BREAKING NEWS
Search

26 ਸਾਲਾਂ ਚੜਦੀ ਉਮਰੇ ਪੰਜਾਬੀ ਨੌਜਵਾਨ ਦੀ ਹੋਈ ਵਿਦੇਸ਼ ਚ ਦਰਦਨਾਕ ਹਾਦਸੇ ਚ ਮੌਤ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿਥੇ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਜਿਥੇ ਜਾ ਕੇ ਉਨ੍ਹਾਂ ਵੱਲੋਂ ਆਪਣੇ ਸੁਪਨਿਆਂ ਨੂੰ ਸਾਕਾਰ ਕੀਤਾ ਜਾਂਦਾ ਹੈ ਅਤੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਵੀ ਸੁਧਾਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪਰ ਕਈ ਵਾਪਰਨ ਵਾਲੇ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਇਨ੍ਹਾਂ ਨੌਜਵਾਨਾਂ ਦੇ ਇਸ ਦੁਨੀਆਂ ਤੋਂ ਤੁਰ ਜਾਣ ਕਾਰਨ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ 26 ਸਾਲਾਂ ਚੜਦੀ ਉਮਰੇ ਪੰਜਾਬੀ ਨੌਜਵਾਨ ਦੀ ਹੋਈ ਵਿਦੇਸ਼ ਚ ਦਰਦਨਾਕ ਹਾਦਸੇ ਚ ਮੌਤ , ਜਿਸ ਬਾਰੇ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਣ ਵਾਲੇ ਕਸਬਾ ਭਿੱਖੀਵਿੰਡ ਤੋਂ ਇਕ ਦਰਦਨਾਕ ਖਬਰ ਸਾਹਮਣੇ ਆਈ ਹੈ ਜਿੱਥੇ ਇਥੋਂ ਦੇ ਵਸਨੀਕ 26 ਸਾਲਾ ਪ੍ਰਭਦੀਪ ਸਿੰਘ ਪੁੱਤਰ ਸਤਨਾਮ ਸਿੰਘ ਦੀ ਵਿਦੇਸ਼ ਵਿੱਚ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਇਹ ਨੌਜਵਾਨ ਜਿੱਥੇ ਕੁੱਝ ਸਮਾਂ ਪਹਿਲਾਂ ਹੀ ਰੋਜ਼ੀ ਰੋਟੀ ਦੀ ਖਾਤਰ ਕਤਰ ਵਿੱਚ ਗਿਆ ਸੀ। ਉੱਥੇ ਹੀ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੀ ਚਪੇਟ ਵਿਚ ਹੋਣ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ ਹੈ।

ਇਹ ਖਬਰ ਮਿਲਦਿਆਂ ਹੀ ਪਰਿਵਾਰ ਉਪਰ ਜਿੱਥੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਉਥੇ ਹੀ ਸ਼ੋਗ ਦੀ ਲਹਿਰ ਫੈਲ ਗਈ ਹੈ। ਕਤਰ ਗਏ ਇਸ ਨੌਜਵਾਨ ਵੱਲੋਂ ਜਿੱਥੇ ਚਾਰ ਸਾਲ ਪਹਿਲਾਂ ਹੀ ਵਿਦੇਸ਼ ਦਾ ਰੁਖ਼ ਕੀਤਾ ਗਿਆ ਸੀ। ਉੱਥੇ ਹੀ ਨੌਜਵਾਨ ਪ੍ਰਭਦੀਪ ਸਿੰਘ ਵੱਲੋਂ ਕਤਰ ਦੇ ਵਿੱਚ ਟਰਾਲਾ ਚਲਾਇਆ ਜਾ ਰਿਹਾ ਸੀ। ਮ੍ਰਿਤਕ ਨੌਜਵਾਨ ਪ੍ਰਭਦੀਪ ਸਿੰਘ ਦੇ ਪਰਿਵਾਰ ਵਿੱਚ ਪਿੱਛੇ ਇੱਕ ਭੈਣ ਅਤੇ ਇੱਕ ਭਰਾ ਹੈ। ਮ੍ਰਿਤਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਜਾਣਕਾਰੀ ਕਿਸੇ ਵੱਲੋਂ ਫੋਨ ਕਰਕੇ ਪਰਿਵਾਰ ਨੂੰ ਦਿੱਤੀ ਗਈ ਹੈ।

ਜਿਸ ਨਾਲ ਪਰਿਵਾਰ ਸਮੇਤ ਕਸਬੇ ਅੰਦਰ ਹੀ ਸੋਗ ਦੀ ਲਹਿਰ ਫੈਲ ਗਈ ਹੈ। ਪਰਿਵਾਰ ਵੱਲੋਂ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਉਨ੍ਹਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਸਦਕਾ ਪਰਿਵਾਰ ਵੱਲੋਂ ਆਪਣੇ ਪੁੱਤਰ ਦਾ ਆਖਰੀ ਵਾਰ ਮੂੰਹ ਵੇਖਿਆ ਜਾਵੇ ਅਤੇ ਉਸ ਦੀਆਂ ਅੰਤਿਮ ਰਸਮਾਂ ਆਪਣੇ ਹੱਥੀਂ ਪੂਰੀਆਂ ਕੀਤੀਆਂ ਜਾ ਸਕਣ।



error: Content is protected !!