BREAKING NEWS
Search

27 ਸਾਲਾਂ ਮਸ਼ਹੂਰ ਕਬੱਡੀ ਖਿਡਾਰੀ ਦੀ ਹੋਈ ਭਿਆਨਕ ਹਾਦਸੇ ਚ ਮੌਤ , ਖੇਡ ਪ੍ਰੇਮੀਆਂ ਚ ਪਿਆ ਸੋਗ

ਆਈ ਤਾਜਾ ਵੱਡੀ ਖਬਰ 

ਵੱਖ ਵੱਖ ਖੇਤਰਾਂ ਵਿਚ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਉੱਥੇ ਹੀ ਅਜਿਹੇ ਨੌਜਵਾਨ ਹੋਰਾਂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣ ਜਾਂਦੇ ਹਨ ਅਤੇ ਉਨ੍ਹਾਂ ਨੂੰ ਵੇਖ ਕੇ ਨੌਜਵਾਨ ਵੀ ਉਨ੍ਹਾਂ ਖੇਤਰਾਂ ਵੱਲ ਪ੍ਰੇਰਿਤ ਹੁੰਦੇ ਹਨ। ਵੱਖ ਵੱਖ ਖੇਤਰ ਵਿੱਚ ਜਿਥੇ ਵੱਖ-ਵੱਖ ਖਿਡਾਰੀਆਂ ਨੇ ਆਪਣਾ ਨਾਮ ਬਣਾਇਆ ਹੈ। ਉੱਥੇ ਹੀ ਅਜਿਹੇ ਨੌਜਵਾਨਾਂ ਨੂੰ ਵੇਖ ਕੇ ਵੱਖ-ਵੱਖ ਖੇਤਰਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਵੱਲੋਂ ਖੇਡਾਂ ਵਿੱਚ ਆਉਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਪਰ ਬਹੁਤ ਸਾਰੇ ਖਿਡਾਰੀ ਜਿੱਥੇ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਉਥੇ ਇਨ੍ਹਾਂ ਖਿਡਾਰੀਆਂ ਦੀ ਕਮੀ ਖੇਡ ਖੇਤਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪਰਿਵਾਰ ਨੂੰ ਪਿਆ ਘਾਟਾ ਵੀ ਕਦੇ ਪੂਰਾ ਨਹੀਂ ਹੁੰਦਾ।

ਅਚਾਨਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਕਬੱਡੀ ਖਿਡਾਰੀ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਈ ਹੈ ਅਤੇ ਖੇਡ ਪ੍ਰੇਮੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਕਬੱਡੀ ਖੇਡ ਜਗਤ ਤੋਂ ਸਾਹਮਣੇ ਆਈ ਹੈ ਜਿੱਥੇ ਕਬੱਡੀ ਖਿਡਾਰੀ ਜਗਦੀਪ ਸਿੰਘ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੁੰਦੇ ਹੀ ਕਬੱਡੀ ਖੇਡ ਪ੍ਰੇਮੀਆਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਦੱਸ ਦਈਏ ਕਿ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੇਸ਼ ਵਿਦੇਸ਼ ਵਿੱਚ ਕਬੱਡੀ ਖਿਡਾਰੀ ਆਪਣੀ ਖੇਡ ਦਾ ਪ੍ਰਦਰਸ਼ਨ ਕਰਨ ਤੋਂ ਬਾਅਦ ਪੰਜਾਬ ਵਿੱਚ ਹੀ ਕਬੱਡੀ ਟੂਰਨਾਮੈਂਟ ਵਿਚ ਕਬੱਡੀ ਖੇਡ ਕੇ ਆਪਣੇ ਘਰ ਪਿੰਡ ਰਾਮੂਵਾਲ ਵਾਪਸ ਪਰਤ ਰਿਹਾ ਸੀ। ਉਸ ਸਮੇਂ ਹੀ ਇੱਕ ਅਣਪਛਾਤੇ ਵਾਹਨ ਵੱਲੋਂ ਕਬੱਡੀ ਖਿਡਾਰੀ ਜਗਦੀਪ ਸਿੰਘ ਨੂੰ ਮੋਗਾ ਦੇ ਲਾਲ ਸਿੰਘ ਰੋਡ ਤੇ ਟੱਕਰ ਮਾਰ ਦਿੱਤੀ ਗਈ । ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਭਿਆਨਕ ਸੜਕ ਹਾਦਸਾ ਇੰਨਾ ਭਿਆਨਕ ਸੀ ਕਿ ਕਬੱਡੀ ਖਿਡਾਰੀ ਜਗਦੀਪ ਸਿੰਘ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।

ਇਸ ਖਿਡਾਰੀ ਵੱਲੋਂ ਜਿਥੇ ਵਧੀਆ ਕਬੱਡੀ ਟੂਰਨਾਮੈਂਟ ਵਿਚ ਪ੍ਰਦਰਸ਼ਨ ਕੀਤਾ ਗਿਆ ਅਤੇ ਮੋਟਰ ਸਾਈਕਲ ਅਤੇ ਨਗਦ ਰਾਸ਼ੀ ਨਾਲ ਵੀ ਇਸ ਨੌਜਵਾਨ ਨੂੰ ਸਨਮਾਨਤ ਕੀਤਾ ਗਿਆ ਸੀ ਅਤੇ ਇਸ ਵੱਲੋਂ ਜਿੱਥੇ ਪੰਜਾਬ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੀ ਕਬੱਡੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਓਥੇ ਹੀ ਇਸ ਨੌਜਵਾਨ ਦੀ ਮੌਤ ਨੇ ਖੇਡ ਪ੍ਰੇਮੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।



error: Content is protected !!