ਟਰੂਡੋ ਨੇ ਕਨੇਡਾ ਚ ਇਹ ਵੱਡਾ ਐਲਾਨ
ਕਰੋਨਾ ਨੇ ਸਾਰੀ ਦੁਨੀਆਂ ਵਿਚ ਉਥਲ ਪੁਥਲ ਮਚਾਈ ਹੋਈ ਹੈ ਜਿਸ ਕਾਰਨ ਹਰੇਕ ਦੇਸ਼ ਦੀਆਂ ਸਰਕਾਰਾਂ ਨੂੰ ਨਾ ਚਾਹੁੰਦੇ ਹੋਏ ਵੀ ਕੁਝ ਅਜਿਹੇ ਫੈਸਲੇ ਲੈਣੇ ਪੈ ਰਹੇ ਹਨ ਜਿਹਨਾਂ ਨਾਲ ਕਈ ਲੋਕ ਖੁਸ਼ ਨਹੀਂ ਹੁੰਦੇ। ਅਜਿਹੀ ਹੀ ਇਕ ਤਾਜਾ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ।
ਓਟਾਵਾ— ਕੈਨੇਡਾ ਨੇ ਵਿਦੇਸ਼ੀ ਯਾਤਰੀਆਂ ‘ਤੇ ਰੋਕ 31 ਜੁਲਾਈ ਤੱਕ ਵਧਾ ਦਿੱਤੀ ਹੈ। ਜਸਟਿਨ ਟਰੂਡੋ ਸਰਕਾਰ ਨੇ ਕੋਰੋਨਾ ਵਾਇਰਸ ਮਹਾਮਾਰੀ ਸੰਕਰਮਣ ਨੂੰ ਰੋਕਣ ਲਈ ਪਹਿਲੀ ਵਾਰ ਮਾਰਚ ਦੇ ਅੱਧ ਵਿਚ ਗੈਰ-ਕੈਨੇਡੀਅਨ ਨਾਗਰਿਕਾਂ ਲਈ ਸਰਹੱਦਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਸੀ।ਸਿਹਤ ਮੰਤਰਾਲਾ ਵੱਲੋਂ ਸਰਕਾਰ ਨੂੰ 29 ਜੂਨ ਨੂੰ ਸੌਂਪੀ ਗਈ ਸਿਫਾਰਸ਼ ‘ਤੇ ਟਰੂਡੋ ਸਰਕਾਰ ਨੇ ਇਸ ਪਾਬੰਦੀ ਨੂੰ ਪਹਿਲੀ ਜੁਲਾਈ ਤੱਕ ਵਧਾ ਦਿੱਤਾ ਹੈ।
ਇਸ ਪਾਬੰਦੀ ‘ਚ ਪੱਕੇ ਕੈਨੇਡੀਅਨ ਵਸਨੀਕਾਂ, ਕੈਨੇਡੀਅਨ ਨਾਗਰਿਕਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਡਿਪਲੋਮੈਟਾਂ ਨੂੰ ਛੋਟ ਹੈ, ਯਾਨੀ ਉਨ੍ਹਾਂ ਨੂੰ ਕੈਨੇਡਾ ‘ਚ ਆਉਣ ਦੀ ਇਜਾਜ਼ਤ ਹੈ। ਹਾਲਾਂਕਿ ਜਿਸ ਕਿਸੇ ਵੀ ਵਿਅਕਤੀ ਨੂੰ ਕੋਵਿਡ-19 ਦੇ ਲੱਛਣ ਹਨ ਉਨ੍ਹਾਂ ਨੂੰ ਅਜੇ ਵੀ ਕੈਨੇਡਾ ‘ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਕੈਨੇਡਾ ਸਰਕਾਰ ਨੇ ਕਿਹਾ ਕਿ ਹਾਲ ਹੀ ‘ਚ ਵਿਦੇਸ਼ ‘ਚ ਰਹਿ ਰਹੇ ਲੋਕਾਂ ਦੀ ਵਜ੍ਹਾ ਨਾਲ ਕੈਨੇਡਾ ‘ਚ ਸੰਕਰਮਣ ਹੋਰ ਫੈਲਣ ਦਾ ਖਤਰਾ ਵੱਧ ਸਕਦਾ ਹੈ, ਨਾਲ ਹੀ ਸਾਡੇ ਸਿਹਤ ਸਿਸਟਮ ‘ਤੇ ਬੋਝ ਨੂੰ ਘੱਟ ਕਰਨ ਲਈ ਇਹ ਪਾਬੰਦੀ ਵਧਾਈ ਜਾ ਰਹੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ