ਆਈ ਤਾਜ਼ਾ ਵੱਡੀ ਖਬਰ
ਕਰੋਨਾ ਸਮੇਂ ਜਿਥੇ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਬਹੁਤ ਸਾਰੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ ਜਿਸਦੇ ਚਲਦੇ ਹੋਏ ਲੋਕ ਆਰਥਿਕ ਤੌਰ ਤੇ ਕਮਜ਼ੋਰ ਹੋ ਗਏ ਸਨ। ਬਹੁਤ ਸਾਰੇ ਪਰਿਵਾਰਾਂ ਲਈ ਇਸ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ।ਇਨ੍ਹਾਂ ਸਮੱਸਿਆਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੇ ਗਏ ਬਹੁਤ ਸਾਰੇ ਨਿਯਮਾਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਸਨ ਅਤੇ ਲੋਕਾਂ ਨੂੰ ਰਾਹਤ ਦਿੰਦੇ ਹੋਏ, ਸਰਕਾਰ ਵੱਲੋਂ ਲਾਗੂ ਕੀਤੇ ਗਏ ਨਿਯਮ ਦੀਆਂ ਤਰੀਕਾਂ ਵਿਚ ਵੀ ਵਾਧਾ ਕਰ ਦਿੱਤਾ ਗਿਆ ਸੀ।
ਹੁਣ 30 ਜੂਨ ਤੱਕ ਇੰਡੀਆ ਵਾਲਿਆ ਨੂੰ ਇਹ ਕੰਮ ਨਾ ਕਰਨ ਤੇ ਡਬਲ ਜੁਰਮਾਨੇ ਦੀ ਅਦਾਇਗੀ ਕਰਨੀ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਪਹਿਲਾਂ ਵੀ ਕਰੋਨਾ ਦੇ ਚਲਦਿਆਂ ਹੋਇਆਂ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਲਈ ਸਰਕਾਰ ਵੱਲੋਂ ਸਮੇਂ ਸੀਮਾ ਵਿੱਚ ਵਾਧਾ ਕੀਤਾ ਗਿਆ ਸੀ। ਜਿੱਥੇ ਹੁਣ ਸਰਕਾਰ ਵੱਲੋਂ ਇਸ ਵਾਸਤੇ ਆਖਰੀ ਤਰੀਕ 31 ਮਾਰਚ ਤੈਅ ਕਰ ਦਿੱਤੀ ਗਈ ਸੀ। ਪਰ ਬਹੁਤ ਸਾਰੇ ਲੋਕਾਂ ਵੱਲੋਂ ਫਿਰ ਵੀ ਪੈਨ ਕਾਰਡ ਨੂੰ ਅਧਾਰ ਕਾਰਡ ਨਾਲ ਲਿੰਕ ਨਹੀਂ ਕਰਵਾਇਆ ਗਿਆ ਸੀ ਜਿਸ ਦੇ ਚੱਲਦੇ ਹੋਏ ਸਰਕਾਰ ਵੱਲੋਂ ਲੋਕਾਂ ਨੂੰ ਇਹ ਕੰਮ ਕਰਵਾਏ ਜਾਣ ਵਾਸਤੇ ਜਿੱਥੇ ਸਮੇਂ ਸੀਮਾ ਵਿਚ ਵਾਧਾ ਕੀਤਾ ਗਿਆ ਸੀ ਉੱਥੇ ਹੀ 500 ਰੁਪਏ ਦਾ ਜੁਰਮਾਨਾ ਵੀ ਲਾਗੂ ਕੀਤਾ ਗਿਆ ਸੀ।
ਸਰਕਾਰ ਵੱਲੋਂ ਇਹ ਆਖਰੀ ਤਰੀਕ 30 ਜੂਨ ਤੱਕ ਕੀਤੀ ਗਈ ਹੈ। ਅਗਰ ਕੋਈ ਵੀ ਆਪਣੇ ਪੈਨ ਨੂੰ ਅਧਾਰ ਕਾਰਡ ਨਾਲ ਲਿੰਕ ਨਹੀਂ ਕਰਵਾਉਂਦਾ ਹੈ ਤਾਂ ਕਿਤੇ ਵੀ ਸਰਕਾਰੀ ਕੰਮ ਲਈ ਵਰਤੋਂ ਵਿੱਚ ਲਿਆਉਣ ਸਮੇਂ ਉਸ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਆ ਸਕਦੀਆਂ ਹਨ ਅਤੇ ਇਸ ਦੀ ਵਰਤੋਂ ਨਹੀਂ ਕੀਤੀ ਜਾਵੇਗੀ।
ਅਗਰ ਕਿਤੇ ਵੀ ਡਾਕੂਮੈਂਟਸ ਵਾਂਗ ਇਸ ਨੂੰ ਵਰਤੋਂ ਵਿੱਚ ਲਿਆਂਦਾ ਜਾਵੇਗਾ ਤਾਂ ਇਸ ਦੀ ਵਰਤੋਂ ਦੇ ਦੌਰਾਨ ਉਸ ਵਿਅਕਤੀ ਨੂੰ ਜੁਰਮਾਨਾ ਲਗੇਗਾ। ਉੱਥੇ ਕਿ ਜਿਨ੍ਹਾਂ ਵੱਲੋਂ ਇਨਕਮ ਟੈਕਸ ਅਦਾ ਕੀਤਾ ਜਾਂਦਾ ਹੈ ਉਨ੍ਹਾਂ ਨੂੰ ਵੀ ਦਸ ਹਜ਼ਾਰ ਰੁਪਏ ਤੱਕ ਦਾ ਭਾਰੀ ਜੁਰਮਾਨਾ ਕੀਤਾ ਜਾਵੇਗਾ। 30 ਜੂਨ ਤੋਂ ਬਾਅਦ ਮਾਰਚ 2023 ਤੱਕ ਆਧਾਰ ਨੂੰ ਪੈਨ ਕਾਰਡ ਨਾਲ ਲਿੰਕ ਕਰਵਾਉਣ ਵਾਲਿਆਂ ਨੂੰ ਇਕ ਹਜ਼ਾਰ ਰੁਪਏ ਦਾ ਜੁਰਮਾਨਾ ਦੇਣਾ ਹੋਵੇਗਾ।

ਤਾਜਾ ਜਾਣਕਾਰੀ