦ ਨਹੀਂ ਮਿਲੇਗਾ ਇਥੇ ਪੈਟਰੋਲ ਡੀਜਲ , ਜੇ ਆ ਕੰਮ ਨਾ ਕੀਤਾ ਹੋਇਆ- ਲਿਆ ਵੱਡਾ ਫੈਸਲਾ
ਤਾਜਾ ਜਾਣਕਾਰੀ